16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਭਾਕਿਯੂ ਏਕਤਾ ਆਜ਼ਾਦ ਵਲੋ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਰੋਸ ਧਰਨਾ

ਨਾਭਾ, 15 ਅਕਤੂਬਰ (ਵਰਿੰਦਰ ਵਰਮਾ) ਪੰਜਾਬ ਬੰਦ ਦੇ ਸੱਦੇ ਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਆਜਾਦ ਦੇ ਪ੍ਰਧਾਨ ਗਮਦੂਰ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਬੋੜਾਂ ਗੇਟ ਚੌਂਕ ਵਿਖੇ ਰੋਸ ਧਰਨਾ ਲਗਾ ਕੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜੀ ਕੀਤੀ ਗਈ। ਇਸ ਮੌਕੇ ਗਮਦੂਰ ਸਿੰਘ, ਚਮਕੌਰ ਸਿੰਘ, ਪਰਮਿੰਦਰ ਸਿੰਘ, ਮਨਜੀਤ ਸਿੰਘ, ਜਰਨੈਲ ਸਿੰਘ, ਹਰਮੇਲ ਸਿੰਘ, ਗੁਰਚਰਨ ਸਿੰਘ, ਗੁਰਬਚਨ ਸਿੰਘ, ਹਰਵਿੰਦਰ ਸਿੰਘ ਨੇ ਪੰਜਾਬ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੀ ਲਗਾਤਾਰ ਹੋ ਰਹੀ ਤਸਕਰੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ।

ਅਜੀਤ ਡੈਸਕ 16-10-2026
ਨਾਭਾ, 15 ਅਕਤੂਬਰ (ਵਰਿੰਦਰ ਵਰਮਾ) ਪੰਜਾਬ ਬੰਦ ਦੇ ਸੱਦੇ ਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਆਜਾਦ ਦੇ ਪ੍ਰਧਾਨ ਗਮਦੂਰ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਬੋੜਾਂ ਗੇਟ ਚੌਂਕ ਵਿਖੇ ਰੋਸ ਧਰਨਾ ਲਗਾ ਕੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜੀ ਕੀਤੀ ਗਈ। ਇਸ ਮੌਕੇ ਗਮਦੂਰ ਸਿੰਘ, ਚਮਕੌਰ ਸਿੰਘ, ਪਰਮਿੰਦਰ ਸਿੰਘ, ਮਨਜੀਤ ਸਿੰਘ, ਜਰਨੈਲ ਸਿੰਘ, ਹਰਮੇਲ ਸਿੰਘ, ਗੁਰਚਰਨ ਸਿੰਘ, ਗੁਰਬਚਨ ਸਿੰਘ, ਹਰਵਿੰਦਰ ਸਿੰਘ ਨੇ ਪੰਜਾਬ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੀ ਲਗਾਤਾਰ ਹੋ ਰਹੀ ਤਸਕਰੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ। ਉਨ੍ਹਾਂ ਆਗੂਆਂ ਨੇ ਕਿਹਾ ਕਿ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੀ ਘਟਨਾ ਨੇ ਸੂਬੇ ਦੀ ਕਾਨੂੰਨ ਵਿਵਸਥਾ ‘ਤੇ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ। ਇਸ ਧਰਨੇ ਵਿਚ ਕਿਸਾਨ ਯੂਨੀਅਨ ਵੱਲੋਂ ਰਾਜਨੀਤਿਕ ਪਾਰਟੀਆ ਦੇ ਲੀਡਰਾਂ ਨੂੰ ਸ਼ਮੂਲੀਅਤ ਨਹੀਂ ਕਰਨ ਦਿੱਤੀ, ਇਹ ਵੀ ਕਿਹਾ ਗਿਆ ਕਿ ਤੁਹਾਨੂੰ ਧਰਨੇ ਦੀ ਸਟੇਜ ਤੇ ਬੋਲਣ ਦਾ ਮੌਕਾ ਨਹੀਂ ਦਿੱਤਾ ਜਾਵੇਗਾ। ਧਰਨਾ ਲੱਗਣ ਕਾਰਨ ਆਵਾਜਾਈ ਤੇ ਵੀ ਬਹੁਤ ਵੱਡਾ ਅਸਰ ਪਿਆ ਜਿੱਥੇ ਲੰਬੀਆਂ-ਲੰਬੀਆਂ ਟਰੱਕਾਂ ਦੀਆਂ ਲਾਈਨਾਂ ਲੱਗ ਗਈਆਂ, ਉੱਥੇ ਹੀ ਬਾਜ਼ਾਰ ਵੀ ਬੰਦ ਰਹੇ।
ਪਿਛਲੀ ਖ਼ਬਰ ਸਵ . ਨਿਰਮਲ ਕੌਰ ਖਹਿਰਾ ਨੂੰ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਬਿਜਲੀ ਮੈਨੇਜਮੈਂਟ ਚੁੱਪ: ਪਿਛਲੇ ਚਾਰ ਦਿਨਾਂ ਤੋਂ ਮ੍ਰਿਤਕ ਕਰਮਚਾਰੀਆਂ ਦੇ ਵਾਰਿਸ ਮੁੱਖ ਦਫ਼ਤਰ ਦੀ ਸੱਤਵੀਂ ਮੰਜ਼ਿਲ ’ਤੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।