ਪਰਾਲੀ ਨੂੰ ਨਾ ਸਾੜਨ ਲਈ ਸਕੂਲੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
ਸਮਾਣਾ, 24 ਅਕਤੂਬਰ (ਸਾਹਿਬ ਸਿੰਘ)- ਬਲਾਕ ਖੇਤੀਬਾੜੀ ਦਫ਼ਤਰ ਸਮਾਣਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਾਣਾ ਵਿਖੇ ਨੌਜਵਾਨ ਪੀੜ੍ਹੀ ਨੂੰ ਵਾਤਾਵਰਣ ਪ੍ਰਤੀ ਸੁਚੇਤ ਕਰਨ ਅਤੇ ਪਰਾਲੀ ਨੂੰ ਅੱਗ ਲਗਾਉਣ ਦੇ ਘਾਤਕ ਨੁਕਸਾਨਾਂ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਸਕੂਲ ਦੇ ਤਕਰੀਬਨ 300 ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ। ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਉਭਾਰਨ ਤੇ ਵਾਤਾਵਰਣ ਸੰਭਾਲ ਪ੍ਰਤੀ ਚੇਤਨਾ ਪੈਦਾ ਕਰਨ ਲਈ ਕੁਇਜ਼, ਭਾਸ਼ਣ ਅਤੇ ਪੋਸਟਰ ਬਣਾਉਣ ਵਰਗੇ ਵੱਖ-ਵੱਖ ਮੁਕਾਬਲੇ ਕਰਵਾਏ ਗਏ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ।
ਸਮਾਣਾ, 24 ਅਕਤੂਬਰ (ਸਾਹਿਬ ਸਿੰਘ)- ਬਲਾਕ ਖੇਤੀਬਾੜੀ ਦਫ਼ਤਰ ਸਮਾਣਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਾਣਾ ਵਿਖੇ ਨੌਜਵਾਨ ਪੀੜ੍ਹੀ ਨੂੰ ਵਾਤਾਵਰਣ ਪ੍ਰਤੀ ਸੁਚੇਤ ਕਰਨ ਅਤੇ ਪਰਾਲੀ ਨੂੰ ਅੱਗ ਲਗਾਉਣ ਦੇ ਘਾਤਕ ਨੁਕਸਾਨਾਂ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਸਕੂਲ ਦੇ ਤਕਰੀਬਨ 300 ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ। ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਉਭਾਰਨ ਤੇ ਵਾਤਾਵਰਣ ਸੰਭਾਲ ਪ੍ਰਤੀ ਚੇਤਨਾ ਪੈਦਾ ਕਰਨ ਲਈ ਕੁਇਜ਼, ਭਾਸ਼ਣ ਅਤੇ ਪੋਸਟਰ ਬਣਾਉਣ ਵਰਗੇ ਵੱਖ-ਵੱਖ ਮੁਕਾਬਲੇ ਕਰਵਾਏ ਗਏ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ। ਕੈਂਪ ਦੌਰਾਨ ਬਲਾਕ ਖੇਤੀਬਾੜੀ ਅਫ਼ਸਰ ਡਾ. ਸਤੀਸ਼ ਕੁਮਾਰ ਅਤੇ ਬਲਾਕ ਖੇਤੀਬਾੜੀ ਵਿਕਾਸ ਅਫ਼ਸਰ ਵਿਜੇ ਕੁਮਾਰ ਨੇ ਵਿਦਿਆਰਥੀਆਂ ਨੂੰ ਵਿਸਥਾਰ ਸਹਿਤ ਪਰਾਲੀ ਦੇ ਵਿਗਿਆਨਕ ਅਤੇ ਸੁਚੱਜੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਾਲੀ ਸਾੜਨ ਨਾਲ ਮਨੁੱਖੀ ਸਿਹਤ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਦਾ ਭਾਰੀ ਨੁਕਸਾਨ ਹੁੰਦਾ ਹੈ। ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਇਸ ਮੁਹਿੰਮ ਦੇ ਅੰਬੈਸਡਰ ਬਣ ਕੇ ਆਪਣੇ ਘਰ, ਪਿੰਡ ਤੇ ਆਲੇ-ਦੁਆਲੇ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਵੱਧ ਤੋਂ ਵੱਧ ਜਾਗਰੂਕ ਕਰਨ।