ਭਾਜਪਾ ਦੀ ਵਧ ਰਹੀ ਲੋਕਪ੍ਰਿਅਤਾ 2027 ’ਚ ਵੱਡੀ ਜਿੱਤ ਦਾ ਸੰਕੇਤ- ਸਿੱਧੂਪੁਰ
ਸੰਘੋਲ, 29 ਅਕਤੂਬਰ (ਗੁਰਨਾਮ ਸਿੰਘ ਚੀਨਾ)- ਹਲਕਾ ਬਸੀ ਪਠਾਣਾਂ ਦੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਿੱਧੂਪੁਰ ਨੇ ਕਿਹਾ ਕਿ ਪੰਜਾਬ ਅੰਦਰ ਭਾਜਪਾ ਦੀ ਵਧ ਰਹੀ ਲੋਕਪਿ੍ਰਅਤਾ 2027 ’ਚ ਹੋ ਰਹੀਆਂ ਚੋਣਾ ਲਈ ਵੱਡੀ ਜਿੱਤ ਦਾ ਸੰਕੇਤ ਹੈ। ਉਨ੍ਹਾਂ ਕਿਹਾ ਕਿ ਉਹ ਰੋਜ਼ਾਨਾ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਜੰਨ ਸੰਪਰਕ ਅਭਿਆਨ ਤਹਿਤ ਲੋਕਾਂ ਨੂੰ ਮਿਲ ਰਹੇ ਹਨ ਤੇ ਹਲਕਾ ਵਾਸੀਆਂ ਵਲੋਂ ਉਨ੍ਹਾਂ ਨੂੰ ਅਥਾਹ ਪਿਆਰ ਅਤੇ ਸਮਰਥਨ ਮਿਲ ਰਿਹਾ ਹੈ।
ਸੰਘੋਲ, 29 ਅਕਤੂਬਰ (ਗੁਰਨਾਮ ਸਿੰਘ ਚੀਨਾ)- ਹਲਕਾ ਬਸੀ ਪਠਾਣਾਂ ਦੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਿੱਧੂਪੁਰ ਨੇ ਕਿਹਾ ਕਿ ਪੰਜਾਬ ਅੰਦਰ ਭਾਜਪਾ ਦੀ ਵਧ ਰਹੀ ਲੋਕਪਿ੍ਰਅਤਾ 2027 ’ਚ ਹੋ ਰਹੀਆਂ ਚੋਣਾ ਲਈ ਵੱਡੀ ਜਿੱਤ ਦਾ ਸੰਕੇਤ ਹੈ। ਉਨ੍ਹਾਂ ਕਿਹਾ ਕਿ ਉਹ ਰੋਜ਼ਾਨਾ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਜੰਨ ਸੰਪਰਕ ਅਭਿਆਨ ਤਹਿਤ ਲੋਕਾਂ ਨੂੰ ਮਿਲ ਰਹੇ ਹਨ ਤੇ ਹਲਕਾ ਵਾਸੀਆਂ ਵਲੋਂ ਉਨ੍ਹਾਂ ਨੂੰ ਅਥਾਹ ਪਿਆਰ ਅਤੇ ਸਮਰਥਨ ਮਿਲ ਰਿਹਾ ਹੈ। ਗੱਲਬਾਤ ਦੌਰਾਨ ਕੁਲਦੀਪ ਸਿੰਘ ਸਿੱਧੂਪੁਰ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਅਤੇ ਝੂਠੇ ਵਾਅਦਿਆਂ ਤੋਂ ਅੱਕ ਚੁੱਕੇ ਹਨ। ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ, ਵਿਕਾਸ ਕਾਰਜਾਂ ਦੀ ਹਾਲਤ ਅਤੇ ਜਨਤਕ ਸਹੂਲਤਾਂ ਦੀ ਘਾਟ ਕਾਰਨ ਮੌਜੂਦਾ ਪੰਜਾਬ ਸਰਕਾਰ ਕੋਲੋਂ ਆਮ ਜਨਤਾ ਖ਼ੁਦ ਨੂੰ ਠਗਿਆ ਹੋਇਆ ਮਹਿਸੂਸ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ-ਹਿਤ ਨੀਤੀਆਂ ਤੇ ਪੰਜਾਬ ਦੇ ਵਿਕਾਸ ਲਈ ਦਿੱਤੇ ਜਾ ਰਹੇ ਵਿਸ਼ੇਸ਼ ਫ਼ੰਡਾਂ ਕਾਰਨ ਸੂਬੇ ਦੇ ਲੋਕ ਹੁਣ ਭਾਜਪਾ ਨੂੰ ਇਕੋ-ਇਕ ਮਜ਼ਬੂਤ ਵਿਕਲਪ ਵਜੋਂ ਦੇਖ ਰਹੇ ਹਨ। ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਹਰ ਵਰਗ ਦੇ ਲੋਕ ਵੱਡੀ ਗਿਣਤੀ ਵਿਚ ਭਾਜਪਾ ਨਾਲ ਜੁੜ ਰਹੇ ਹਨ। ਸਿੱਧੂਪੁਰ ਨੇ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਬਦਲਾਅ ਲਈ ਵੋਟ ਪਾਉਣਗੇ ਅਤੇ ਭਾਜਪਾ ਦੇ ਵਧ ਰਹੇ ਜਨ-ਆਧਾਰ ਨਾਲ ਸੂਬੇ ਵਿਚ ਭਾਜਪਾ ਦੀ ਜਿੱਤ ਯਕੀਨੀ ਹੋਵੇਗੀ ਤੇ ਸਰਕਾਰ ਬਣਨ ’ਤੇ ਪੰਜਾਬ ਅੰਦਰ ਨਸ਼ਿਆਂ ਦੇ ਵੱਧ ਰਹੇ ਪ੍ਰਕੋਪ ਨੂੰ ਜੜ ਤੋਂ ਪੁੱਟਣ ਦਾ ਕੰਮ ਕੀਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।