‘ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4’ ’ਚ ਪਟਿਆਲਾ ਦੇ ਹੈਂਡਬਾਲ ਖਿਡਾਰੀਆਂ ਨੇ ਗੱਡੇ ਜਿੱਤ ਦੇ ਝੰਡੇ
ਸਨੌਰ, 27 ਅਕਤੂਬਰ (ਸੋਖਲ)-‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ - 4’ ਤਹਿਤ ਫਰੀਦਕੋਟ ਵਿਖੇ ਕਰਵਾਏ ਗਏ ਹੈਂਡਬਾਲ ਮੁਕਾਬਲਿਆਂ ਵਿਚ ਪਟਿਆਲਾ ਲੜਕਿਆਂ ਦੀਆਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਸਰਦਾਰੀ ਕਾਇਮ ਰੱਖੀ। ਵੱਖ-ਵੱਖ ਉਮਰ ਵਰਗਾਂ ਵਿਚ ਖੇਡਦਿਆਂ ਪਟਿਆਲਾ ਦੇ ਖਿਡਾਰੀਆਂ ਨੇ ਤਿੰਨ ਸੋਨੇ, ਇਕ ਚਾਂਦੀ ਅਤੇ ਇਕ ਕਾਂਸੀ ਦਾ ਤਮਗਾ ਜਿੱਤ ਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ।
ਸਨੌਰ, 27 ਅਕਤੂਬਰ (ਸੋਖਲ)-‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ - 4’ ਤਹਿਤ ਫਰੀਦਕੋਟ ਵਿਖੇ ਕਰਵਾਏ ਗਏ ਹੈਂਡਬਾਲ ਮੁਕਾਬਲਿਆਂ ਵਿਚ ਪਟਿਆਲਾ ਲੜਕਿਆਂ ਦੀਆਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਸਰਦਾਰੀ ਕਾਇਮ ਰੱਖੀ। ਵੱਖ-ਵੱਖ ਉਮਰ ਵਰਗਾਂ ਵਿਚ ਖੇਡਦਿਆਂ ਪਟਿਆਲਾ ਦੇ ਖਿਡਾਰੀਆਂ ਨੇ ਤਿੰਨ ਸੋਨੇ, ਇਕ ਚਾਂਦੀ ਅਤੇ ਇਕ ਕਾਂਸੀ ਦਾ ਤਮਗਾ ਜਿੱਤ ਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ। ਮੁਕਾਬਲਿਆਂ ਦੌਰਾਨ ਪਟਿਆਲਾ ਦੀਆਂ ਟੀਮਾਂ ਨੇ ਅੰਡਰ-17, ਅੰਡਰ-21 ਅਤੇ 31 ਤੋਂ 40 ਸਾਲ ਉਮਰ ਵਰਗ ਵਿਚ ਸੋਨੇ ਦੇ ਤਮਗੇ ਜਿੱਤੇ, ਜਦਕਿ 21 ਤੋਂ 30 ਸਾਲ ਵਰਗ ਵਿਚ ਚਾਂਦੀ ਅਤੇ ਅੰਡਰ-14 ਵਰਗ ਵਿਚ ਕਾਂਸੀ ਦਾ ਤਮਗਾ ਹਾਸਲ ਕੀਤਾ। ਸਾਰੇ ਮੁਕਾਬਲੇ ਬੇਹੱਦ ਰੋਮਾਂਚਕ ਰਹੇ ਅਤੇ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਮੁਜ਼ਾਹਰਾ ਕੀਤਾ। ਪਟਿਆਲਾ ਦੀਆਂ ਟੀਮਾਂ ਦੀ ਇਸ ਸਫਲਤਾ ਵਿਚ ਕੋਚ ਇੰਦਰਜੀਤ ਸਿੰਘ ਸਨੌਰ, ਕੋਚ ਹਰਪ੍ਰੀਤ ਸਿੰਘ ਪ੍ਰਿੰਸ ਸਨੌਰ ਅਤੇ ਲਤੀਫ਼ ਮੁਹੰਮਦ ਭੁੰਨਰਹੇੜੀ ਦੀ ਰਹਿਨੁਮਾਈ ਅਹਿਮ ਰਹੀ। ਖਿਡਾਰੀਆਂ ਦੇ ਇਸ ਪ੍ਰਦਰਸ਼ਨ ਨਾਲ ਜ਼ਿਲ੍ਹੇ ਦੇ ਖੇਡ ਖੇਤਰ ਵਿਚ ਖੁਸ਼ੀ ਦਾ ਮਾਹੌਲ ਹੈ।