ਪੰਜਾਬ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ, ਪਰਵਿੰਦਰ ਸਿੰਘ ਝੋਟੇ ਲਈ ਇਨਸਾਫ਼ ਦੀ ਆਵਾਜ਼ ਬੁਲੰਦ
ਵੱਖ-ਵੱਖ ਕਿਸਾਨ ਜਥੇਬੰਦੀਆਂ ਤੇ ਰਾਜਨੀਤਿਕ ਆਗੂਆਂ ਵਲੋਂ ਗਗਨ ਚੌਂਕ ਵਿਖੇ ਰੋਸ ਪ੍ਰਦਰਸ਼ਨ
ਰਾਜਪੁਰਾ, 16 ਅਕਤੂਬਰ (ਜੀ. ਪੀ.
ਇ
ਇੰਜ. ਅੰਮ੍ਰਿਤਬੀਰ ਸਿੰਘ ਭੱਲਮਾਜਰਾ ਦੇ ਅਗਵਾਈ ’ਚ ਨਾਭਾ ਵਿਖੇ ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਦੀ ਆਵਾਜ਼ ਬੁਲੰਦ ਕਰਦੇ ਹੋਏ। ਅਜੀਤ ਤਸਵੀਰ
17-10-2026
ਰਾਜਪੁਰਾ, 16 ਅਕਤੂਬਰ (ਜੀ.ਪੀ. ਸਿੰਘ)- ਨਸ਼ਿਆਂ ਅਤੇ ਨਸ਼ਿਆਂ ਦੀ ਵਿਕਰੀ ਦੇ ਖ਼ਿਲਾਫ਼ ਅਵਾਜ ਚੁੱਕਣ ਵਾਲੇ ਅਤੇ ਸਮਾਜਸੇਵੀ ਪਰਵਿੰਦਰ ਸਿੰਘ ਝੋਟਾ ਦਾ ਬੀਤੇ ਦਿਨੀਂ ਮਾਨਸਾ `ਚ ਹੋਏ ਕਤਲ ਦੇ ਵਿਰੋਧ `ਚ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਅੱਜ ਰਾਜਪੁਰਾ ਵਿਚ ਭਰਵਾਂ ਹੁੰਗਾਰਾ ਮਿਲਿਆ ਅਤੇ ਸ਼ਹਿਰ ਦੇ ਬਾਜ਼ਾਰਾਂ ਵਿਚ ਦੁਕਾਨਾਂ, ਪ੍ਰਾਈਵੇਟ ਸਕੂਲ ਅਤੇ ਸਰਕਾਰੀ ਤੇ ਨਿੱਜੀ ਬੈਂਕ ਵੀ ਬੰਦ ਰਹੇ। ਇਸ ਦੋਰਾਨ ਵੱਖ-ਵੱਖ ਕਿਸਾਨ ਜਥੇਬੰਦੀਆਂ, ਰਾਜਨੀਤਿਕ ਆਗੂਆਂ ਅਤੇ ਨੌਜਵਾਨਾਂ ਵੱਲੋਂ ਹੱਥਾਂ ਵਿਚ ਝੰਡੇ ਫੜ ਕੇ ਬਾਜ਼ਾਰਾਂ ਅਤੇ ਟਾਹਲੀ ਵਾਲਾ ਚੌਂਕ, ਗਗਨ ਚੌਕ ਸਮੇਤ ਹੋਰ ਥਾਵਾਂ ਤੇ ਰੋਸ ਮਾਰਚ ਕੱਢਿਆ ਗਿਆ। ਇਸ ਰੋਸ ਧਰਨੇ ਦੌਰਾਨ ਅਣਸਖਾਵੀ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਸੁਪਰਡੈਂਟ ਪੁਲਿਸ ਬਿਕਰਮਜੀਤ ਸਿੰਘ ਬਰਾੜ, ਡੀ.ਐੱਸ.ਪੀ. ਮਨਜੀਤ ਸਿੰਘ, ਥਾਣਾ ਸ਼ਹਿਰੀ ਦੇ ਐੱਸ.ਐੱਚ.