25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

30 ਵਾਰਡਾਂ ’ਚ ਚੋਣਾਂ ਲਈ ਪ੍ਰਸ਼ਾਸਨ ਵਲੋਂ ਮੁਢਲੀ ਕਵਾਇਦ ਸ਼ੁਰੂ

ਪਟਿਆਲਾ, 24 ਅਕਤੂਬਰ (ਅ. ਸ.

ਅਜੀਤ ਡੈਸਕ 25-10-2026
ਪਟਿਆਲਾ, 24 ਅਕਤੂਬਰ (ਅ. ਸ. ਆਹਲੂਵਾਲੀਆ)- ਨਗਰ ਨਿਗਮ ਦੇ 30 ਵਾਰਡਾਂ ’ਚ ਦੁਬਾਰਾ ਵੋਟਾਂ ਪਾ ਕੇ ਕੌਂਸਲਰ ਚੁਣਨ ਲਈ ਸਰਵਉੱਚ ਅਦਾਲਤ ਦੇ ਹੁਕਮਾਂ ਤੋਂ ਬਾਅਦ ਪ੍ਰਸ਼ਾਸਨ ਨੇ ਵੀ ਤਿਆਰੀਆਂ ਆਰੰਭ ਦਿੱਤੀਆਂ ਹਨ। ਇਸੇ ਕੜੀ ਤਹਿਤ ਨਗਰ ਨਿਗਮ ਪ੍ਰਸ਼ਾਸਨ ਵਲੋਂ ਜਿਨ੍ਹਾਂ ਵਾਰਡਾਂ ’ਚ ਚੋਣਾਂ ਹੋਣੀਆਂ ਹਨ ਉਨ੍ਹਾਂ ਦੇ ਕੌਂਸਲਰਾਂ ਨੂੰ ਦਿੱਤੀਆਂ ਵਿਸ਼ੇਸ਼ ਸਹੂਲਤਾਂ ਵਾਪਸ ਲੈ ਲਈਆਂ ਹਨ। ਇਸ ਤੋਂ ਇਲਾਵਾ ਸੂਤਰ ਦੱਸਦੇ ਹਨ ਕਿ ਇਸ ਵਾਰ ਚੋਣਾਂ ’ਚ ਸੰਬੰਧਿਤ ਥਾਣਿਆਂ ਤੋਂ ਇਲਾਵਾ ਬਾਹਰੀ ਜ਼ਿਲ੍ਹਿਆਂ ਤੋਂ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਦੀ ਡਿਊਟੀ ਲਗਾਈ ਜਾਵੇਗੀ। ਇੱਥੇ ਦੱਸਣਯੋਗ ਹੈ ਕਿ ਅਦਾਲਤ ਵਲੋਂ ਪੰਜਾਬ ਸਰਕਾਰ ਨੂੰ ਇਹ ਹੁਕਮ ਦਿੱਤੇ ਸਨ ਕਿ ਚੋਣਾਂ ਕਰਵਾਉਣ ਤੋਂ ਪਹਿਲਾਂ ਕੀਤੀਆਂ ਗਈਆਂ ਤਿਆਰੀਆਂ ਦਾ ਵੇਰਵਾ ਵੀ ਨਸ਼ਰ ਕੀਤਾ ਜਾਵੇ। ਜਿਸ ਤਹਿਤ ਇਹ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। ਇਸ ਤੋਂ ਇਲਾਵਾ ਆਉਣ ਵਾਲੇ ਸਮੇਂ ’ਚ ਹੋਰ ਕਿਸ ਕਿਸਮ ਦੇ ਪ੍ਰਬੰਧ ਕੀਤੇ ਜਾਂਦੇ ਹਨ ਤਾਂਕਿ ਵਿਰੋਧੀ ਧਿਰ ਨੂੰ ਧੱਕਾ ਹੋਣ ਦੀ ਸ਼ਿਕਾਇਤ ਦਾ ਮੌਕਾ ਨਾ ਦਿੱਤਾ ਜਾਵੇ।
ਪਿਛਲੀ ਖ਼ਬਰ ਲੋਕਾਂ ਲਈ ਕੀਤੇ ਵਿਕਾਸ ਕਾਰਜਾਂ ਕਰਕੇ ‘ਆਪ’ ਆਗਾਮੀ ਚੋਣਾਂ ਜਿੱਤੇਗੀ- ਹਰਪ੍ਰੀਤ ਸਿੰਘ ਚੱਠਾ ਅਗਲੀ ਖ਼ਬਰ ਪੰਜਾਬ ਹਿਤੈਸ਼ੀਆਂ ਦਾ ਇਕ ਮੰਚ ’ਤੇ ਇਕੱਠਾ ਹੋਣਾ ਸਮੇਂ ਦੀ ਸਭ ਤੋਂ ਵੱਡੀ ਲੋੜ-ਪ੍ਰੋ. ਚੰਦੂਮਾਜਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।