25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਵੁਸ਼ੂ ‘ਚ ਸੋਨ ਤਗਮਾ ਜਿੱਤਣ ਵਾਲੇ ਖਿਡਾਰੀ ਦਾ ਮੇਅਰ ਨੇ ਕੀਤਾ ਸਨਮਾਨ

ਪਟਿਆਲਾ, 24 ਅਕਤੂਬਰ (ਅ. ਸ.

ਅਜੀਤ ਡੈਸਕ 25-10-2026
ਪਟਿਆਲਾ, 24 ਅਕਤੂਬਰ (ਅ.ਸ. ਆਹਲੂਵਾਲੀਆ)- ਪਟਿਆਲਾ ਦੇ ਨੌਜਵਾਨਾਂ ਅੰਦਰ ਖੇਡ ਪ੍ਰਤਿਭਾ ਦੀ ਕੋਈ ਘਾਟ ਨਹੀਂ ਹੈ ਤੇ ਇਨ੍ਹਾਂ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਨਾ ਸਾਡਾ ਮੁੱਖ ਫ਼ਰਜ਼ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੇਅਰ ਕੁੰਦਨ ਗੋਗੀਆ ਨੇ ਗੁਰਦਾਸਪੁਰ ਵਿਖੇ ਹੋਈ ਪੰਜਾਬ ਸਟੇਟ ਵੁਸ਼ੂ ਚੈਂਪੀਅਨਸ਼ਿਪ ਦੇ 32 ਕਿਲੋਗ੍ਰਾਮ ਭਾਰ ਵਰਗ ਵਿਚ ਸੋਨ ਤਗਮਾ ਜਿੱਤ ਕੇ ਆਏ ਹੋਣਹਾਰ ਖਿਡਾਰੀ ਨੈਤਿਕ ਵਾਲਮੀਕਿ ਦਾ ਨਗਰ ਨਿਗਮ ਦਫ਼ਤਰ ਵਿਖੇ ਵਿਸ਼ੇਸ਼ ਸਨਮਾਨ ਕਰਦਿਆਂ ਕੀਤਾ। ਮੇਅਰ ਕੁੰਦਨ ਗੋਗੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ 10 ਅਕਤੂਬਰ ਨੂੰ ਹੋਏ ਸੂਬਾ ਪੱਧਰੀ ਮੁਕਾਬਲਿਆਂ ਵਿਚ ਨੈਤਿਕ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸ਼ਾਹੀ ਸ਼ਹਿਰ ਪਟਿਆਲਾ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇੰਨੀ ਛੋਟੀ ਉਮਰ ਵਿਚ ਅਜਿਹਾ ਵੱਡਾ ਮੁਕਾਮ ਹਾਸਲ ਕਰਨਾ ਪੂਰੇ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ ਅਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਨੈਤਿਕ ਭਵਿੱਖ ਵਿਚ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਵੀ ਦੇਸ਼ ਦਾ ਨਾਮ ਰੌਸ਼ਨ ਕਰੇਗਾ। ਇਸ ਦੌਰਾਨ ਮੇਅਰ ਕੁੰਦਨ ਗੋਗੀਆ ਨੇ ਨੈਤਿਕ ਦੇ ਪਿਤਾ ਨੀਰਜ ਵਾਲਮੀਕਿ ਅਤੇ ਉਸ ਦੇ ਕੋਚ ਪ੍ਰਤੀਕ ਤੇ ਅਕਾਸ਼ ਬਹਾਦੁਰ ਨੂੰ ਵੀ ਵਧਾਈ ਦਿੱਤੀ
ਪਿਛਲੀ ਖ਼ਬਰ ਰਾਜਿੰਦਰ ਸਿੰਘ ਫ਼ਤਿਹਗੜ੍ਹ ਛੰਨਾ ਵਲੋਂ ਹਲਕਾ ਸਮਾਣਾ ’ਚ ਪਾਰਟੀ ਸਰਗਰਮੀਆਂ ਤੇਜ਼ ਅਗਲੀ ਖ਼ਬਰ ਲੋਕਾਂ ਲਈ ਕੀਤੇ ਵਿਕਾਸ ਕਾਰਜਾਂ ਕਰਕੇ ‘ਆਪ’ ਆਗਾਮੀ ਚੋਣਾਂ ਜਿੱਤੇਗੀ- ਹਰਪ੍ਰੀਤ ਸਿੰਘ ਚੱਠਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।