ਸਿਲਵਰ ਸਿਟੀ ਕਾਲੋਨੀ ਵਿਖੇ ਲਗਾਇਆ ਅੱਖਾਂ ਦਾ ਜਾਂਚ ਕੈਂਪ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਮੂਲੀਅਤ
ਨਾਭਾ, 25 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਸਥਾਨਕ ਸਿਲਵਰ ਸਿਟੀ ਕਲੋਨੀ ਵਿਖੇ ਸਿਲਵਰ ਸਿਟੀ ਵੈਲਫੇਅਰ ਸੁਸਾਇਟੀ ਵਲੋਂ ਅੱਜ ਲਗਾਏ ਗਏ ਅੱਖਾਂ ਦੇ ਮੁਫਤ ਚੈਕਅੱਪ ਕੈਂਪ ਵਿੱਚ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਰਿੰਕੂ ਪ੍ਰਧਾਨ ਅਤੇ ਅਹੁਦੇਦਾਰਾਂ ਨੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ।
ਅਜੀਤ ਡੈਸਕ
26-10-2026