15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪੁਲਿਸ ਨੇ ਧਾਨਕ ਬਸਤੀ ’ਚ ਤਲਾਸ਼ੀ ਮੁਹਿੰਮ ਚਲਾਈ ਇਕ ਵਿਅਕਤੀ ਹੈਰੋਇਨ ਸਮੇਤ ਗ੍ਰਿਫ਼ਤਾਰ

ਪਾਤੜਾਂ, 14 ਅਕਤੂਬਰ (ਜਗਦੀਸ਼ ਸਿੰਘ ਕੰਬੋਜ)- ਪਾਤੜਾਂ ਪੁਲਿਸ ਵਲੋਂ ਡੀ. ਐਸ.

ਅਜੀਤ ਡੈਸਕ 15-10-2026
ਪਾਤੜਾਂ, 14 ਅਕਤੂਬਰ (ਜਗਦੀਸ਼ ਸਿੰਘ ਕੰਬੋਜ)- ਪਾਤੜਾਂ ਪੁਲਿਸ ਵਲੋਂ ਡੀ. ਐਸ. ਪੀ. ਗੁਰਦੀਪ ਸਿੰਘ, ਐਸ. ਡੀ. ਐਮ. ਕਾਲਾ ਰਾਮ ਕਾਂਸਲ ਅਤੇ ਗੁਰਮੀਤ ਸਿੰਘ ਥਾਣਾ ਮੁਖੀ ਪਾਤੜਾਂ ਦੀ ਅਗਵਾਈ ’ਚ ਸ਼ਹਿਰ ਦੀ ਧਾਨਕ ਬਸਤੀ ਦੇ ਘਰਾਂ ਵਿਚ ਤਲਾਸ਼ੀ ਲਈ ਗਈ।ਕਾਸੋ ਅਪ੍ਰੇਸ਼ਨ ਤਹਿਤ ਕੀਤੀ ਗਈ ਇਸ ਕਾਰਵਾਈ ਦੌਰਾਂਨ ਇਕ ਵਿਅਕਤੀ ਨੂੰ ਚਿੱਟੇ ਸਮੇਤ ਕਾਬੂ ਕੀਤੇ ਜਾਣ ਵਿੱਚ ਸਫਲਤਾ ਹਾਸਿਲ ਕੀਤੀ ਅਤੇ ਇਸ ਦੇ ਖਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਇਸ ਸਰਚ ਅਪ੍ਰੇਸ਼ਨ ਦੌਰਾਨ ਬਸਤੀ ਦੀ ਇਕ ਔਰਤ ਨੇ ਇਸ ਬਸਤੀ ਵਿਚ ਬਹੁਤ ਸਾਰੇ ਲੋਕਾਂ ਤੇ ਨਸ਼ਾ ਵੇਚਣ ਦੇ ਦੋਸ਼ ਲਾੳਦਿਆਂ ਇਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਐਸ.ਪੀ. ਗੁਰਦੀਪ ਸਿੰਘ ਅਤੇ ਐਸ.ਡੀ.ਐਮ ਕਾਲਾ ਰਾਮ ਕਾਂਸਲ ਨੇ ਦੱਸਿਆ ਕਿ ਪੰਜਾਬ ਪੁਲਿਸ ਵਲੋਂ ਨਸ਼ਾ ਤਸਕਰਾਂ ਦੇ ਖਿਲਾਫ ਵਿੱਡੀ ਗਈ ਮਹਿੰਮ ਤਹਿਤ ਪਾਤੜਾਂ ਇਲਾਕੇ ਵਿਚ ਨਸ਼ਾ ਤਸਕਰਾਂ ਦੇ ਖਿਲਾਫ ਜਿੱਥੇ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਜਾ ਰਿਹਾ ਹੈ ਉੱਥੇ ਹੀ ਨਸ਼ੇ ਦੇ ਆਦੀ ਹੋਏ ਵਿਅਕਤੀਆਂ ਨੂੰ ਅਦਾਲਤ ਤੋਂ ਮੰਨਜੂਰੀ ਲੈ ਕੇ ਨਸ਼ਾ ਛਡਾਊ ਕੇਦਰਾਂ ਵਿੱਚ ਦਾਖ਼ਲ ਕਰਵਾਕੇ ਉਨ੍ਹਾਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ। ਗੁਰਮੀਤ ਸਿੰਘ ਥਾਣਾ ਮੁਖੀ ਪਾਤੜਾਂ ਨੇ ਦੱਸਿਆ ਕਿ ਸ਼ਹਿਰ ਵਿਚ ਕੀਤੇ ਗਏ ਸਰਚ ਅਪ੍ਰੇਸ਼ਨ ਦੌਰਾਨ ਕੰਡਾਂ ਬਸਤੀ ਦੇ ਰਹਿਣ ਵਾਲੇ ਰੋਹਿਤ ਕੁਮਾਰ ਤੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ਤੇ ਇਸ ਦੇ ਖਿਲਾਫ਼ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਪਿਛਲੀ ਖ਼ਬਰ ਰਣਜੋਧ ਸਿੰਘ ਹਡਾਣਾ ਵਲੋਂ ਧਾਂਦੀਆਂ ਦੇ 80 ਤੋਂ ਵੱਧ ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਤਕਸੀਮ ਅਗਲੀ ਖ਼ਬਰ ਪੁਲਿਸ ਵਲੋਂ 19 ਕਿੱਲੋ ਭੁੱਕੀ ਸਮੇਤ ਨਸ਼ਾ ਤਸਕਰ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।