ਵਿਕਾਸ ਕਾਰਜਾਂ ਦੇ ਆਧਾਰ ’ਤੇ ਮੁੜ ਬਣੇਗੀ ‘ਆਪ’ ਦੀ ਸਰਕਾਰ- ਸੰਦੀਪ ਸਿੰਘ
ਡਕਾਲਾ, 28 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਹਲਕਾ ਸਮਾਣਾ ਦੇ ਯੂਥ ਪ੍ਰਧਾਨ ਅਤੇ ਪਿੰਡ ਝੰਡੀ ਦੇ ਸਰਪੰਚ ਸੰਦੀਪ ਸਿੰਘ ਨੇ ਗੱਲਬਾਤ ਦੌਰਾਨ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਦੇ ਆਧਾਰ ’ਤੇ ਸੂਬੇ ਵਿਚ ਅਗਲੀ ਵਾਰ ਫਿਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲੋਕਾਂ ਦੀ ਭਲਾਈ ਤੇ ਸੂਬੇ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮ ਪਾਰਟੀ ਦੀ ਕਾਰਗੁਜ਼ਾਰੀ ਨੂੰ ਦਰਸਾਉਂਦੇ ਹਨ।
ਅਜੀਤ ਡੈਸਕ
29-10-2026