‘ ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਪਿੰਡ ਫਤਿਹਪੁਰ ਵਿਖੇ ਸਮਾਗਮ ’ਚ ਕੀਤੀ ਸ਼ਿਰਕਤ
ਸਮਾਣਾ, 12 ਅਕਤੂਬਰ (ਹਰਵਿੰਦਰ ਸਿੰਘ ਟੋਨੀ)- ਸਾਬਕਾ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਸਮਾਣਾ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਨੇ ਹਲਕਾ ਸਮਾਣਾ ਅਧੀਨ ਪੈਂਦੇ ਪਿੰਡ ਫਤਿਹਪੁਰ ਵਿਖੇ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਕਰਵਾਏ ਸਮਾਗਮ ਵਿਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪਾਰਟੀ ਵਲੰਟੀਅਰਾਂ ਅਤੇ ਸਥਾਨਕ ਆਗੂਆਂ ਨਾਲ ਮਿਲ ਕੇ ਲੋਕਾਂ ਤੱਕ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਪਹੁੰਚਾਉਣ ਲਈ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ ਕੀਤੀ।
ਅਜੀਤ ਡੈਸਕ
13-10-2026