ਓ. ਸੁਮਿਤ ਮੌਰ ਸਮੇਤ ਪੁਲਿਸ ਪਾਰਟੀ ਮੌਕੇ ਤੇ ਹਾਜ਼ਰ ਰਹੇ। ਇਥੋਂ ਦੇ ਗਗਨ ਚੌਂਕ ਨੇੜੇ ਪੰਜਾਬ ਬੰਦ ਨੂੰ ਸਫ਼ਲ ਬਨਾਉਣ ਲਈ ਹਲਕਾ ਰਾਜਪੁਰਾ ਦੇ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ, ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਰਾਜਪੁਰਾ ਦੇ ਇੰਚਾਰਜ ਨਿਰਮਲ ਸਿੰਘ ਸੇਖਣਮਾਜਰਾ, ਕਿਸਾਨ ਆਗੂ ਮਾਨ ਸਿੰਘ ਰਾਜਪੁਰਾ, ਭਾਰਤੀ ਕਿਸਾਨ ਮਜਦੂਰ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਬਲਕਾਰ ਸਿੰਘ ਬੈਂਸ, ਜ਼ਿਲ੍ਹਾ ਪ੍ਰਧਾਨ ਬੂਟਾ ਸਿੰਘ ਖਰਾਜਪੁਰ, ਬੀ.ਕੇ.ਯੂ. ਸਿੱਧੂਪੁਰ ਵੱਲੋਂ ਗੁਰਵਿੰਦਰ ਸਿੰਘ ਆਕੜ, ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ, ਇੰਡੀਅਨ ਫਾਰਮਰਜ਼ਐਸੋਸੀਏਸ਼ਨ, ਕੁਲਵੰਤ ਸਿੰਘ ਹਰਪਾਲਪੁਰ, ਦਮਦਮੀ ਟਕਸਾਲ ਜਥਾ ਰਾਜਪੁਰਾ ਦੇ ਬਰਜਿੰਦਰ ਸਿੰਘ ਪ੍ਰਵਾਨਾ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੂਬਾਈ ਮੀਤ ਪ੍ਰਧਾਨ ਅਬਰਿੰਦਰ ਸਿੰਘ ਕੰਗ, ਕਿਸਾਨ ਆਗੂ ਤਜਿੰਦਰ ਸਿੰਘ ਲੀਲਾ, ਕਿਸਾਨ ਆਗੂ ਦਲਜੀਤ ਸਿੰਘ ਚਮਾਰੂ, ਜਸਵੀਰ ਸਿੰਘ ਚੰਦੂਆ ਵੱਲੋਂ ਸਾਂਝੇ ਤੌਰ ਤੇ ਬੰਦ ਮੌਕੇ ਰਾਜਪੁਰਾ ਦੇ ਗਗਨ ਚੌਂਕ ਵਿਚ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਰਾਜਨੀਤਿਕ ਆਗੂਆਂ ਵੱਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਹੋਇਆ ਮਾਨਸਾ ਵਿਖੇ ਵਾਪਰੀ ਘਟਨਾ ਦੇ ਮੁਲਜ਼ਮਾਂ ਨੂੰ ਸਖਤ ਤੋਂ ਸਖਤ ਸਜ਼ਾ ਦੇਣ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ। ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ, ਮਾਨ ਸਰਕਾਰ ਨਸ਼ੇ ਰੋਕਣ ਚ ਬੁਰੀ ਤਰ੍ਹਾ ਹੋਈ ਫ਼ੇਲ੍ਹ- ਕਿਸਾਨ ਆਗੂ ਬਨੂੜ, (ਭੁਪਿੰਦਰ ਸਿੰਘ)- ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟੇ ਦਾ ਗੋਲੀ ਮਾਰ ਕੇ ਕਤਲ ਕਰਨ ਦੇ ਵਿਰੁੱਧ ਪੀੜਤ ਪਰਿਵਾਰ ਤੇ ਵੱਖ-ਵੱਖ ਜਥੇਬੰਦੀਆਂ ਵਲੋਂ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਨੂੰ ਬਨੂੜ ਸ਼ਹਿਰ ਤੋਂ ਇਲਾਵਾ ਕਸਬੇਨੁਮਾ ਮਾਣਕਪੁਰ, ਖੇੜਾ ਗੱਜੂ ਵਿਚ ਵੀ ਭਰਵਾਂ ਹੁੰਗਾਰਾ ਮਿਲਿਆ। ਸ਼ਹਿਰ ਦੇ ਬੰਨੋਂ ਮਾਈ ਮੰਦਿਰ ਚੌਕ ਵਿਚ ਇਕਠੇ ਹੋਏ ਕਿਸਾਨ ਆਗੂ ਕਿਰਪਾਲ ਸਿੰਘ ਸਿਆਊ, ਸਰਪੰਚ ਲਖਵਿੰਦਰ ਸਿੰਘ ਕਰਾਲਾ, ਜਗਜੀਤ ਸਿੰਘ ਜੱਗੀ ਕਰਾਲਾ, ਜਗਜੀਤ ਸਿੰਘ ਛੜਬੜ, ਗੁਰਵਿੰਦਰ ਸਿੰਘ ਰਾਮਪੁਰ ਸਾਬਕਾ ਸਰਪੰਚ, ਗੁਰਪ੍ਰੀਤ ਸਿੰਘ ਸੇਖਣ ਮਾਜਰਾ, ਪ੍ਰੇਮ ਸਿੰਘ ਫ਼ੌਜੀ ਬਨੂੜ, ਮਾਸਟਰ ਜਤਿੰਦਰ ਸਿੰਘ, ਲਾਲੂ ਕੰਬੋਜ, ਗੁਰਮੀਤ ਸਿੰਘ ਬਸੀ ਈਸੇ ਖਾਂ, ਜੀਵਨ ਕੁਮਾਰ ਪ੍ਰਧਾਨ ਵਪਾਰ ਮੰਡਲ, ਜਸਵੀਰ ਸਿੰਘ ਖਲੋਰ, ਮਨਜੀਤ ਸਿੰਘ ਬਿੱਲਾ ਖਲੋਰ ਨੇ ਕਿਹਾ ਕਿ ਵਿਧਾਨ ਸਭਾ ਦੌਰਾਨ ਲੋਕਾਂ ਨਾਲ ਨਸ਼ਾ ਮੁਕਤ ਪੰਜਾਬ ਬਣਾਉਣ ਦੇ ਵਾਅਦੇ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨਸ਼ੇ ਰੋਕਣ ਵਿਚ ਬੁਰੀ ਤਰਾ ਫ਼ੇਲ੍ਹ ਹੋਈ ਹੈ ਅਤੇ ਸੂਬੇ ਵਿਚ ਨਸ਼ਾ ਦਿਨੋ ਦਿਨ ਵਧਦਾ ਹੀ ਜਾ ਰਿਹਾ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਸਤੀਫ਼ਾ ਦੇਣ ਦੀ ਮੰਗ ਕੀਤੀ। ਇਲਾਕੇ ਦੇ ਲੋਕਾਂ ਅਤੇ ਭਾਕਿਯੂ ਸਿੱਧੂਪੁਰ ਦੇ ਆਗੂ ਤਰਲੋਚਨ ਸਿੰਘ ਨੰਡਿਆਲੀ, ਗੁਰਪ੍ਰੀਤ ਸਿੰਘ ਨੰਡਿਆਲੀ, ਸਰਪੰਚ ਨਾਹਰ ਸਿੰਘ ਕੁਰੜੀ, ਗੁਰਮੀਤ ਸਿੰਘ ਸਿਆਊ, ਭੁਪਿੰਦਰ ਸਿੰਘ ਨੰਡਿਆਲੀ ਦੀ ਅਗਵਾਈ ਹੇਠ ਬਨੂੜ ਜ਼ੀਰਕਪੁਰ ਕੌਮੀ ਮਾਰਗ ’ਤੇ ਆਵਾਜਾਈ ਠੱਪ ਕਰਕੇ ਅਜ਼ੀਜ਼ਪੁਰ ਟੋਲ ਪਲਾਜ਼ਾ ਪਰਚੀ ਮੁਕਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਲੋਕਾਂ ਨੇ ‘ਆਪ’ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮੇਜਰ ਸਿੰਘ ਬਸੀ ਈਸੇ ਖਾਂ, ਪ੍ਰਦੀਪ ਸਿੰਘ ਰਾਜੋ ਮਾਜਰਾ, ਜੱਗੀ ਰਾਜੋ ਮਾਜਰਾ, ਕਮਲ ਬਨੂੜ, ਛਿੰਦਾ ਬਨੂੜ, ਮਨਜੀਤ ਸਿੰਘ ਮੋਟੇ ਮਾਜਰਾ ਤੋ ਇਲਾਵਾ ਇਲਾਕੇ ਦੇ ਵਸਨੀਕ ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਰਾਜਨੀਤਿਕ ਪਾਰਟੀਆਂ ਦੇ ਆਗੂ ਹਾਜ਼ਰ ਸਨ। ਸੂਬੇ ’ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਨਾ ਸਰਕਾਰ ਦੀ ਮੁੱਖ ਜ਼ਿੰਮੇਵਾਰੀ ਹੈ- ਜਤਿੰਦਰ ਸਿੰਘ ਰਾਜੂ ਨਾਭਾ, (ਵਰਿੰਦਰ ਵਰਮਾ)- ਪਰਵਿੰਦਰ ਸਿੰਘ ਝੋਟਾ ਨੂੰ ਨਸ਼ਾ ਤਸਕਰਾਂ ਵਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੇ ਵਿਰੋਧ ਵਿਚ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਨਾਭਾ ਵਿਖੇ ਭਰਵਾਂ ਹੁੰਗਾਰਾ ਮਿਲਿਆ। ਇਸ ਮੌਕੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੇ ਹਲਕਾ ਨਾਭਾ ਦੇ ਆਗੂ ਜਤਿੰਦਰ ਸਿੰਘ (ਰਾਜੂ) ਦੀ ਅਗਵਾਈ ਹੇਠ ਪਾਰਟੀ ਵਰਕਰਾਂ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਪੰਜਾਬ ਬੰਦ ਦੇ ਸੱਦੇ ਨੂੰ ਸਮਰਥਨ ਦਿੱਤਾ। ਦੁਕਾਨਦਾਰਾਂ ਅਤੇ ਵਪਾਰੀਆਂ ਨੇ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਰੋਸ ਪ੍ਰਦਰਸ਼ਨ ਵਿਚ ਸਹਿਯੋਗ ਦਿੱਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਤਿੰਦਰ ਸਿੰਘ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕੀਤਾ ਗਿਆ ਕਤਲ ਬੇਹਦ ਦੁਖਦਾਈ ਘਟਨਾ ਹੈ। ਇਸ ਘਟਨਾ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਨਸ਼ਾ ਤਸਕਰੀ ਦੀ ਸਮੱਸਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਬਾਬਾ ਸੁਖਮਿੰਦਰ ਸਿੰਘ ਨਾਭਾ, ਅਵਤਾਰ ਸਿੰਘ ਸੁਰਾਜਪੁਰ, ਯੂਥ ਮੀਤ ਪ੍ਰਧਾਨ ਗੁਰਬਖਸ਼ ਸਿੰਘ, ਮਹਿਤਾਬ ਸਿੰਘ ਖਾਲਸਾ, ਬਿੱਟੂ ਡੈਂਟਰ ਨਾਭਾ ਹਰਜੀਤ ਸਿੰਘ ਖਾਲਸਾ ਦੁਲੱਦੀ, ਸਰਬਜੀਤ ਸਿੰਘ ਸਿੱਧੂ ਬੌੜਾਗੇਟ, ਮਨਸਿਮਰਨ ਸਿੰਘ ਖਾਲਸਾ, ਮਲਕੀਤ ਸਿੰਘ ਗਲਵੱਟੀ, ਜਸਪਾਲ ਸਿੰਘ ਗਲਵੱਟੀ, ਬੀਬੀ ਸੁਰਿੰਦਰ ਕੌਰ ਚੌਹਾਨ, ਬੀਬੀ ਕੁਲਦੀਪ ਕੌਰ, ਬੀਬੀ ਵੀਰਪਾਲ ਕੌਰ, ਸੁਖਬੀਰ ਸਿੰਘ, ਹਰਨੇਕ ਸਿੰਘ, ਪ੍ਰਧਾਨ ਹਰਪ੍ਰੀਤ ਸਿੰਘ, ਜਗਤਾਰ ਸਿੰਘ, ਸਰਬਜੀਤ ਸਿੰਘ ਧੀਰੋਮਾਜਰਾ, ਅਰੁਣ ਬਿੰਦਰਾ, ਕੁਲਵਿੰਦਰ ਸਿੰਘ, ਬਾਬਾ ਗੁਰਜੰਟ ਸਿੰਘ, ਸਿੰਦਰ ਸਿੰਘ, ਸੱਤਪਾਲ ਸਿੰਘ ਜਿੰਦਲਪੁਰ ਤੇ ਹੋਰ ਹਾਜ਼ਰ ਸਨ। ਪੰਜਾਬੀ ‘ਵਰਸਿਟੀ ਦਾ ਮੁੱਖ ਗੇਟ ਬੰਦ ਕਰਕੇ ਤੇ ਧਰੇੜੀ ਜੱਟਾਂ ਟੋਲ ਪਲਾਜ਼ਾ ਮੁਫਫਤ ਕਰਕੇ ਹੋਏ ਰੋਸ ਪ੍ਰਦਰਸ਼ਨ ਬਹਾਦਰਗੜ੍ਹ , (ਕੁਲਵੀਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿਚ ਪੰਜਾਬ ਬੰਦ ਦੇ ਸੱਦੇ ਤਹਿਤ ਪਟਿਆਲਾ ਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿਚ ਬੰਦ ਨੂੰ ਭਰਪੂਰ ਸਮਰਥਨ ਮਿਲਿਆ। ਅੱਜ ਟੋਲ ਪਲਾਜਾ ਵਰਕਰਜ ਯੂਨੀਅਨ ਪੰਜਾਬ ਵਲੋਂ ਸਵੇਰ ਤੋਂ ਲੈ ਕੇ ਸ਼ਾਮ ਦੇ 5 ਵਜੇ ਤੱਕ ਬਠਿੰਡਾ-ਜੀਰਕਪੁਰ ਹਾਈਵੇ ’ਤੇ ਪਿੰਡ ਧਰੇੜੀ ਜੱਟਾਂ ਵਿਖੇ ਸਥਿਤ ਟੋਲ ਪਲਾਜ਼ਾ ਟੋਲ ਫਰੀ ਕੀਤਾ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦਲਬੀਰ ਸਿੰਘ ਸਿੱਧੂਪੁਰ, ਭਾਰਤੀ ਕਿਸਾਨ ਯੂਨੀਅਨ ਭਟੇੜੀ ਅਤੇ ਹੋਰ ਵੱਖ-ਵੱਖ ਜਥੇਬੰਦੀਆਂ ਵਲੋਂ ਧਰੇੜੀ ਜੱਟਾਂ ਸਥਿਤ ਟੋਲ ਪਲਾਜੇ ’ਤੇ ਜਾਮ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ ਦਲਬੀਰ ਸਿੰਘ ਸਿੱਧੂ ਦੇ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਗਿਆਨ ਸਿੰਘ ਰਾਏਪੁਰ ਕਿਹਾ ਕਿ ਕਿਸੇ ਵੀ ਵਿਅਕਤੀ ਦਾ ਕਤਲ ਕਰਨਾ ਬੇਹਦ ਮੰਦਭਾਗੀ ਘਟਨਾ ਹੈ। ਇਸ ਮੌਕੇ ਟਹਿਲ ਸਿੰਘ ਜਲਾਲਪੁਰ, ਬਖ਼ਸੀਸ ਸਿੰਘ ਹਰਪਾਲਪੁਰ, ਮਨਿੰਦਰ ਸਿੰਘ ਬੱਤੀ, ਸਤਬੰਤ ਸਿੰਘ ਦੌਣ ਕਲਾਂ, ਭੁਪਿੰਦਰ ਸਿੰਘ ਰਾਠੀਆਂ, ਸੰਤੋਖ ਸਿੰਘ ਰਾਏਪੁਰ, ਦੀਦਾਰ ਸਿੰਘ ਰਾਏਪੁਰ, ਬਿੱਟੂ ਸਿੰਘ ਧਰੇੜੀ ਜੱਟਾਂ, ਲਖਵੀਰ ਸਿੰਘ ਧਰੇੜੀ ਜੱਟਾਂ, ਜਸਪ੍ਰੀਤ ਸਿੰਘ ਜੱਸੂ ਧਰੇੜੀ ਜੱਟਾਂ, ਮਹਿੰਦਰ ਸਿੰਘ ਜਲਾਲਪੁਰ, ਜਗਤਾਰ ਸਿੰਘ ਬੁੱਢਣਪੁਰ, ਦਲਵੀਰ ਸਿੰਘ ਦੌਣ ਕਲਾਂ, ਰਾਏ ਸਿੰਘ ਰਾਏਪੁਰ, ਹਰਨੇਕ ਸਿੰਘ ਚੌਧਰੀ ਰਾਏਪੁਰ, ਮੋਨੀ ਬਾਜਵਾ ਕੌਲੀ ਆਦਿ ਮੌਜੂਦ ਸਨ। ਪੰਜਾਬ ਬੰਦ ਦੇ ਸੱਦੇ ਤਹਿਤ ਪੰਜਾਬੀ ਯੂਨੀਵਰਸਿਟੀ ਵਿਖੇ ਵੱਖ-ਵੱਖ ਜਥੇਬੰਦੀਆਂ ਵਲੋਂ ਯੂਨੀਵਰਸਟੀ ਦਾ ਮੁੱਖ ਗੇਟ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਮੁੱਖ ਗੇਟ ਬੰਦ ਕਰਕੇ ਕੀਤੇ ਗਏ ਰੋਸ ਪ੍ਰਦਰਸ਼ਨ ਵਿਚ ਐਸ.ਓ.ਆਈ., ਯੂ.ਐਸ.ਐਸ.ਐਫ., ਮਿਸਲ ਸਤਲੁਜ ਯੂਥ ਵਿੰਗ, ਪੀ.ਐਸ.ਯੂ. ਅਤੇ ਹੋਰ ਵੱਖ-ਵੱਖ ਜਥੇਬੰਦੀਆਂ ਨੇ ਹਿੱਸਾ ਲਿਆ। ਵੱਖ-ਵੱਖ ਜਥੇਬੰਦੀਆਂ ਦੇ ਬੁਲਾਰਿਆਂ ਕੁਲਦੀਪ ਸਿੰਘ ਝਿੰਜਰ, ਹੁਸਨਦੀਪ ਸਿੰਘ ਚਾਹਲ, ਨਿਰਮਲਜੀਤ ਸਿੰਘ, ਮਨਦੀਪ ਸਿੰਘ, ਯਾਦਵਿੰਦਰ ਸਿੰਘ ਯਾਦੂ, ਗੁਰਸੰਗਤ ਸਿੰਘ ਟਿਵਾਣਾ, ਯੁਗਾਦਪ੍ਰੀਤ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੇ ਕਤਲ ਦੀ ਘਟਨਾ ਬੇਹਦ ਮੰਦਭਾਗੀ ਹੈ। ਅਜਿਹੀਆਂ ਘਟਨਾਵਾਂ ਡਰ ਅਤੇ ਅਸੁਰੱਖਿਆ ਦਾ ਮਾਹੌਲ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ । ਪਰਵਿੰਦਰ ਝੋਟਾ ਦੇ ਕਤਲ ਖ਼ਿਲਾਫ਼ ਘਨੌਰ ਰਿਹਾ ਮੁਕੰਮਲ ਬੰਦ ਘਨੌਰ, (ਸਰਦਾਰਾ ਸਿੰਘ ਲਾਛੜੂ)- ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਅੱਜ ਵੱਖ-ਵੱਖ ਜਥੇਬੰਦੀਆਂ ਦੇ ਸੱਦੇ ‘ਤੇ ਘਨੌਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਮੁਕੰਮਲ ਬੰਦ ਰੱਖਿਆ ਗਿਆ। ਇਸ ਦੌਰਾਨ ਸ਼ੰਭੂ ਤੋਂ ਲੈ ਕੇ ਘਨੌਰ ਤੱਕ ਬਾਜ਼ਾਰ ਪੂਰੀ ਤਰ੍ਹਾਂ ਬੰਦ ਰਹੇ ਅਤੇ ਆਵਾਜਾਈ ਠੱਪ ਰਹੀ। ਪ੍ਰਦਰਸ਼ਨਕਾਰੀਆਂ ਨੇ ਸੜਕਾਂ ‘ਤੇ ਜਾਮ ਲਗਾ ਕੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ, ਹਾਲਾਂਕਿ ਐਂਬੂਲੈਂਸਾਂ ਅਤੇ ਐਮਰਜੈਂਸੀ ਵਾਹਨਾਂ ਨੂੰ ਨਿਰਵਿਘਨ ਲੰਘਣ ਦਿੱਤਾ ਗਿਆ। ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਘਨੌਰ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਝਿੰਜਰ ਨੇ ਇਸ ਹੱਤਿਆ ਨੂੰ ਮਹਿਜ਼ ਇਕ ਵਿਅਕਤੀ ਦਾ ਨਹੀਂ, ਸਗੋਂ ‘ਪੰਜਾਬ ਦੀ ਜਵਾਨੀ ਦਾ ਕਤਲ’ ਕਰਾਰ ਦਿੱਤਾ। ਇਸ ਮੌਕੇ ਐਸ.ਜੀ.ਪੀ.ਸੀ. ਮੈਂਬਰ ਜਸਮੇਰ ਸਿੰਘ ਲਾਛੜੂ ਨੇ ਝੋਟਾ ਕਤਲ ਕਾਂਡ ਦੀ ਸੀ.ਬੀ.ਆਈ. ਜਾਂਚ ਦੀ ਮੰਗ ਉਠਾਈ। ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ (ਪਟਿਆਲਾ) ਗੁਰਦੀਪ ਸਿੰਘ ਮਰਦਾਂਪੁਰ ਨੇ ਕਿਹਾ ਕਿ ਪਰਵਿੰਦਰ ਝੋਟਾ ਵਲੋਂ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਦਿੱਤੀ ਕੁਰਬਾਨੀ ਅਜਾਈਂ ਨਹੀਂ ਜਾਣ ਦਿੱਤੀ ਜਾਵੇਗੀ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਗੁਰਦੇਵ ਸਿੰਘ ਨੇ ਕਿਹਾ ਕਿ ਜਦੋਂ ਤੱਕ ਜ਼ਿੰਮੇਵਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਨਹੀਂ ਹੁੰਦੀ, ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਇਲਾਕੇ ਦੇ ਪੰਚਾਂ-ਸਰਪੰਚਾਂ, ਦੁਕਾਨਦਾਰਾਂ ਅਤੇ ਲੋਕਾਂ ਨੇ ਸਵੈ-ਇੱਛਾ ਨਾਲ ਦੁਕਾਨਾਂ ਬੰਦ ਰੱਖ ਕੇ ਬੰਦ ਨੂੰ ਪੂਰਾ ਸਮਰਥਨ ਦਿੱਤਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਨਸ਼ਾ ਤਸਕਰਾਂ ‘ਤੇ ਨਕੇਲ ਨਾ ਕੱਸੀ ਗਈ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਪੰਜਾਬ ਬੰਦ ਦੇ ਸੱਦੇ ਨੂੰ ਨਾਭਾ ਵਾਸੀਆਂ ਵਲੋਂ ਭਰਵਾਂ ਹੁੰਗਾਰਾ, ਪਰਵਿੰਦਰ ਸਿੰਘ ਝੋਟੇ ਲਈ ਇਨਸਾਫ਼ ਦੀ ਆਵਾਜ਼ ਬੁਲੰਦ- ਇੰਜ. ਭੱਲਮਾਜਰਾ ਨਾਭਾ, (ਵਰਿੰਦਰ ਵਰਮਾ)- ਪੰਜਾਬ ਬੰਦ ਦੇ ਸੱਦੇ ਤਹਿਤ ਸ਼ਹਿਰ ਨਾਭਾ ਵਿਖੇ ਵੱਖ-ਵੱਖ ਪੰਥਕ, ਸਿਆਸੀ ਅਤੇ ਕਿਸਾਨ ਜਥੇਬੰਦੀਆਂ ਵਲੋਂ ਸਾਂਝੇ ਤੌਰ ‘ਤੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਵਿਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’, ਸ਼੍ਰੋਮਣੀ ਅਕਾਲੀ ਦਲ ਇੰਟਰਨੈਸ਼ਨਲ, ਪੰਥਕ ਦਲ, ਕਿਸਾਨ ਜਥੇਬੰਦੀਆਂ ਅਤੇ ਹੋਰ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਨੇ ਭਰਵੀਂ ਸ਼ਮੂਲੀਅਤ ਕੀਤੀ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਨਸ਼ਿਆਂ ਵਿਰੁੱਧ ਡਟ ਕੇ ਸੰਘਰਸ਼ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਝੋਟੇ ਦੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਇਸ ਮੌਕੇ ਇੰਜੀ ਅੰਮ੍ਰਿਤਬੀਰ ਸਿੰਘ ਭੱਲਮਾਜਰਾ ਹਲਕਾ ਇੰਚਾਰਜ ਨਾਭਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਸਮੂਹ ਜਥੇਬੰਦੀਆਂ ਨੇ ਇਕਜੁੱਟ ਹੋ ਕੇ ਪ੍ਰਣ ਕੀਤਾ ਕਿ ਭਾਈ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਵਾਉਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਦੌਰਾਨ ਹਲਕਾ ਨਾਭਾ ਦੇ ਵਪਾਰੀਆਂ, ਦੁਕਾਨਦਾਰਾਂ ਅਤੇ ਆਮ ਲੋਕਾਂ ਵਲੋਂ ਪੰਜਾਬ ਬੰਦ ਨੂੰ ਦਿੱਤਾ ਗਿਆ ਭਰਵਾਂ ਸਮਰਥਨ ਲੋਕਾਂ ਦੀ ਏਕਤਾ ਅਤੇ ਇਨਸਾਫ਼ ਪ੍ਰਤੀ ਦ੍ਰਿੜ੍ਹਤਾ ਦਾ ਪ੍ਰਤੀਕ ਹੈ। ਇਹ ਸੰਘਰਸ਼ ਕਿਸੇ ਇਕ ਪਰਿਵਾਰ ਦਾ ਨਹੀਂ, ਸਗੋਂ ਪੰਜਾਬ ਦੀ ਜਵਾਨੀ, ਇਨਸਾਫ਼ ਅਤੇ ਨਸ਼ਾਮੁਕਤ ਸਮਾਜ ਦੀ ਲੜਾਈ ਹੈ।