ਸਾਨੂੰ ਸਾਰਿਆਂ ਨੂੰ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਦਰਸਾਏ ਮਾਰਗ ’ਤੇ ਚੱਲਣਾ ਚਾਹੀਦਾ ਹੈ- ਬਿੱਟੂ, ਬੱਬੂ
ਨਾਭਾ, 16 ਅਕਤੂਬਰ (ਵਰਿੰਦਰ ਵਰਮਾ)- ਸਾਨੂੰ ਸਾਰਿਆਂ ਨੂੰ ਭਗਵਾਨ ਸ਼੍ਰੀ ਰਾਮ ਚੰਦਰ ਜੀ ਦੇ ਦਰਸਾਏ ਮਾਰਗ ‘ਤੇ ਚੱਲਣਾ ਚਾਹੀਦਾ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਨਾਭਾ ਤੋਂ ਭਾਜਪਾ ਪਾਰਟੀ ਦੇ ਮੁੱਖ ਸੇਵਾਦਾਰ ਬਰਿੰਦਰ ਕੁਮਾਰ ਬਿੱਟੂ ਤੇ ਭਾਜਪਾ ਦੇ ਸੀਨੀਅਰ ਆਗੂ ਅਤੇ ਅਗਰਵਾਲ ਸਭਾ ਨਾਭਾ ਦੇ ਪ੍ਰਧਾਨ ਰਾਜੇਸ਼ ਬਾਂਸਲ ਬੱਬੂ ਨੇ ਪੁਰਾਣਾ ਹਾਈਕੋਰਟ ਵਿਖੇ ਸ਼੍ਰੀ ਮਹਾਲਕਸ਼ਮੀ ਰਾਮਲੀਲਾ ਕਲੱਬ ਵੱਲੋਂ ਕਰਵਾਈ ਜਾ ਰਹੀ ਭਗਵਾਨ ਸ਼੍ਰੀ ਰਾਮ ਜੀ ਦੀ ਲੀਲਾ ਮੌਕੇ ਹਾਜ਼ਰ ਨਾਭਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਉਹਨਾਂ ਸ੍ਰੀ ਮਹਾਲਕਸ਼ਮੀ ਰਾਮਲੀਲਾ ਕਲੱਬ ਵੱਲੋਂ ਪਿਛਲੇ 75 ਸਾਲਾਂ ਤੋਂ ਕਰਵਾਈ ਜਾ ਰਹੀ ਰਾਮਲੀਲਾ ਦੀ ਸ਼ਲਾਘਾ ਕਰਦਿਆਂ ਉਪਰੋਕਤ ਦੋਵੇਂ ਆਗੂਆਂ ਨੇ ਕਿਹਾ ਕਿ ਕਲੱਬ ਦੇ ਕਲਾਕਾਰ ਆਪਣੀ ਜਿੰਮੇਵਾਰੀ ਬਾਖੂਬੀ ਨਿਭਾ ਰਹੇ ਹਨ।
ਨਾਭਾ, 16 ਅਕਤੂਬਰ (ਵਰਿੰਦਰ ਵਰਮਾ)- ਸਾਨੂੰ ਸਾਰਿਆਂ ਨੂੰ ਭਗਵਾਨ ਸ਼੍ਰੀ ਰਾਮ ਚੰਦਰ ਜੀ ਦੇ ਦਰਸਾਏ ਮਾਰਗ ‘ਤੇ ਚੱਲਣਾ ਚਾਹੀਦਾ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਨਾਭਾ ਤੋਂ ਭਾਜਪਾ ਪਾਰਟੀ ਦੇ ਮੁੱਖ ਸੇਵਾਦਾਰ ਬਰਿੰਦਰ ਕੁਮਾਰ ਬਿੱਟੂ ਤੇ ਭਾਜਪਾ ਦੇ ਸੀਨੀਅਰ ਆਗੂ ਅਤੇ ਅਗਰਵਾਲ ਸਭਾ ਨਾਭਾ ਦੇ ਪ੍ਰਧਾਨ ਰਾਜੇਸ਼ ਬਾਂਸਲ ਬੱਬੂ ਨੇ ਪੁਰਾਣਾ ਹਾਈਕੋਰਟ ਵਿਖੇ ਸ਼੍ਰੀ ਮਹਾਲਕਸ਼ਮੀ ਰਾਮਲੀਲਾ ਕਲੱਬ ਵੱਲੋਂ ਕਰਵਾਈ ਜਾ ਰਹੀ ਭਗਵਾਨ ਸ਼੍ਰੀ ਰਾਮ ਜੀ ਦੀ ਲੀਲਾ ਮੌਕੇ ਹਾਜ਼ਰ ਨਾਭਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਉਹਨਾਂ ਸ੍ਰੀ ਮਹਾਲਕਸ਼ਮੀ ਰਾਮਲੀਲਾ ਕਲੱਬ ਵੱਲੋਂ ਪਿਛਲੇ 75 ਸਾਲਾਂ ਤੋਂ ਕਰਵਾਈ ਜਾ ਰਹੀ ਰਾਮਲੀਲਾ ਦੀ ਸ਼ਲਾਘਾ ਕਰਦਿਆਂ ਉਪਰੋਕਤ ਦੋਵੇਂ ਆਗੂਆਂ ਨੇ ਕਿਹਾ ਕਿ ਕਲੱਬ ਦੇ ਕਲਾਕਾਰ ਆਪਣੀ ਜਿੰਮੇਵਾਰੀ ਬਾਖੂਬੀ ਨਿਭਾ ਰਹੇ ਹਨ। ਇਸ ਮੌਕੇ ਉਨ੍ਹਾਂ ਰਾਮਲੀਲਾ ਦੀ ਸੁੰਦਰ ਸਟੇਜ ਦਾ ਰੀਬਨ ਕੱਟ ਕੇ ਉਦਘਾਟਨ ਕੀਤਾ। ਇਸ ਮੌਕੇ ਭਾਜਪਾ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਸੰਨੀ ਸਿੰਗਲਾ, ਜੌੜਾ ਸਕਰਾਲੀ ਅਤੇ ਮਹਾਲਕਸ਼ਮੀ ਰਾਮਲੀਲਾ ਕਲੱਬ ਦੇ ਪ੍ਰਧਾਨ ਮਹੰਤ ਕਾਲਾ ਦਾਸ, ਸੰਜੀਵ ਸ਼ਰਮਾ ਤੇ ਸਮੁੱਚੀ ਟੀਮ ਹਾਜ਼ਰ ਸੀ।