31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਪੰਜਾਬ ਨੂੰ ਨਸ਼ਾ ਮੁਕਤ ਕਰਨ ਵਾਲੀ ‘ਆਪ’ ਸਰਕਾਰ ਫੇਲ੍ਹ ਸਾਬਤ ਹੋਈ- ਟੌਹੜਾ

ਭਾਦਸੋਂ, 30 ਅਕਤੂਬਰ (ਪ੍ਰਦੀਪ ਦੰਦਰਾਲਾ)- ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਲਾਲ ਸਿੰਘ ਟੌਹੜਾ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਆਖਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਚਲਾਉਣ ਵਾਲੀ ਭਗਵੰਤ ਸਿੰਘ ਮਾਨ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋ ਚੁੱਕੀ ਹੈ,ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਲਾਲ ਸਿੰਘ ਟੌਹੜਾ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਿੱਤ ਦਿਨ ਕਾਤਲੋਗਾਰਤ, ਗੈਂਗਸਟਰਬਾਦ, ਨਸ਼ੇ ਦਾ ਬੋਲਬਾਲਾ, ਲੁੱਟ ਖੋਹ ਦਿਨ ਪ੍ਰਤੀ ਦਿਨ ਵਧ ਰਹੀ ਹੈ ।

ਅਜੀਤ ਡੈਸਕ 31-10-2026
ਭਾਦਸੋਂ, 30 ਅਕਤੂਬਰ (ਪ੍ਰਦੀਪ ਦੰਦਰਾਲਾ)- ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਲਾਲ ਸਿੰਘ ਟੌਹੜਾ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਆਖਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਚਲਾਉਣ ਵਾਲੀ ਭਗਵੰਤ ਸਿੰਘ ਮਾਨ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋ ਚੁੱਕੀ ਹੈ,ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਲਾਲ ਸਿੰਘ ਟੌਹੜਾ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਿੱਤ ਦਿਨ ਕਾਤਲੋਗਾਰਤ, ਗੈਂਗਸਟਰਬਾਦ, ਨਸ਼ੇ ਦਾ ਬੋਲਬਾਲਾ, ਲੁੱਟ ਖੋਹ ਦਿਨ ਪ੍ਰਤੀ ਦਿਨ ਵਧ ਰਹੀ ਹੈ ।ਪੰਜਾਬ ਵਿਚ ਨਸ਼ਾ ਮੁਕਤ ਕਰਨ ਦੀ ਮੁਹਿੰਮ ਚਲਾਉਣ ਵਾਲੇ ਪਰਮਿੰਦਰ ਸਿੰਘ ਝੋਟੇ ਦੇ ਹੋਏ ਕਤਲ ਨੂੰ ਤਿੰਨ ਹਫਤੇ ਬੀਤ ਚੁੱਕੇ ਹਨ ਪ੍ਰੰਤੂ ਉਨ੍ਹਾਂ ਦੀ ਕਿਧਰੇ ਵੀ ਸੁਣਵਾਈ ਨਹੀਂ ਹੋ ਰਹੀ ਅਤੇ ਪੰਜਾਬ ਸਿਰ ਕਰਜ਼ੇ ਦੀ ਪੰਡ ਬਹੁਤ ਜਿਆਦਾ ਭਾਰੀ ਹੋ ਚੁੱਕੀ ਹੈ ਤੇ ਕਿੱਧਰੇ ਵੀ ਆਮ ਲੋਕਾਂ ਦੀ ਸੁਣਵਾਈ ਨਹੀਂ ਹੋ ਰਹੀ ਅਤੇ ਚਾਰੇ ਪਾਸੇ ਰਿਸ਼ਵਤਖੋਰੀ ਦਾ ਬੋਲਬਾਲਾ ਹੈ। ਉਨ੍ਹਾਂ ਆਖਿਆ ਕਿ ਪੰਜਾਬ ਵਾਸੀਆਂ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੋਹ ਭੰਗ ਹੋ ਚੁੱਕਿਆ ਹੈ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਪਾਰਟੀ ਦੀ ਸਰਕਾਰ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਉਣਗੇ ਤੇ ਪੰਜਾਬ ਵਿਚ ਕਾਂਗਰਸ ਪਾਰਟੀ ਸਰਕਾਰ ਬਣਾਉਣਗੇ।
ਪਿਛਲੀ ਖ਼ਬਰ ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਚੇਅਰਮੈਨ ਢਿੱਲੋਂ ਦੀ ਅਗਵਾਈ ਹੇਠ ‘ਮਾਵਾਂ ਧੀਆਂ ਸਨਮਾਨ ਯੋਜਨਾ’ ਤਹਿਤ ਔਰਤਾਂ ਨਾਲ ਵਿਸ਼ੇਸ਼ ਲੋਕ ਮਿਲਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।