31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਪੰਜਾਬ ਸਰਕਾਰ ਦੀ ਅਣਗਹਿਲੀ ਕਾਰਨ ਮੰਡੀਆਂ ’ਚ ਰੁਲਣ ਕੰਢੇ ਕਿਸਾਨਾਂ ਦੀ ਫ਼ਸਲ- ਹਰਿੰਦਰਪਾਲ ਸਿੰਘ ਚੰਦੂਮਾਜਰਾ

ਦੇਵੀਗੜ੍ਹ, 30 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਣਗਹਿਲੀ ਅਤੇ ਸਿਆਸੀ ਚਲਾਕੀਆਂ ਕਾਰਨ ਅੱਜ ਪੰਜਾਬ ਦੀਆਂ ਮੰਡੀਆਂ ਵਿਚ ਲੱਖਾਂ ਮੀਟ੍ਰਿਕ ਟਨ ਫ਼ਸਲ ਰੁਲਣ ਦੇ ਕੰਢੇ ਪਹੁੰਚ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅੱਗੇ ਪੰਜਾਬ ਦਾ ਪੱਖ ਮਜ਼ਬੂਤੀ ਨਾਲ ਨਾ ਰੱਖ ਸਕਣ ਕਰਕੇ ਮੰਡੀਆਂ ਵਿੱਚ ਖ਼ਰੀਦ ਠੱਪ ਹੋ ਚੁੱਕੀ ਹੈ, ਜਿਸ ਨਾਲ ਕਿਸਾਨਾਂ ‘ਚ ਭਾਰੀ ਰੋਸ ਫੈਲ ਰਿਹਾ ਹੈ।

ਅਜੀਤ ਡੈਸਕ 31-10-2026
ਦੇਵੀਗੜ੍ਹ, 30 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਣਗਹਿਲੀ ਅਤੇ ਸਿਆਸੀ ਚਲਾਕੀਆਂ ਕਾਰਨ ਅੱਜ ਪੰਜਾਬ ਦੀਆਂ ਮੰਡੀਆਂ ਵਿਚ ਲੱਖਾਂ ਮੀਟ੍ਰਿਕ ਟਨ ਫ਼ਸਲ ਰੁਲਣ ਦੇ ਕੰਢੇ ਪਹੁੰਚ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅੱਗੇ ਪੰਜਾਬ ਦਾ ਪੱਖ ਮਜ਼ਬੂਤੀ ਨਾਲ ਨਾ ਰੱਖ ਸਕਣ ਕਰਕੇ ਮੰਡੀਆਂ ਵਿੱਚ ਖ਼ਰੀਦ ਠੱਪ ਹੋ ਚੁੱਕੀ ਹੈ, ਜਿਸ ਨਾਲ ਕਿਸਾਨਾਂ ‘ਚ ਭਾਰੀ ਰੋਸ ਫੈਲ ਰਿਹਾ ਹੈ। ਚੰਦੂਮਾਜਰਾ ਨੇ ਕਿਹਾ ਕਿ ਸਰਕਾਰ ਨੇ ਸਾਲ 2022 ਦੇ ਔਸਤ ਝਾੜ ਦੇ ਆਧਾਰ ‘ਤੇ 180 ਲੱਖ ਮੀਟ੍ਰਿਕ ਟਨ ਖ਼ਰੀਦ ਦਾ ਟੀਚਾ ਮਿਥਿਆ ਸੀ, ਜੋ ਕਿ ਬਿਲਕੁਲ ਤਰਕਹੀਣ ਹੈ। ਉਨ੍ਹਾਂ ਕਿਹਾ ਕਿ ਸਾਲ 2022 ਅਤੇ 2023 ਵਿੱਚ ਹੜ੍ਹਾਂ ਅਤੇ ਹੋਰ ਕੁਦਰਤੀ ਆਫ਼ਤਾਂ ਕਾਰਨ ਫ਼ਸਲਾਂ ਦਾ ਵੱਡਾ ਨੁਕਸਾਨ ਹੋਇਆ ਸੀ, ਜਿਸ ਕਰਕੇ ਉਸ ਸਮੇਂ ਦੀ ਔਸਤ ਘੱਟ ਸੀ। ਇਸ ਵਾਰ ਮੰਡੀਆਂ ਵਿੱਚ ਸਵਾ 200 ਲੱਖ ਮੀਟ੍ਰਿਕ ਟਨ ਦੇ ਕਰੀਬ ਫ਼ਸਲ ਆਉਣ ਦਾ ਅਨੁਮਾਨ ਸੀ, ਪਰ ਸਰਕਾਰ ਨੇ 180 ਲੱਖ ਮੀਟ੍ਰਿਕ ਟਨ ਦਾ ਟੀਚਾ ਪੂਰਾ ਹੁੰਦਿਆਂ ਹੀ ਦੇਵੀਗੜ੍ਹ, ਘੜਾਮ, ਮਗਰ ਸਾਹਿਬ ਆਦਿ ਇਲਾਕੇ ਦੀਆਂ ਕਈ ਮੰਡੀਆਂ ਵਿਚ ਖ਼ਰੀਦ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਜ਼ਮੀਨੀ ਹਕੀਕਤਾਂ ਤੋਂ ਅੱਖਾਂ ਮੀਚ ਰਹੀ ਹੈ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੱਲ੍ਹ ਤੱਕ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਮੁੜ ਸੁਚਾਰੂ ਰੂਪ ਵਿੱਚ ਸ਼ੁਰੂ ਨਾ ਕੀਤੀ ਗਈ ਤਾਂ ਇਸ ਦਾ ਖ਼ਮਿਆਜ਼ਾ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਵਜ਼ੀਰਾਂ ਨੂੰ ਭੁਗਤਣਾ ਪਵੇਗਾ। ਉਹਨਾ ਕਿਹਾ ਕਿ ਉਹਨਾ ਵੱਲੋ ਕਿਸਾਨਾ ਨੂੰ ਨਾਲ ਲੈਕੇ ਆਮ ਆਦਮੀ ਪਾਰਟੀ ਦੇ ਮੰਤਰੀਆਂ ਅਤੇ ਨੁਮਾਇੰਦਿਆਂ ਦਾ ਪਿੰਡਾਂ ਵਿਚ ਘਿਰਾਓ ਕੀਤਾ ਜਾਵੇਗਾ। ਉਹਨਾ ਕਿਹਾ ਕਿ ਉੱਪਰੋਂ ਖਰਾਬ ਹੋ ਰਹੇ ਮੌਸਮ ਦੇ ਮੱਦੇਨਜ਼ਰ ਸਰਕਾਰ ਤੁਰੰਤ ਨੀਂਦ ਤੋਂ ਜਾਗੇ ਤੇ ਕਿਸਾਨਾਂ ਦੀ ਖ਼ਰੀਦ ਦਾ ਪ੍ਰਬੰਧ ਕਰੇ।
ਪਿਛਲੀ ਖ਼ਬਰ ਚੇਅਰਮੈਨ ਢਿੱਲੋਂ ਦੀ ਅਗਵਾਈ ਹੇਠ ‘ਮਾਵਾਂ ਧੀਆਂ ਸਨਮਾਨ ਯੋਜਨਾ’ ਤਹਿਤ ਔਰਤਾਂ ਨਾਲ ਵਿਸ਼ੇਸ਼ ਲੋਕ ਮਿਲਣੀ ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਹੋਏ ਸ੍ਰੀ ਅਖੰਡ ਪਾਠ ਸਾਹਿਬ ਪ੍ਰਾਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।