28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਤਿਉਹਾਰਾਂ ਦੇ ਦਿਨਾਂ ’ਚ ਹੁੱਲੜ੍ਹਬਾਜ਼ੀ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ- ਡੀ. ਐਸ. ਪੀ. ਬੱਲ

ਨਾਭਾ 27 ਅਕਤੂਬਰ (ਵਰਿੰਦਰ ਵਰਮਾ)- ਤਿਉਹਾਰਾਂ ਦੇ ਦਿਨਾਂ ਵਿਚ ਹੁੱਲੜਬਾਜ਼ੀ ਕਰਨ ਵਾਲੇ ਜਾਂ ਕਾਨੂੰਨ ਛਿੱਕੇ ਟੰਗਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਇਨਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਨਾਭਾ ਦੇ ਡੀ.

ਅਜੀਤ ਡੈਸਕ 28-10-2026
ਨਾਭਾ 27 ਅਕਤੂਬਰ (ਵਰਿੰਦਰ ਵਰਮਾ)- ਤਿਉਹਾਰਾਂ ਦੇ ਦਿਨਾਂ ਵਿਚ ਹੁੱਲੜਬਾਜ਼ੀ ਕਰਨ ਵਾਲੇ ਜਾਂ ਕਾਨੂੰਨ ਛਿੱਕੇ ਟੰਗਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਇਨਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਨਾਭਾ ਦੇ ਡੀ. ਐਸ. ਪੀ. ਗੁਰਿੰਦਰ ਸਿੰਘ ਬੱਲ ਨੇ ਚੋਣਵੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਸ਼ਹਿਰ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਮੁੱਖ ਬਾਜ਼ਾਰਾਂ, ਭੀੜ-ਭੜੱਕੇ ਵਾਲੇ ਇਲਾਕਿਆਂ ਅਤੇ ਸੰਵੇਦਨਸ਼ੀਲ ਪੁਆਇੰਟਾਂ ’ਤੇ ਇਕ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਦੌਰਾਨ ਪੁਲਿਸ ਵਲੋਂ ਸ਼ਹਿਰ ਦੇ ਵੱਖ-ਵੱਖ ਐਂਟਰੀ ਪੁਆਇੰਟਾਂ ’ਤੇ ਨਾਕਾਬੰਦੀ ਬੇਹੱਦ ਸਖ਼ਤ ਕਰ ਦਿੱਤੀ ਗਈ ਹੈ ਤੇ ਆਉਣ-ਜਾਣ ਵਾਲੇ ਸ਼ੱਕੀ ਵਾਹਨਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ। ਡੀ.ਐਸ.ਪੀ. ਗੁਰਿੰਦਰ ਸਿੰਘ ਬਲ ਨੇ ਦੱਸਿਆ ਕਿ ਤਿਉਹਾਰਾਂ ਦੇ ਦਿਨਾਂ ਵਿਚ ਬਾਜ਼ਾਰਾਂ ਅੰਦਰ ਅਮਨ-ਅਮਾਨ ਕਾਇਮ ਰੱਖਣਾ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣਾ ਪੁਲਿਸ ਪ੍ਰਸ਼ਾਸਨ ਦੀ ਮੁੱਖ ਤਰਜੀਹ ਹੈ। ਉਨ੍ਹਾਂ ਨੇ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਾਜ਼ਾਰਾਂ ਵਿਚ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਪੁਲਿਸ ਦਾ ਸਹਿਯੋਗ ਦੇਣ। ਡੀ. ਐਸ . ਪੀ. ਬੱਲ ਨੇ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਲਾਵਾਰਿਸ ਵਸਤੂ ਜਾਂ ਕੋਈ ਸ਼ੱਕੀ ਵਿਅਕਤੀ ਨਜ਼ਰ ਆਉਂਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਨਜ਼ਦੀਕੀ ਪੁਲਿਸ ਸਟੇਸ਼ਨ ’ਤੇ ਦਿੱਤੀ ਜਾਵੇ ਤਾਂ ਜੋ ਸਮਾਂ ਰਹਿੰਦੇ ਬਣਦੀ ਕਾਰਵਾਈ ਕੀਤੀ ਜਾ ਸਕੇ।
ਪਿਛਲੀ ਖ਼ਬਰ ਡੀ. ਏ. ਵੀ. ਪਬਲਿਕ ਸਕੂਲ ’ਚ ਦੇਵਮਨ 2026 ਦਾ 13ਵਾਂ ਸੰਸਕਰਣ ਕਰਵਾਇਆ ਅਗਲੀ ਖ਼ਬਰ ਵਿਧਾਇਕ ਜੌੜਾਮਾਜਰਾ ਨੇ ਭਾਈ ਹਵਾਰਾ ਦੀ ਪੈਰੋਲ ਦੀ ਕੀਤੀ ਵਕਾਲਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।