02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਪ੍ਰਸ਼ਾਸਨ ਦੀ ਮਿਲੀਭੁਗਤ ਨਾਲ ਨਾਭਾ ਦੇ ਰਿਹਾਇਸ਼ੀ ਇਲਾਕੇ ਵਿਚ ਵਿਕ ਰਹੇ ਹਨ ਪਟਾਕੇ

ਨਾਭਾ, 1 ਨਵੰਬਰ (ਵਰਿੰਦਰ ਵਰਮਾ)-ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੁੰਦਿਆਂ ਹੀ ਰਿਹਾਇਸ਼ੀ ਇਲਾਕਿਆਂ ਵਿਚ ਪ੍ਰਸ਼ਾਸਨਿਕ ਨਿਯਮਾਂ ਨੂੰ ਛਿੱਕੇ ਟੰਗ ਕੇ ਧੜੱਲੇ ਨਾਲ ਪਟਾਕੇ ਵੇਚਣ ਦਾ ਗੋਰਖਧੰਦਾ ਸ਼ੁਰੂ ਹੋ ਚੁੱਕਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਰਿਹਾਇਸ਼ੀ ਅਤੇ ਭੀੜ-ਭੜੱਕੇ ਵਾਲੇ ਬਾਜ਼ਾਰਾਂ ਵਿਚ ਬਿਨਾਂ ਕਿਸੇ ਖ਼ੌਫ਼ ਦੇ ਗੈਰ-ਕਾਨੂੰਨੀ ਢੰਗ ਨਾਲ ਪਟਾਕਿਆਂ ਦੇ ਸਟਾਲ ਲਗਾਏ ਜਾ ਰਹੇ ਹਨ ਅਤੇ ਕਈ ਜਗ੍ਹਾ ’ਤੇ ਹੋਲਸੇਲ ਵਿਚ ਵਿਕ ਰਹੇ ਹਨ।

ਅਜੀਤ ਡੈਸਕ 02-11-2026
ਨਾਭਾ, 1 ਨਵੰਬਰ (ਵਰਿੰਦਰ ਵਰਮਾ)-ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੁੰਦਿਆਂ ਹੀ ਰਿਹਾਇਸ਼ੀ ਇਲਾਕਿਆਂ ਵਿਚ ਪ੍ਰਸ਼ਾਸਨਿਕ ਨਿਯਮਾਂ ਨੂੰ ਛਿੱਕੇ ਟੰਗ ਕੇ ਧੜੱਲੇ ਨਾਲ ਪਟਾਕੇ ਵੇਚਣ ਦਾ ਗੋਰਖਧੰਦਾ ਸ਼ੁਰੂ ਹੋ ਚੁੱਕਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਰਿਹਾਇਸ਼ੀ ਅਤੇ ਭੀੜ-ਭੜੱਕੇ ਵਾਲੇ ਬਾਜ਼ਾਰਾਂ ਵਿਚ ਬਿਨਾਂ ਕਿਸੇ ਖ਼ੌਫ਼ ਦੇ ਗੈਰ-ਕਾਨੂੰਨੀ ਢੰਗ ਨਾਲ ਪਟਾਕਿਆਂ ਦੇ ਸਟਾਲ ਲਗਾਏ ਜਾ ਰਹੇ ਹਨ ਅਤੇ ਕਈ ਜਗ੍ਹਾ ’ਤੇ ਹੋਲਸੇਲ ਵਿਚ ਵਿਕ ਰਹੇ ਹਨ। ਪਰ ਸੰਬੰਧਿਤ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ। ਸਥਾਨਕ ਲੋਕਾਂ ਵਿਚ ਇਸ ਲਾਪਰਵਾਹੀ ਨੂੰ ਲੈ ਕੇ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਿਸ ਨਾਲ ਜਾਨ-ਮਾਲ ਨੂੰ ਵੱਡਾ ਖ਼ਤਰਾ ਪੈਦਾ ਹੋ ਸਕਦਾ ਹੈ, ਜੇਕਰ ਦੇਖਿਆ ਜਾਵੇ ਤਾਂ ਨਿਯਮ ਸਿਰਫ਼ ਕਾਗਜ਼ਾਂ ਤੱਕ ਸੀਮਤ ਹਨ। ਉੱਚ ਅਧਿਕਾਰੀਆਂ ਵਲੋਂ ਨਿਯਮਾਂ ਮੁਤਾਬਕ ਪਟਾਕੇ ਵੇਚਣ ਲਈ ਖੁੱਲ੍ਹੀਆਂ ਥਾਵਾਂ ਨਿਰਧਾਰਿਤ ਕੀਤੀਆਂ ਜਾਂਦੀਆਂ ਹਨ ਅਤੇ ਵਿਸ਼ੇਸ਼ ਲਾਇਸੰਸ ਜਾਰੀ ਕੀਤੇ ਜਾਂਦੇ ਹਨ। ਪਰ ਮੌਜੂਦਾ ਸਥਿਤੀ ਇਹ ਹੈ ਕਿ ਸ਼ਹਿਰ ਦੇ ਤੰਗ ਬਾਜ਼ਾਰਾਂ, ਗਲੀਆਂ ਅਤੇ ਰਿਹਾਇਸ਼ੀ ਖੇਤਰਾਂ ਵਿਚ ਬਾਰੂਦ ਦੇ ਢੇਰ ਲਗਾ ਕੇ ਦੁਕਾਨਾਂ ਸਜਾਈਆਂ ਹੋਈਆਂ ਹਨ। ਇਨ੍ਹਾਂ ਥਾਵਾਂ ‘ਤੇ ਅੱਗ ਬੁਝਾਊ ਯੰਤਰਾਂ ਜਾਂ ਸੁਰੱਖਿਆ ਦੇ ਕੋਈ ਪੁਖ਼ਤਾ ਇੰਤਜ਼ਾਮ ਨਹੀਂ ਹਨ। ਜੇਕਰ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਵੱਡੇ ਪੱਧਰ ‘ਤੇ ਜਾਨੀ ਤੇ ਮਾਲੀ ਨੁਕਸਾਨ ਹੋਣਾ ਤੈਅ ਹੈ। ਹਲਕੇ ਵਿਚ ਪ੍ਰਸ਼ਾਸਨ ਦੀ ਚੁੱਪ ‘ਤੇ ਸਵਾਲ ਉੱਠ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਸਭ ਕੁਝ ਸੰਬੰਧਿਤ ਅਧਿਕਾਰੀਆਂ ਦੀ ਨੱਕ ਹੇਠ ਹੋ ਰਿਹਾ ਹੈ, ਪਰ ਕੋਈ ਵੀ ਕਾਰਵਾਈ ਕਰਨ ਨੂੰ ਤਿਆਰ ਨਹੀਂ ਹੈ। ਕੀ ਪ੍ਰਸ਼ਾਸਨ ਕਿਸੇ ਵੱਡੇ ਹਾਦਸੇ ਦਾ ਇੰਤਜ਼ਾਰ ਕਰ ਰਿਹਾ ਹੈ? ਸ਼ਹਿਰ ਵਾਸੀਆਂ ਨੇ ਮੰਗ ਕੀਤੀ ਹੈ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਤੁਰੰਤ ਗੈਰ-ਕਾਨੂੰਨੀ ਪਟਾਕਾ ਵਿਕਰੇਤਾਵਾਂ ਖ਼ਿਲਾਫ਼ ਸਖ਼ਤ ਮੁਹਿੰਮ ਚਲਾਈ ਜਾਵੇ ਅਤੇ ਇਨ੍ਹਾਂ ਸਟਾਲਾਂ ਨੂੰ ਰਿਹਾਇਸ਼ੀ ਇਲਾਕਿਆਂ ਵਿਚੋਂ ਹਟਾ ਕੇ ਸੁਰੱਖਿਅਤ ਥਾਵਾਂ ‘ਤੇ ਤਬਦੀਲ ਕੀਤਾ ਜਾਵੇ। ਜਦੋਂ ਇਸ ਮਸਲੇ ਨੂੰ ਲੈ ਕੇ ਡੀ.ਐਸ.ਪੀ. ਨਾਭਾ ਗੁਰਿੰਦਰ ਸਿੰਘ ਬੱਲ ਨਾਲ ਫੋਨ ’ਤੇ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਨੇ ਫ਼ੋਨ ਚੁੱਕਣਾ ਵੀ ਸਹੀ ਨਾ ਸਮਝਿਆ।
ਪਿਛਲੀ ਖ਼ਬਰ ਮੰਡੀਆਂ ’ਚ ਕਿਸਾਨ ਹੋ ਰਿਹਾ ਖੱਜਲ-ਖੁਆਰ, ਸੁੱਤੀ ਪਈ ਸਰਕਾਰ-ਬੀਬੀ ਮੁਖਮੇਲਪੁਰ ਕੋਆਪਰੇਟਿਵ ਸੁਸਾਇਟੀਆਂ ਦੀ ਐਡਵਾਂਸਮੈਂਟ... ਅਗਲੀ ਖ਼ਬਰ ਪੰਜਾਬ ਸਰਕਾਰ ਦੇ ਅੰਗਹੀਣ ਵਿਅਕਤੀਆਂ ਨੂੰ ਦਿਵਿਆਂਗਜਨ ਸ਼ਕਤੀਕਰਨ ਯੋਜਨਾ ਤਹਿਤ ਲਾਭ ਦੇਣ ਦੇ ਦਾਅਵੇ ਖੋਖਲੇ ਸਾਬਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।