25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪੰਜਾਬੀ ’ਵਰਸਿਟੀ ਵਿਖੇ ਯੋਗ ਸੰਬੰਧੀ ਵਿਸ਼ੇਸ਼ ਸੈਸ਼ਨ ਕਰਵਾਇਆ

ਪਟਿਆਲਾ, 24 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਵਿਖੇ ਯੋਗ ਸਬੰਧੀ ਵਿਸ਼ੇਸ਼ ਸੈਸ਼ਨ ਕਰਵਾਇਆ ਗਿਆ, ਜਿਸ ਵਿਚ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।

ਅਜੀਤ ਡੈਸਕ 25-10-2026
ਪਟਿਆਲਾ, 24 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਵਿਖੇ ਯੋਗ ਸਬੰਧੀ ਵਿਸ਼ੇਸ਼ ਸੈਸ਼ਨ ਕਰਵਾਇਆ ਗਿਆ, ਜਿਸ ਵਿਚ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵਲੋਂ ਸਰੀਰਕ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਇਹ ਗਤੀਵਿਧੀ ਦੇ ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੀ ‘ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ’ ਪਹਿਲਕਦਮੀ ਤਹਿਤ 100 ਹਫ਼ਤਿਆਂ ਦੇ ਨਸ਼ਾ ਮੁਕਤ ਯੁਵਾ ਅਭਿਆਨ ਦੇ ਹਿੱਸੇ ਵਜੋਂ ਕਰਵਾਈ ਗਈ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਇਸ ਮੌਕੇ ਭਾਗੀਦਾਰਾਂ ਨਾਲ ਵਿਚਾਰ ਸਾਂਝੇ ਕਰਦਿਆਂ ਸਰੀਰਕ ਤੰਦਰੁਸਤੀ, ਮਾਨਸਿਕ ਸਿਹਤ ਅਤੇ ਅਨੁਸ਼ਾਸਿਤ ਜੀਵਨ-ਸ਼ੈਲੀ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਨੌਜਵਾਨਾਂ ਨੂੰ ਯੋਗ ਤੇ ਖੇਡਾਂ ਵਰਗੀਆਂ ਉਸਾਰੂ ਗਤੀਵਿਧੀਆਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਬੇਹੱਦ ਜ਼ਰੂਰੀ ਹੈ ਅਤੇ ਇਕ ਸਿਹਤਮੰਦ ਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਹਰੇਕ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ। ਐੱਨ. ਐੱਸ. ਐੱਸ. ਵਿਭਾਗ ਦੇ ਪ੍ਰੋਗਰਾਮ ਕੋਆਰਡੀਨੇਟਰ ਡਾ. ਅਨਹਦ ਸਿੰਘ ਗਿੱਲ ਨੇ ਧੰਨਵਾਦੀ ਭਾਸ਼ਣ ਵਿੱਚ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼ ਦੀ ਸਭ ਤੋਂ ਵੱਡੀ ਤਾਕਤ ਹੁੰਦੇ ਹਨ ਅਤੇ ਉਨ੍ਹਾਂ ਦੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਦੇਸ਼ ਦੇ ਵਿਕਾਸ ਲਈ ਬੇਹੱਦ ਮਹੱਤਵਪੂਰਨ ਹੈ। ਇਸ ਦੌਰਾਨ ਸਰੀਰਕ ਸਿਖਿਆ ਵਿਭਾਗ ਤੋ ਯੋਗਾ ਇੰਸਟ੍ਰਕਟਰ ਜਗਜੀਵਨ ਸਿੰਘ ਅਤੇ ਪਰਵਿੰਦਰ ਸਿੰਘ ਨੇ ਯੋਗ ਆਸਣਾਂ ਅਤੇ ਸਾਹ ਕਿਰਿਆਵਾਂ ਰਾਹੀਂ ਸਰੀਰਕ ਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ। ਇਸ ਗਤੀਵਿਧੀ ਵਿਚ ਐੱਨ. ਐੱਸ. ਐੱਸ. ਪ੍ਰੋਗਰਾਮ ਅਫ਼ਸਰ ਡਾ. ਸੁਨੀਤਾ, ਡਾ. ਅਭਿਨਵ ਭੰਡਾਰੀ, ਐੱਨ. ਐੱਸ. ਐੱਸ. ਵਲੰਟੀਅਰਾਂ ਤੇ ਵਿਦਿਆਰਥੀਆਂ ਨੇ ਭਾਗ ਲਿਆ।
ਪਿਛਲੀ ਖ਼ਬਰ ਪਿੰਡ ਦੋਦਾ ਵਿਖੇ ਅੱਜ ਹੋਵੇਗਾ ‘ਦੂਜਾ ਖੇਡ ਮੇਲਾ’ ਅਗਲੀ ਖ਼ਬਰ ਕੈਪਟਨ ਕੁਲਵੰਤ ਸਿੰਘ ਖਾਕਟਾਂ ਨਾਲ ਪਰਮਜੀਤ ਸਿੰਘ ਮਹਿਮੂਦਪੁਰ ਨੇ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।