ਉਜਾਗਰ ਸਿੰਘ ਦੀ ਪੁਸਤਕ ‘ਪੰਜਾਬ ਦੇ ਅਨਮੋਲ ਰਤਨ’ ਲੋਕ ਅਰਪਣ
ਪਟਿਆਲਾ, 17 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਪੰਜਾਬੀਆਂ ਦੀਆਂ ਵਿਲੱਖਣ ਪ੍ਰਾਪਤੀਆਂ ਅਤੇ ਵੱਖ-ਵੱਖ ਖੇਤਰਾਂ ਵਿਚ ਆਪਣੀ ਮਿਹਨਤ, ਪ੍ਰਤਿਭਾ ਤੇ ਸਮਰਪਣ ਸਦਕਾ ਵਿਸ਼ਵ ਪੱਧਰ ’ਤੇ ਪੰਜਾਬ ਦਾ ਮਾਣ ਵਧਾਉਣ ਵਾਲੀਆਂ ਸ਼ਖ਼ਸੀਅਤਾਂ ਦੇ ਜੀਵਨ ’ਤੇ ਆਧਾਰਿਤ ਲੇਖਕ ਉਜਾਗਰ ਸਿੰਘ ਦੀ ਪੁਸਤਕ ‘ਪੰਜਾਬ ਦੇ ਅਨਮੋਲ ਰਤਨ’ ਲੋਕ ਸੰਪਰਕ ਵਿਭਾਗ ਦੇ ਸੇਵਾਮੁਕਤ ਅਧਿਕਾਰੀਆਂ ਦੀ ਮਾਸਿਕ ਮੀਟਿੰਗ ਦੌਰਾਨ ਲੋਕ ਅਰਪਣ ਕੀਤੀ ਗਈ। ਪੁਸਤਕ ਨੂੰ ਊਨਾ (ਹਿਮਾਚਲ ਪ੍ਰਦੇਸ਼) ਦੇ ਸਾਬਕਾ ਵਿਧਾਇਕ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੇ ਸਾਬਕਾ ਪ੍ਰੈੱਸ ਸਕੱਤਰ ਓ.
ਪ
ਪੁਸਤਕ ‘ਪੰਜਾਬ ਦੇ ਅਨਮੋਲ ਰਤਨ’ ਲੋਕ ਅਰਪਣ ਕਰਦੇ ਹੋਏ। ਅਜੀਤ ਤਸਵੀਰ
18-10-2026
ਪਟਿਆਲਾ, 17 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਪੰਜਾਬੀਆਂ ਦੀਆਂ ਵਿਲੱਖਣ ਪ੍ਰਾਪਤੀਆਂ ਅਤੇ ਵੱਖ-ਵੱਖ ਖੇਤਰਾਂ ਵਿਚ ਆਪਣੀ ਮਿਹਨਤ, ਪ੍ਰਤਿਭਾ ਤੇ ਸਮਰਪਣ ਸਦਕਾ ਵਿਸ਼ਵ ਪੱਧਰ ’ਤੇ ਪੰਜਾਬ ਦਾ ਮਾਣ ਵਧਾਉਣ ਵਾਲੀਆਂ ਸ਼ਖ਼ਸੀਅਤਾਂ ਦੇ ਜੀਵਨ ’ਤੇ ਆਧਾਰਿਤ ਲੇਖਕ ਉਜਾਗਰ ਸਿੰਘ ਦੀ ਪੁਸਤਕ ‘ਪੰਜਾਬ ਦੇ ਅਨਮੋਲ ਰਤਨ’ ਲੋਕ ਸੰਪਰਕ ਵਿਭਾਗ ਦੇ ਸੇਵਾਮੁਕਤ ਅਧਿਕਾਰੀਆਂ ਦੀ ਮਾਸਿਕ ਮੀਟਿੰਗ ਦੌਰਾਨ ਲੋਕ ਅਰਪਣ ਕੀਤੀ ਗਈ। ਪੁਸਤਕ ਨੂੰ ਊਨਾ (ਹਿਮਾਚਲ ਪ੍ਰਦੇਸ਼) ਦੇ ਸਾਬਕਾ ਵਿਧਾਇਕ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੇ ਸਾਬਕਾ ਪ੍ਰੈੱਸ ਸਕੱਤਰ ਓ.ਪੀ. ਰਤਨ ਨੇ ਲੋਕ ਅਰਪਣ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਓ.ਪੀ. ਰਤਨ ਨੇ ਕਿਹਾ ਕਿ ਇਹ ਪੁਸਤਕ ਨੌਜਵਾਨ ਪੀੜ੍ਹੀ ਲਈ ਮਾਰਗਦਰਸ਼ਕ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਪੁਸਤਕ ਵਿਚ ਪੰਜਾਬ ਦੀਆਂ ਉਨ੍ਹਾਂ 54 ਪ੍ਰਮੁੱਖ ਸ਼ਖ਼ਸੀਅਤਾਂ ਦੇ ਜੀਵਨ ਅਤੇ ਪ੍ਰਾਪਤੀਆਂ ਨੂੰ ਦਰਜ ਕੀਤਾ ਗਿਆ ਹੈ, ਜਿਨ੍ਹਾਂ ਨੇ ਆਪੋ-ਆਪਣੇ ਖੇਤਰਾਂ ਵਿਚ ਵਿਲੱਖਣ ਪਛਾਣ ਬਣਾਈ ਹੈ। ਇਨ੍ਹਾਂ ਸ਼ਖ਼ਸੀਅਤਾਂ ਨੇ ਆਜ਼ਾਦੀ ਸੰਗਰਾਮ, ਦੇਸ਼ ਦੀ ਰੱਖਿਆ, ਅਰਥਚਾਰੇ, ਸਮਾਜ ਸੇਵਾ, ਸੱਭਿਆਚਾਰ, ਖੇਡਾਂ, ਪ੍ਰਸ਼ਾਸਨ, ਖੇਤੀਬਾੜੀ, ਧਰਮ, ਰਾਜਨੀਤੀ ਅਤੇ ਵਿਗਿਆਨ ਸਮੇਤ ਵੱਖ-ਵੱਖ ਖੇਤਰਾਂ ਵਿਚ ਅਹਿਮ ਯੋਗਦਾਨ ਪਾਇਆ ਹੈ। ਪੁਸਤਕ ਵਿਚ ਏਅਰ ਚੀਫ਼ ਮਾਰਸ਼ਲ ਅਰਜਨ ਸਿੰਘ, ਲੈਫਟੀਨੈਂਟ ਜਨਰਲ ਜਗਜੀਤ ਸਿੰਘ ਅਰੋੜਾ, ਲੈਫਟੀਨੈਂਟ ਜਨਰਲ ਹਰਬਖ਼ਸ਼ ਸਿੰਘ, ਏਅਰ ਮਾਰਸ਼ਲ ਅਮਰਪ੍ਰੀਤ ਸਿੰਘ, ਵਿਸ਼ਵ ਬੈਂਕ ਦੇ ਮੁਖੀ ਅਜੇਪਾਲ ਸਿੰਘ ਬੰਗਾ, ਫਾਈਬਰ ਆਪਟਿਕ ਤਕਨਾਲੋਜੀ ਦੇ ਪਿਤਾਮਾ ਡਾ. ਨਰਿੰਦਰ ਸਿੰਘ ਕਪਾਨੀ, ਰਾਜਾ ਰਣਧੀਰ ਸਿੰਘ, ਮਿਲਖਾ ਸਿੰਘ, ਸੰਤ ਅਤਰ ਸਿੰਘ ਮਸਤੂਆਣਾ, ਸਿਰਦਾਰ ਕਪੂਰ ਸਿੰਘ, ਰਵੀ ਸਿੰਘ ਖ਼ਾਲਸਾ ਏਡ, ਬਾਬਾ ਰਾਮ ਸਿੰਘ, ਮਹਿੰਦਰ ਸਿੰਘ ਰੰਧਾਵਾ, ਡਾ. ਸਰਦਾਰਾ ਸਿੰਘ ਜੌਹਲ ਅਤੇ ਡਾ. ਪਿਆਰਾ ਲਾਲ ਗਰਗ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਬਾਰੇ ਜਾਣਕਾਰੀ ਸ਼ਾਮਲ ਕੀਤੀ ਗਈ ਹੈ। ਮੀਟਿੰਗ ਵਿਚ ਓਪਿੰਦਰ ਸਿੰਘ ਲਾਂਬਾ, ਜਰਨੈਲ ਸਿੰਘ, ਸਾਧੂ ਸਿੰਘ ਬਰਾੜ, ਡਾ. ਮੇਘਾ ਸਿੰਘ, ਅਜੀਤ ਕੰਵਲ ਸਿੰਘ ਹਮਦਰਦ, ਸੁਰਿੰਦਰ ਮਲਿਕ, ਸ਼ਿਖਾ ਕੌਸ਼ਲ ਨਹਿਰਾ, ਰਾਜਿੰਦਰ ਕੌਰ, ਉਮਾ ਸ਼ਰਮਾ, ਸਰਵਜੀਤ ਕੰਗਣੀਵਾਲ, ਆਰ.ਸੀ. ਬਾਲੀ ਅਤੇ ਪ੍ਰੇਮ ਵਿਜ ਸਮੇਤ ਹੋਰ ਸੇਵਾਮੁਕਤ ਅਧਿਕਾਰੀ ਹਾਜ਼ਰ ਸਨ। ਲੇਖਕ ਉਜਾਗਰ ਸਿੰਘ ਨੇ ਸਮਾਗਮ ਕਰਵਾਉਣ ਅਤੇ ਪੁਸਤਕ ਨੂੰ ਲੋਕ ਅਰਪਣ ਕਰਨ ਲਈ ਸੇਵਾਮੁਕਤ ਅਧਿਕਾਰੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਵਿਸ਼ੇਸ਼ ਤੌਰ ’ਤੇ ਡਾ. ਮੇਘਾ ਸਿੰਘ ਅਤੇ ਓਪਿੰਦਰ ਸਿੰਘ ਲਾਂਬਾ ਦੇ ਸਹਿਯੋਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮਦਦ ਅਤੇ ਦੇਖ-ਰੇਖ ਸਦਕਾ ਪੁਸਤਕ ਦੀ ਪ੍ਰਕਾਸ਼ਨਾ ਸੰਭਵ ਹੋ ਸਕੀ। ਜ਼ਿਕਰਯੋਗ ਹੈ ਕਿ ਉਜਾਗਰ ਸਿੰਘ 1974 ਵਿਚ ਪੰਜਾਬ ਦੇ ਲੋਕ ਸੰਪਰਕ ਵਿਭਾਗ ਵਿਚ ਪੰਜਾਬੀ ਨਿਬੰਧਕਾਰ ਵਜੋਂ ਭਰਤੀ ਹੋਏ ਸਨ ਅਤੇ 2007 ਵਿਚ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ, ਪਟਿਆਲਾ ਦੇ ਅਹੁਦੇ ਤੋਂ ਸੇਵਾਮੁਕਤ ਹੋਏ। ਉਹ ‘ਜਾਗ੍ਰਤੀ ਪੰਜਾਬੀ’ ਦੇ ਸੰਪਾਦਕ ਵੀ ਰਹੇ ਹਨ। ਉਨ੍ਹਾਂ ਦੀਆਂ ਹੁਣ ਤੱਕ 17 ਪੁਸਤਕਾਂ ਪ੍ਰਕਾਸ਼ਿਤ ਹੋ ਚੁੱਕੀਆਂ ਹਨ।