27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਪੰਜਾਬ ਪਬਲਿਕ ਸਕੂਲ ਨਾਭਾ ਨੂੰ ਮਿਲਿਆ ਐਜੂਕੇਸ਼ਨ ਵਰਲਡ ਰੈਂਕਿੰਗਜ਼ ਅਨੁਸਾਰ ਦੇਸ਼ ਭਰ ’ਚੋਂ ਦੂਜਾ ਸਥਾਨ ਪੰਜਾਬ ’ਚੋਂ ਪਹਿਲੇ ਸਥਾਨ ’ਤੇ ਬਰਕਰਾਰ

ਨਾਭਾ, 26 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਸਥਿਤ ਪੰਜਾਬ ਪਬਲਿਕ ਸਕੂਲ ਨੇ ਐਜੂਕੇਸ਼ਨ ਵਰਲਡ ਇੰਡੀਆ ਸਕੂਲ ਰੈਂਕਿੰਗਜ਼ ਐਵਾਰਡਜ਼ 2026-27 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੇਸ਼ ਭਰ ਦੇ ਕੋ-ਐੱਡ ਬੋਰਡਿੰਗ ਸਕੂਲਾਂ ਦੀ ਸ਼੍ਰੇਣੀ ਵਿਚ ਦੂਜਾ ਅਤੇ ਪੰਜਾਬ ਵਿਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਹ ਸਨਮਾਨ ਸਮਾਰੋਹ ਨਵੀਂ ਦਿੱਲੀ ਵਿਖੇ ਕਰਵਾਇਆ ਗਿਆ।

ਅਜੀਤ ਡੈਸਕ 27-10-2026
ਨਾਭਾ, 26 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਸਥਿਤ ਪੰਜਾਬ ਪਬਲਿਕ ਸਕੂਲ ਨੇ ਐਜੂਕੇਸ਼ਨ ਵਰਲਡ ਇੰਡੀਆ ਸਕੂਲ ਰੈਂਕਿੰਗਜ਼ ਐਵਾਰਡਜ਼ 2026-27 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੇਸ਼ ਭਰ ਦੇ ਕੋ-ਐੱਡ ਬੋਰਡਿੰਗ ਸਕੂਲਾਂ ਦੀ ਸ਼੍ਰੇਣੀ ਵਿਚ ਦੂਜਾ ਅਤੇ ਪੰਜਾਬ ਵਿਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਹ ਸਨਮਾਨ ਸਮਾਰੋਹ ਨਵੀਂ ਦਿੱਲੀ ਵਿਖੇ ਕਰਵਾਇਆ ਗਿਆ। ਇਹ ਵੱਕਾਰੀ ਐਵਾਰਡ ਪ੍ਰਾਪਤ ਕਰਨ ਉਪਰੰਤ ਸਕੂਲ ਦੇ ਹੈੱਡਮਾਸਟਰ ਡਾ. ਡੀ.ਸੀ. ਸ਼ਰਮਾ ਨੇ ਦੱਸਿਆ ਕਿ ਇਹ ਪ੍ਰਾਪਤੀ ਸਮੁੱਚੇ ਪੰਜਾਬ ਪਬਲਿਕ ਸਕੂਲ ਨਾਭਾ ਦੇ ਪਰਿਵਾਰ ਲਈ ਬਹੁਤ ਵੱਡੇ ਮਾਣ ਵਾਲੀ ਗੱਲ ਹੈ। ਉਨ੍ਹਾਂ ਪੰਜਾਬ ਦੇ ਰਾਜਪਾਲ, ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਬੋਰਡ ਆਫ਼ ਗਵਰਨਰਜ਼ ਦੇ ਚੇਅਰਮੈਨ ਗੁਲਾਬ ਚੰਦ ਕਟਾਰੀਆ ਸਮੇਤ ਬੋਰਡ ਦੇ ਸਮੂਹ ਮੈਂਬਰਾਂ ਦਾ ਹਰ ਕਦਮ ’ਤੇ ਮਿਲੀ ਅਗਵਾਈ ਲਈ ਦਿਲੋਂ ਧੰਨਵਾਦ ਕੀਤਾ। ਡਾ. ਡੀ.ਸੀ. ਸ਼ਰਮਾ ਨੇ ਸਕੂਲ ਦੇ ਅਧਿਆਪਕਾਂ, ਸਟਾਫ਼, ਵਿਦਿਆਰਥੀਆਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਫ਼ਲਤਾ ਉਨ੍ਹਾਂ ਦੇ ਸਾਂਝੇ ਯਤਨਾਂ ਅਤੇ ਅਟੁੱਟ ਸਹਿਯੋਗ ਦਾ ਹੀ ਨਤੀਜਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਸਨਮਾਨ ਸਿੱਖਿਆ ਦੇ ਉੱਚ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਪ੍ਰਤੀ ਪੀ.ਪੀ.ਐੱਸ. ਪਰਿਵਾਰ ਦੀ ਦ੍ਰਿੜ੍ਹ ਵਚਨਬੱਧਤਾ ਦਾ ਪ੍ਰਤੀਕ ਹੈ।
ਪਿਛਲੀ ਖ਼ਬਰ ਰੋਟਰੀ ਕਲੱਬ ਵਲੋਂ ਤਿੰਨ ਦਿਨਾ ਯੋਗਾ ਕੈਂਪ ਅਗਲੀ ਖ਼ਬਰ ਇਤਿਹਾਸਕ ਪਿੰਡ ਘੜਾਮ ’ਚ ਲੱਗੇ ਲੁੱਕ ਪਲਾਂਟ ਨੂੰ ਕੀਤਾ ਜਾਵੇ ਬੰਦ –ਹਰਿੰਦਰਪਾਲ ਚੰਦੂਮਾਜਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।