12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਪੰਜਾਬ ਸਰਕਾਰ ਆਊਟਸੋਰਸ ਅਤੇ ਇਨਲਿਸਟਮੈਂਟ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕਰੇ : ਪ . ਸ . ਸ . ਫ .

ਨੂਰਪੁਰ ਬੇਦੀ, 11 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਪੰਜਾਬ ਦੇ ਆਗ ਸਾਥੀ ਸਤੀਸ਼ ਰਾਣਾ ਪ੍ਰਧਾਨ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਪੰਜਾਬ, ਸਾਥੀ ਤੀਰਥ ਵਾਸੀ ਜਨਰਲ ਸਕੱਤਰ ਪਸਸਫ ਪੰਜਾਬ, ਸਾਥੀ ਸੁਖਵਿੰਦਰ ਸਿੰਘ ਚਾਹਲ ਪ੍ਰਧਾਨ, ਜੀ. ਟੀ.

ਪੀ.ਐੱਸ.ਐੱਸ.ਐੱਫ. ਦੀ ਮੀਟਿੰਗ ਨੂੰ ਸੰਬੋਧਨ ਕਰਦੇ ਆਗੂ। ਤਸਵੀਰ:ਢੀਂਡਸਾ 12-10-2026
ਨੂਰਪੁਰ ਬੇਦੀ, 11 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਪੰਜਾਬ ਦੇ ਆਗ ਸਾਥੀ ਸਤੀਸ਼ ਰਾਣਾ ਪ੍ਰਧਾਨ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਪੰਜਾਬ, ਸਾਥੀ ਤੀਰਥ ਵਾਸੀ ਜਨਰਲ ਸਕੱਤਰ ਪਸਸਫ ਪੰਜਾਬ, ਸਾਥੀ ਸੁਖਵਿੰਦਰ ਸਿੰਘ ਚਾਹਲ ਪ੍ਰਧਾਨ, ਜੀ.ਟੀ.ਯੂ. ਪੰਜਾਬ, ਸਾਥੀ ਗੁਰਵਿੰਦਰ ਸਿੰਘ ਸਸਕੌਰ ਜਨਰਲ ਸਕੱਤਰ ਜੀ.ਟੀ.ਯੂ.ਪੰਜਾਬ, ਸਾਥੀ ਰਾਮ ਦਾਸ ਸਸਕੌਰ ਪ.ਸ.ਸ.ਫ. ਰੋਪੜ, ਜਸਵਿੰਦਰ ਪਾਲ ਕਾਂਗੜ ਪ੍ਰਧਾਨ ਰੋਪੜ, ਰਾਮ ਲੁਭਾਇਆ ਦਵੇਦੀ ਪਸਸਫ ਰੋਪੜ, ਕਰਮ ਸਿੰਘ ਜੇਤੇਵਾਲ, ਦਰਸ਼ਨ ਸਿੰਘ ਬੜਵਾ ਪੈਨਸ਼ਨਰ ਆਗੂ ਅਮਰੀਕ ਸਿੰਘ ਸਮੀਰੋਵਾਲ ਪੈਨਸ਼ਨਰ, ਆਊਟਸੋਰਸ ਕਰਮਚਾਰੀ ਕਾਮਰੇਡ ਅਨਿਲ ਅੱਤਰੀ ਸਸਕੌਰ, ਇੰਦਰਜੀਤ ਸਸਕੌਰ, ਜਸਪਾਲ ਬੱਬਾ, ਲਾਡੀ ਸਸਕੋਰ, ਆਗੂਆਂ ਨੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਸੂਬੇ ਦੇ ਆਊਟਸੋਰਸ ਅਤੇ ਇਨਲਿਸਟਮੈਂਟ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕਰਨ ਲਈ ਠੋਸ ਕਦਮ ਚੁੱਕੇ ਜਾਣ ਅਤੇ ਪੰਜਾਬ ਸਟੇਟ ਆਊਟ ਸੋਰਸ ਪਰਸਨਲ ਟਰਾਂਜ਼ਿਸ਼ਨ ਟੂ ਕੰਟਰੈਕਚੁਅਲ ਐਂਗੇਜਮੈਂਟ ਬਿੱਲ -2026 ਨੂੰ ਬਿਨਾਂ ਕਿਸੇ ਦੇਰੀ ਦੇ ਲਾਗੂ ਕੀਤਾ ਜਾਵੇ। ਫੈਡਰੇਸ਼ਨ ਦੇ ਆਗੂਆਂ ਨੇ ਕਿਹਾ ਕਿ ਉਕਤ ਕਾਨੂੰਨ ਪਾਸ ਹੋਣ ਤੋਂ ਲਗਭਗ 60 ਦਿਨ ਬੀਤ ਜਾਣ ਦੇ ਬਾਵਜੂਦ ਵੀ ਆਊਟ ਸੋਰਸ ਅਤੇ ਇਨਲਿਸਟਮੈਂਟ ਮੁਲਾਜ਼ਮ ਆਪਣੇ ਭਵਿੱਖ ਨੂੰ ਲੈ ਕੇ ਕਾਫ਼ੀ ਚਿੰਤਤ ਹਨ ਅਤੇ ਨਿਯੁਕਤੀ ਪੱਤਰਾਂ ਦੀ ਉਡੀਕ ਕਰ ਰਹੇ ਹਨ। ਸਰਕਾਰ ਵਲੋਂ ਇਸ ਮਾਮਲੇ ਨੂੰ ਲੰਬਾ ਖਿੱਚਣ ਕਾਰਨ ਮੁਲਾਜ਼ਮਾਂ ਵਿਚ ਨਿਰਾਸ਼ਾ ਅਤੇ ਮਾਨਸਿਕ ਤਣਾਅ ਵਧ ਰਿਹਾ ਹੈ। ਫੈਡਰੇਸ਼ਨ ਦੇ ਆਗੂਆਂ ਨੇ ਕਿਹਾ ਕਿ ਇਹ ਮੁਲਾਜ਼ਮ ਲੰਮੇ ਸਮੇਂ ਤੋਂ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਇਸ ਲਈ ਸਰਕਾਰ ਨੂੰ ਉਨ੍ਹਾਂ ਦੀਆਂ ਸੇਵਾਵਾਂ ਨੂੰ ਸੁਰੱਖਿਅਤ ਕਰਨ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਭਵਿੱਖ ਨੂੰ ਯਕੀਨੀ ਬਣਾਉਣ ਲਈ ਤੁਰੰਤ ਫ਼ੈਸਲਾ ਲੈਣਾ ਚਾਹੀਦਾ ਹੈ। ਕਾਨੂੰਨ ਪਾਸ ਹੋਣ ਤੋਂ ਬਾਅਦ ਉਸ ਨੂੰ ਅਮਲੀ ਰੂਪ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਫੈਡਰੇਸ਼ਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਆਊਟ ਸੋਰਸ ਅਤੇ ਇਨਲਿਸਟਮੈਂਟ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਮੰਗ ਨੂੰ ਜਲਦੀ ਪ੍ਰਵਾਨ ਨਾ ਕੀਤਾ ਅਤੇ ਕਾਨੂੰਨ ਨੂੰ ਤੁਰੰਤ ਲਾਗੂ ਨਾ ਕੀਤਾ, ਤਾਂ ਫੈਡਰੇਸ਼ਨ ਵਲੋਂ ਜਲਦ ਹੀ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਆਗੂਆਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਮਸਲੇ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ।
ਪਿਛਲੀ ਖ਼ਬਰ ਚੈਅਰਮੈਨ ਬਰਸਟ ਵਲੋਂ ਡਕਾਲਾ ਅਧੀਨ ਆਉਂਦੀਆਂ ਅਨਾਜ਼ ਮੰਡੀਆਂ ਦਾ ਦੌਰਾ ਅਗਲੀ ਖ਼ਬਰ ਸਹੇਲੀ ਫਾਊਂਡੇਸ਼ਨ ਵਲੋਂ ਸਿਹਤ ਸਬੰਧੀ ਜਾਗਰੂਕਤਾ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।