14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪੰਜਾਬੀ ਯੂਨੀਵਰਸਿਟੀ ਵਿਖੇ ਕੰਟਰੈਕਟ ਅਧਿਆਪਕਾਂ ਦਾ ਸੰਘਰਸ਼ ਜਾਰੀ

ਪਟਿਆਲਾ, 13 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਵਿਖੇ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਕੰਟਰੈਕਟ ਅਧਿਆਪਕਾਂ ਦਾ ਧਰਨਾ ਅੱਜ 56 ਵੇਂ ਦਿਨ ਵੀ ਜਾਰੀ ਰਿਹਾ। ਪੁਕਟਾ ਦੇ ਮੀਡੀਆ ਸਲਾਹਕਾਰ ਡਾ.

ਅਜੀਤ ਡੈਸਕ 14-10-2026
ਪਟਿਆਲਾ, 13 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਵਿਖੇ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਕੰਟਰੈਕਟ ਅਧਿਆਪਕਾਂ ਦਾ ਧਰਨਾ ਅੱਜ 56 ਵੇਂ ਦਿਨ ਵੀ ਜਾਰੀ ਰਿਹਾ। ਪੁਕਟਾ ਦੇ ਮੀਡੀਆ ਸਲਾਹਕਾਰ ਡਾ. ਤੇਜਿੰਦਰ ਪਾਲ ਸਿੰਘ ਨੇ ਜਾਣਕਾਰੀ ਦਿੱਤੀ ਕਿ ਜਿਥੇ ਅਧਿਆਪਕ ਜਿਥੇ 2018 ਦੇ ਰੈਗੂਲੇਸ਼ਨ ਨੂੰ ਲਾਗੂ ਕਰਵਾਉਣ ਲਈ ਸੰਘਰਸ਼ ਰਹੇ ਹਨ, ਉੱਥੇ ਇਨ੍ਹਾਂ ਨੂੰ ਪਿਛਲੇ ਇਕ ਹਫ਼ਤੇ ਤੋਂ ਪਿਛਲੇ ਮਹੀਨੇ ਦੀ ਤਨਖਾਹ ਲੈਣ ਲਈ ਵੀ ਨਵਾਂ ਸੰਘਰਸ਼ ਸ਼ੁਰੂ ਕਰਨਾ ਪਿਆ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀਆਂ ਤਨਖ਼ਾਹਾਂ ਰੋਕਣ ਦੇ ਕਥਿਤ ਫ਼ੈਸਲੇ ਨੇ ਯੂਨੀਵਰਸਿਟੀ ਦੁਆਰਾ ਡਾਇਰੈਕਟਰ ਦੀ ਅਸਾਮੀ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਦਸਿਆ ਕਿ ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰਜ਼ ਐਸੋਸੀਏਸ਼ਨ (ਪੁਕਟਾ) ਦੇ ਨੁਮਾਇੰਦਿਆਂ ਨੇ ਇਸ ਕਾਰਵਾਈ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਡਾਇਰੈਕਟਰ ਕਾਂਸਟੀਚੂਐਂਟ ਕਾਲਜਾਂ ਨੂੰ ਤੁਰੰਤ ਪ੍ਰਭਾਵ ਨਾਲ ਹਟਾ ਕੇ ਕਾਲਜਾਂ ਵਿਚ ਪੱਕੇ ਪ੍ਰਿੰਸੀਪਲ ਲਗਾਏ ਜਾਣ ਅਤੇ ਰਜਿਸਟਰਾਰ ਡਾ. ਅਜੀਤਾ ਨੂੰ ਉਕਤ ਮਾਮਲੇ ਵਿਚ ਦਖਲ ਦੇਣ ਦੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਰਜਿਸਟਰਾਰ ਦੇ ਕਹਿਣ ਉੱਤੇ ਕੁਝ ਅਧਿਆਪਕਾਂ ਦੀ ਸਤੰਬਰ ਮਹੀਨੇ ਦੀ ਤਨਖਾਹ ਜਾਰੀ ਕਰ ਦਿੱਤੀ ਗਈ, ਪਰੰਤੂ ਸ਼ਾਮ 5 ਵਜੇ ਤੱਕ ਕਾਫ਼ੀ ਅਧਿਆਪਕਾਂ ਦੀ ਤਨਖਾਹ ਜਾਰੀ ਨਹੀਂ ਕੀਤੀ ਗਈ। ਪੁਕਟਾ ਦੇ ਸਾਬਕਾ ਪ੍ਰਧਾਨ ਡਾ. ਦਲਬੀਰ ਸਿੰਘ ਨੇ ਕਿਹਾ ਕਿ ਅਧਿਆਪਕਾਂ ਦੀਆਂ ਤਨਖ਼ਾਹਾਂ ਉਨ੍ਹਾਂ ਦੀ ਮਿਹਨਤ ਦਾ ਹੱਕ ਹਨ, ਨਾ ਕਿ ਪ੍ਰਸ਼ਾਸਨ ਵਲੋਂ ਦਿੱਤੀ ਜਾਣ ਵਾਲੀ ਕੋਈ ਖ਼ੈਰਾਤ। ਉਨ੍ਹਾਂ ਕਿਹਾ ਕਿ ਜੇਕਰ ਤਨਖ਼ਾਹਾਂ ਰੋਕਣ ਦੀ ਕਾਰਵਾਈ ਸੰਘਰਸ਼ ਨੂੰ ਦਬਾਉਣ ਦੇ ਉਦੇਸ਼ ਨਾਲ ਕੀਤੀ ਗਈ ਹੈ, ਤਾਂ ਇਹ ਬੇਹੱਦ ਮੰਦਭਾਗੀ ਅਤੇ ਨਿੰਦਣਯੋਗ ਹੈ। ਪੁਕਟਾ ਦੇ ਕਾਨੂੰਨੀ ਸਲਾਹਕਾਰ ਪ੍ਰੋ. ਸੁਰਿੰਦਰ ਸਿੰਘ ਨੇ ਕਿਹਾ ਕਿ ਦਰਅਸਲ ਯੂਨੀਵਰਸਿਟੀ ਕੈਲੰਡਰ ਅਨੁਸਾਰ ਡਾਇਰੈਕਟਰ ਕਾਂਸਟੀਚੂਐਂਟ ਕਾਲਜਾਂ ਨਾਂ ਦਾ ਕੋਈ ਅਸਾਮੀ ਹੈ ਹੀ ਨਹੀਂ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਬਿਨਾ ਕਿਸੇ ਦੇਰੀ ਤੋਂ ਡਾਇਰੈਕਟਰ ਨੂੰ ਇਸ ਆਸਾਮੀ ਤੋਂ ਬਰਖਾਸਤ ਕਰਕੇ ਰਹਿੰਦੇ ਅਧਿਆਪਕਾਂ ਦੀਆਂ ਸਤੰਬਰ ਮਹੀਨੇ ਦੀਆਂ ਤਨਖਾਹਾਂ ਜਾਰੀ ਕਰੇ।
ਪਿਛਲੀ ਖ਼ਬਰ ਪਿੰਡ ਜੱਸੋਵਾਲ ਵਿਖੇ ਕ੍ਰਿਕਟ ਤੇ ਵਾਲੀਬਾਲ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਪਿੰਡ ਬੰਮਣਾ ਤੇ ਤਲਵੰਡੀ ਦੇ ਨੌਜਵਾਨ ਤੇ ਪਰਿਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।