17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8 ਲੱਖ ਤੋਂ ਵੱਧ ਲਾਭਪਾਤਰੀਆਂ ਨੇ ਕਰਵਾਇਆ ਮੁਫ਼ਤ ਇਲਾਜ- ਸੁਰਜੀਤ ਸਿੰਘ ਰੱਖੜਾ

ਸਮਾਣਾ, 16 ਅਕਤੂਬਰ (ਹਰਵਿੰਦਰ ਸਿੰਘ ਟੋਨੀ)- ਮਾਨ ਸਰਕਾਰ ਦੁਆਰਾ ਚਲਾਈ ਜਾ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬਾ ਵਾਸੀਆਂ ਨੂੰ ਬਿਹਤਰ ਅਤੇ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਸਮਾਣਾ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਨੇ ਕੀਤਾ।

ਅਜੀਤ ਡੈਸਕ 17-10-2026
ਸਮਾਣਾ, 16 ਅਕਤੂਬਰ (ਹਰਵਿੰਦਰ ਸਿੰਘ ਟੋਨੀ)- ਮਾਨ ਸਰਕਾਰ ਦੁਆਰਾ ਚਲਾਈ ਜਾ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬਾ ਵਾਸੀਆਂ ਨੂੰ ਬਿਹਤਰ ਅਤੇ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਸਮਾਣਾ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਨੇ ਕੀਤਾ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਮਾਨ ਸਰਕਾਰ ਵਲੋਂ ਹਰ ਸੂਬਾ ਵਾਸੀ ਲਈ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲਾ ਸਿਹਤ ਕਾਰਡ ਮੁਹੱਈਆ ਕਰਵਾਇਆ ਜਾ ਰਿਹਾ ਹੈ, ਤਾਂ ਜੋ ਕੋਈ ਵੀ ਵਿਅਕਤੀ ਪੈਸੇ ਦੀ ਘਾਟ ਕਾਰਨ ਆਪਣੇ ਇਲਾਜ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀ ਇਹ ਯੋਜਨਾ ਆਮ ਲੋਕਾਂ ਦੀ ਸਿਹਤ ਸੁਰੱਖਿਆ ਵੱਲ ਇਕ ਇਤਿਹਾਸਿਕ ਕਦਮ ਹੈ। ਸ. ਰੱਖੜਾ ਨੇ ਦੱਸਿਆ ਕਿ ਇਸ ਕੈਸ਼ਲੈੱਸ ਸਿਹਤ ਕਾਰਡ ਰਾਹੀਂ ਸੂਬੇ ਦੇ 225 ਸਰਕਾਰੀ ਅਤੇ 684 ਪ੍ਰਾਈਵੇਟ ਹਸਪਤਾਲਾਂ ਵਿਚ ਸਿਹਤ ਸੇਵਾਵਾਂ ਉਪਲਬੱਧ ਹਨ। ਇਸ ਯੋਜਨਾ ਤਹਿਤ ਕੈਂਸਰ ਦਾ ਇਲਾਜ, ਗੋਡੇ ਬਦਲਣ, ਦਿਲ ਦੇ ਸਟੈਂਟ ਸਮੇਤ ਕਈ ਵੱਡੇ ਅਪ੍ਰੇਸ਼ਨ ਬਿਲਕੁਲ ਮੁਫ਼ਤ ਕੀਤੇ ਜਾ ਰਹੇ ਹਨ, ਜੋ ਪਹਿਲਾਂ ਆਮ ਪਰਿਵਾਰਾਂ ਦੀ ਪਹੁੰਚ ਤੋਂ ਬਾਹਰ ਸਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 54 ਲੱਖ ਤੋਂ ਜ਼ਿਆਦਾ ਸੂਬਾ ਵਾਸੀਆਂ ਦੇ ਸਿਹਤ ਕਾਰਡ ਬਣਾਏ ਜਾ ਚੁੱਕੇ ਹਨ। ਜਿਸ ਦੇ ਅਧਾਰ ‘ਤੇ 8 ਲੱਖ ਤੋਂ ਜ਼ਿਆਦਾ ਲਾਭਪਾਤਰੀ ਇਸ ਯੋਜਨਾ ਦਾ ਲਾਭ ਲੈ ਕੇ ਆਪਣਾ ਮੁਫ਼ਤ ਇਲਾਜ ਕਰਵਾ ਚੁੱਕੇ ਹਨ। ਸ. ਰੱਖੜਾ ਨੇ ਕਿਹਾ ਕਿ ਸਿਹਤ ਵਰਗੇ ਅਹਿਮ ਖੇਤਰ ਵਿਚ ਲਏ ਗਏ ਇਹ ਲੋਕ-ਪੱਖੀ ਫ਼ੈਸਲੇ ਪੰਜਾਬ ਨੂੰ ਇਕ ਸਿਹਤਮੰਦ ਅਤੇ ਖ਼ੁਸ਼ਹਾਲ ਸੂਬਾ ਬਣਾਉਣ ਵੱਲ ਮਜ਼ਬੂਤ ਕਦਮ ਹਨ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਮਾਨ ਸਰਕਾਰ ਭਵਿੱਖ ਵਿਚ ਵੀ ਆਮ ਲੋਕਾਂ ਦੀ ਭਲਾਈ ਲਈ ਇਸੇ ਤਰ੍ਹਾਂ ਦਿਨ - ਰਾਤ ਕੰਮ ਕਰਦੀ ਰਹੇਗੀ। 15 ਪੀਟੀਏ51 ਸੁਰਜੀਤ ਸਿੰਘ ਰੱਖੜਾ
ਪਿਛਲੀ ਖ਼ਬਰ ਪਿੰਡ ਬਿਰੜਵਾਲ ਵਿਖੇ ਪਰਾਲੀ ਪ੍ਰਬੰਧਨ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਪੰਜਾਬ ਬੰਦ ਦੀ ਸਫ਼ਲਤਾ ਨੇ ‘ਆਪ’ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਝੂਠੀ ਮੁਹਿੰਮ ਨੂੰ ਅਸਲ ਸ਼ੀਸ਼ਾ ਵਿਖਾਇਆ- ਵਿੰਦਾ ਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।