ਪੰਜਾਬ ਦੇ ਹਰ ਪੋਲਿੰਗ ਬੂਥ ’ਤੇ ਅੱਜ ਸ਼ਾਮ 3 ਤੋਂ 5 ਵਜੇ ਤੱਕ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ ਵੋਟਰ ਸੂਚੀ ਵਿੱਚ ਨਾਂਅ ਚੈੱਕ ਕਰਨ, ਨਵੇਂ ਵੋਟਰ ਵਜੋਂ ਰਜਿਸਟ੍ਰੇਸ਼ਨ ਅਤੇ ਵੇਰਵਿਆਂ ਵਿੱਚ ਸੋਧ ਕਰਵਾਉਣ ਦਾ ਮਿਲੇਗਾ ਮੌਕਾ
ਪਟਿਆਲਾ, 23 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਪੰਜਾਬ ਦੇ ਹਰ ਪੋਲਿੰਗ ਬੂਥ ’ਤੇ ਅੱਜ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਦਾ ਉਦੇਸ਼ ਵੋਟਰਾਂ ਨੂੰ ਵੋਟਰ ਸੂਚੀ ਸਬੰਧੀ ਸੇਵਾਵਾਂ ਪ੍ਰਦਾਨ ਕਰਨਾ ਅਤੇ ਯੋਗ ਨਾਗਰਿਕਾਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਲਈ ਸਹੂਲਤ ਦੇਣਾ ਹੈ।
ਅਜੀਤ ਡੈਸਕ
24-10-2026