25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਰਣਜੋਧ ਸਿੰਘ ਹਡਾਣਾ ਦੀ ਅਗਵਾਈ ’ਚ ਹਲਕਾ ਸਨੌਰ ਤੋਂ ਸ੍ਰੀ ਹਰਿਮੰਦਰ ਸਾਹਿਬ ਲਈ ਬੱਸਾਂ ਰਵਾਨਾ

ਸਨੌਰ, 24 ਅਕਤੂਬਰ (ਸੋਖਲ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਲੋਕ-ਪੱਖੀ ‘ਪੰਜਾਬ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਵਿਚ ਹਲਕੇ ਸਨੌਰ ਦੇ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੇ ਦਰਸ਼ਨ-ਦੀਦਾਰ ਲਈ ਸ਼ਰਧਾਲੂਆਂ ਦੀਆਂ ਬੱਸਾਂ ਰਵਾਨਾ ਕੀਤੀਆਂ ਗਈਆਂ। ਕਸਬਾ ਸਨੌਰ ਤੋਂ ਵਾਰਡ ਨੰਬਰ 3, ਪਿੰਡ ਉਦੈਪੁਰ ਦੀਵਾਨ ਵਾਲਾ ਅਤੇ ਪਿੰਡ ਗੰਗਰੋਲੀ ਤੋਂ ਸ਼ਰਧਾਲੂਆਂ ਨੂੰ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ-ਦੀਦਾਰ ਲਈ ਰਵਾਨਾ ਹੋਈਆ ਬੱਸਾਂ ਦੇ ਯਾਤਰੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਰਣਜੋਧ ਹਡਾਣਾ ਦੇ ਇਸ ਉਪਰਾਲੇ ਦੀ ਬੇਹੱਦ ਸ਼ਲਾਘਾ ਕੀਤੀ ।

ਅਜੀਤ ਡੈਸਕ 25-10-2026
ਸਨੌਰ, 24 ਅਕਤੂਬਰ (ਸੋਖਲ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਲੋਕ-ਪੱਖੀ ‘ਪੰਜਾਬ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਵਿਚ ਹਲਕੇ ਸਨੌਰ ਦੇ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੇ ਦਰਸ਼ਨ-ਦੀਦਾਰ ਲਈ ਸ਼ਰਧਾਲੂਆਂ ਦੀਆਂ ਬੱਸਾਂ ਰਵਾਨਾ ਕੀਤੀਆਂ ਗਈਆਂ। ਕਸਬਾ ਸਨੌਰ ਤੋਂ ਵਾਰਡ ਨੰਬਰ 3, ਪਿੰਡ ਉਦੈਪੁਰ ਦੀਵਾਨ ਵਾਲਾ ਅਤੇ ਪਿੰਡ ਗੰਗਰੋਲੀ ਤੋਂ ਸ਼ਰਧਾਲੂਆਂ ਨੂੰ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ-ਦੀਦਾਰ ਲਈ ਰਵਾਨਾ ਹੋਈਆ ਬੱਸਾਂ ਦੇ ਯਾਤਰੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਰਣਜੋਧ ਹਡਾਣਾ ਦੇ ਇਸ ਉਪਰਾਲੇ ਦੀ ਬੇਹੱਦ ਸ਼ਲਾਘਾ ਕੀਤੀ । ਇਸ ਮੌਕੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਇਹ ਨਿਮਾਣਾ ਉਪਰਾਲਾ ਹੈ ਕਿ ਸੂਬੇ ਦੇ ਹਰ ਨਾਗਰਿਕ, ਖ਼ਾਸ ਕਰਕੇ ਬਜ਼ੁਰਗਾਂ ਨੂੰ ਪਵਿੱਤਰ ਤੀਰਥ ਅਸਥਾਨਾਂ ਦੇ ਦਰਸ਼ਨ ਮੁਫ਼ਤ ਅਤੇ ਸੁਖਾਵੇਂ ਮਾਹੌਲ ਵਿਚ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਇਹ ਯੋਜਨਾ ਲੋਕਾਂ ਵਿਚ ਆਪਸੀ ਭਾਈਚਾਰਕ ਸਾਂਝ ਅਤੇ ਅਧਿਆਤਮਿਕ ਭਾਵਨਾ ਨੂੰ ਹੋਰ ਮਜ਼ਬੂਤ ਕਰ ਰਹੀ ਹੈ। ਹਲਕਾ ਸਨੌਰ ਦੇ ਹਰ ਪਿੰਡ ਅਤੇ ਸ਼ਹਿਰ ਵਾਸੀਆਂ ਨੂੰ ਸਰਕਾਰੀ ਸਕੀਮਾਂ ਦਾ ਬਿਨਾਂ ਕਿਸੇ ਪੱਖਪਾਤ ਦੇ ਲਾਭ ਪਹੁੰਚਾਇਆ ਜਾ ਰਿਹਾ ਹੈ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਯੁਵਰਾਜ ਸਿੰਘ, ਸ਼ਾਲੂ ਰਾਣੀ, ਦਰਸ਼ਨ ਸਿੰਘ, ਮਲਕੀਤ ਸਿੰਘ ਸਰੁਸਤੀਗੜ੍ਹ, ਕਾਲਾ ਰਾਮ, ਤੇਜਿੰਦਰ ਸਿੰਘ ਗੰਗਰੋਲੀ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਆਗੂ, ਕੌਂਸਲਰ, ਪੰਚਾਇਤਾਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਹਿਤੈਸ਼ੀਆਂ ਦਾ ਇਕ ਮੰਚ ’ਤੇ ਇਕੱਠਾ ਹੋਣਾ ਸਮੇਂ ਦੀ ਸਭ ਤੋਂ ਵੱਡੀ ਲੋੜ-ਪ੍ਰੋ. ਚੰਦੂਮਾਜਰਾ ਅਗਲੀ ਖ਼ਬਰ ਕਿਹਾ, ਗ਼ਰੀਬਾਂ ਲਈ ਜ਼ਰੂਰੀ ਮੈਡੀਕਲ ਟੈੱਸਟ ਹੋਣਗੇ ਮੁਫ਼ਤ, ਮਹਿੰਗੇ ਟੈੱਸਟਾਂ ’ਤੇ ਮਿਲੇਗੀ 80 ਫ਼ੀਸਦੀ ਛੂਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।