27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਐਡੂਮੌਂਟ ਵਰਲਡ ਸਕੂਲ ਨਾਭਾ ਦੇ ਵਿਦਿਆਰਥੀਆਂ ਨੇ ਥਾਪਰ ਯੂਨੀਵਰਸਿਟੀ ਵਿਖੇ ਟੈਕ ਉਤਸਵ -26 ’ਚ ਕੀਤੀ ਸ਼ਮੂਲੀਅਤ

ਨਾਭਾ, 26 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਦੇ ਐਡੂਮੌਂਟ ਵਰਲਡ ਸਕੂਲ ਦੇ ਅੱਠਵੀਂ, ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਥਾਪਰ ਯੂਨੀਵਰਸਿਟੀ, ਪਟਿਆਲਾ ਵਿਖੇ ਆਯੋਜਿਤ ਟੈਕ ਉਤਸਵ -26 ਵਿਚ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਵਿਦਿਅਕ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਵਿਗਿਆਨਕ ਸੋਚ, ਨਵੀਆਂ ਖੋਜਾਂ ਪ੍ਰਤੀ ਰੁਚੀ ਅਤੇ ਭਵਿੱਖ ਦੇ ਕਰੀਅਰ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ।

ਅਜੀਤ ਡੈਸਕ 27-10-2026
ਨਾਭਾ, 26 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਦੇ ਐਡੂਮੌਂਟ ਵਰਲਡ ਸਕੂਲ ਦੇ ਅੱਠਵੀਂ, ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਥਾਪਰ ਯੂਨੀਵਰਸਿਟੀ, ਪਟਿਆਲਾ ਵਿਖੇ ਆਯੋਜਿਤ ਟੈਕ ਉਤਸਵ -26 ਵਿਚ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਵਿਦਿਅਕ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਵਿਗਿਆਨਕ ਸੋਚ, ਨਵੀਆਂ ਖੋਜਾਂ ਪ੍ਰਤੀ ਰੁਚੀ ਅਤੇ ਭਵਿੱਖ ਦੇ ਕਰੀਅਰ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ। ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਵਿਗਿਆਨ ਨਾਲ ਸੰਬੰਧਿਤ ਵੱਖ-ਵੱਖ ਮਾਡਲਾਂ ਅਤੇ ਪ੍ਰਦਰਸ਼ਨੀਆਂ ਨੂੰ ਦੇਖਿਆ ਅਤੇ ਵਿਗਿਆਨਕ ਧਾਰਨਾਵਾਂ ਨੂੰ ਨੇੜਿਓਂ ਸਮਝਣ ਦਾ ਮੌਕਾ ਪ੍ਰਾਪਤ ਕੀਤਾ। ਇਸ ਦੇ ਨਾਲ ਹੀ ਬੱਚਿਆਂ ਨੇ ਮਨੋਰੰਜਕ ਖੇਡਾਂ ਵਿਚ ਵੀ ਦਿਲਚਸਪੀ ਨਾਲ ਭਾਗ ਲਿਆ, ਜਿਸ ਨਾਲ ਸਿੱਖਣ ਦੀ ਪ੍ਰਕਿਰਿਆ ਹੋਰ ਵੀ ਰੌਚਕ ਬਣੀ। ਕਰੀਅਰ ਕੌਂਸਲਿੰਗ ਸੰਬੰਧੀ ਮਿਲੀ ਜਾਣਕਾਰੀ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਸਿੱਖਿਆ ਅਤੇ ਕਰੀਅਰ ਦੀ ਚੋਣ ਕਰਨ ਲਈ ਨਵੀਂ ਦਿਸ਼ਾ ਪ੍ਰਦਾਨ ਕੀਤੀ। ਇਸ ਦੌਰੇ ਰਾਹੀਂ ਵਿਦਿਆਰਥੀਆਂ ਨੇ ਨਵੀਆਂ ਜਾਣਕਾਰੀਆਂ ਹਾਸਲ ਕੀਤੀਆਂ ਅਤੇ ਆਪਣੇ ਗਿਆਨ ਦੇ ਦਾਇਰੇ ਨੂੰ ਹੋਰ ਵਿਸ਼ਾਲ ਕੀਤਾ। ਅਜਿਹੇ ਵਿਦਿਅਕ ਦੌਰੇ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਅਨੁਭਵ ਪ੍ਰਦਾਨ ਕਰਦੇ ਹਨ ਅਤੇ ਉਨ੍ਹਾਂ ਵਿਚ ਜਿਗਿਆਸਾ, ਰਚਨਾਤਮਕਤਾ ਤੇ ਖੋਜੀ ਬਿਰਤੀ ਨੂੰ ਉਤਸ਼ਾਹਿਤ ਕਰਦੇ ਹਨ। ਸਕੂਲ ਵਲੋਂ ਅਜਿਹੀਆਂ ਸਿੱਖਿਆਦਾਇਕ ਗਤੀਵਿਧੀਆਂ ਨੂੰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਮਹੱਤਵਪੂਰਨ ਉਪਰਾਲਾ ਮੰਨਿਆ ਜਾਂਦਾ ਹੈ।
ਪਿਛਲੀ ਖ਼ਬਰ ਡਾ. ਬੀ. ਐੱਸ. ਸੰਧੂ ਸਕੂਲ ਦੇ ਖਿਡਾਰੀਆਂ ਦੀ ਰਾਜ ਪੱਧਰੀ ਕਰਾਟੇ ਮੁਕਾਬਲਿਆਂ ਲਈ ਹੋਈ ਚੋਣ ਅਗਲੀ ਖ਼ਬਰ ਖਾਸ ਸਹੂਲਤਾਂ ਨਾ ਮਿਲਣ ਕਰਕੇ ਹਰਖਿਆ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ : ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।