ਨਸ਼ਾ ਤਸਕਰਾਂ ਤੇ ਹੁੱਲੜਬਾਜ਼ਾਂ ਖਿਲਾਫ਼ ਮੇਰੀ ਜੰਗ ਜਾਰੀ ਰਹੇਗੀ- ਵਿਧਾਇਕ ਦੇਵ ਮਾਨ
ਨਾਭਾ, 22 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਵਿਰੋਧੀ ਧਿਰਾਂ ਨੂੰ ਕਰੜੇ ਹੱਥੀਂ ਲੈਂਦੇ ਹੋਏ ਸਾਫ਼ ਸ਼ਬਦਾਂ ਵਿਚ ਕਿਹਾ ਕਿ ਹਲਕੇ ਨੂੰ ਨਸ਼ਾ ਮੁਕਤ ਬਣਾਉਣਾ ਅਤੇ ਅਮਨ-ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਲਈ ਉਹ ਹਰ ਜ਼ਰੂਰੀ ਕਦਮ ਚੁੱਕਦੇ ਰਹਿਣਗੇ। ਗੱਲਬਾਤ ਦੌਰਾਨ ਵਿਧਾਇਕ ਦੇਵ ਮਾਨ ਨੇ ਸਖਤ ਲਹਿਜੇ ਵਿਚ ਤਾੜਨਾ ਕਰਦੇ ਹੋਏ ਕਿਹਾ ਕਿ ਉਹ ਨਸੇੜੀ ਤਸਕਰਾਂ ਨੂੰ ਕਿਸੇ ਵੀ ਕੀਮਤ ਤੇ ਨਹੀਂ ਬਖਸ਼ਣਗੇ ਹਰ ਹਾਲਤ ਵਿਚ ਉਨ੍ਹਾਂ ਖਿਲਾਫ਼ ਕਾਰਵਾਈ ਕਰਵਾ ਕੇ ਹੀ ਦਮ ਲੈਣਗੇ।
ਅਜੀਤ ਡੈਸਕ
23-10-2026