ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤੁਰਖੇੜੀ ’ਚ ਕਰਵਾਈ ‘ਧਾਰਮਿਕ ਪ੍ਰੀਖਿਆ’
ਭਾਦਸੋਂ, 31 ਅਕਤੂਬਰ (ਗੁਰਬਖਸ਼ ਸਿੰਘ ਵੜੈਚ)- ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤੁਰਖੇੜੀ ਵਿਚ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਧਾਰਮਿਕ ਪ੍ਰੀਖਿਆ ਕਰਵਾਈ ਗਈ ਜਿਸ ਵਿਚ ਸਕੂਲ ਦੇ ਤੀਜੀ ਤੋਂ ਦਸਵੀਂ ਕਲਾਸ ਤੇ ਲਗਭਗ 80 ਵਿਦਿਆਰਥੀਆਂ ਨੇ ਗੁਰਮਤਿ ਪ੍ਰੀਖਿਆ ਦੇ ਇੰਚਾਰਜ ਸੁਖਦੀਪ ਕੌਰ ਤੇ ਨੇਹਾ ਵਰਮਾ ਦੀ ਯੋਗ ਅਗਵਾਈ ਵਿਚ ਬਹੁਤ ਉਤਸ਼ਾਹਪੂਰਵਕ ਭਾਗ ਲਿਆ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਦਿਲਵਰ ਖਾਂ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਪ੍ਰੀਖਿਆ ਹਰ ਸਾਲ ਕਰਵਾਈ ਜਾਂਦੀ ਹੈ।
ਅਜੀਤ ਡੈਸਕ
01-11-2026