02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਪਿੰਡ ਈਸਰਹੇੜੀ ਵਿਖੇ ਇੰਦਰਜੀਤ ਸਿੰਘ ਸੰਧੂ ਵਲੋਂ ਨੁੱਕੜ ਮੀਟਿੰਗ ਦੌਰਾਨ ਪਿੰਡ ਵਾਸੀਆਂ ਨੇ ਦਿੱਤਾ ਭਰਪੂਰ ਸਮਰਥਨ

ਦੇਵੀਗੜ੍ਹ, 1 ਨਵੰਬਰ (ਰਾਜਿੰਦਰ ਸਿੰਘ ਮੌਜੀ)-ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਹਲਕਾ ਸਨੌਰ ਵਿਚ ਪਾਰਟੀ ਆਗੂਆਂ ਵਲੋਂ ਲੋਕ ਸੰਪਰਕ ਮੁਹਿੰਮ ਤੇਜ਼ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਇੰਦਰਜੀਤ ਸਿੰਘ ਸੰਧੂ, ਵਾਈਸ ਚੇਅਰਮੈਨ ਪੰਜਾਬ ਸਟੇਟ ਕਨਵੇਅਰ, ਵਲੋਂ ਪਿੰਡ ਈਸਰਹੇੜੀ ਵਿਖੇ ਨੁੱਕੜ ਮੀਟਿੰਗ ਕੀਤੀ ਗਈ।

ਅਜੀਤ ਡੈਸਕ 02-11-2026
ਦੇਵੀਗੜ੍ਹ, 1 ਨਵੰਬਰ (ਰਾਜਿੰਦਰ ਸਿੰਘ ਮੌਜੀ)-ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਹਲਕਾ ਸਨੌਰ ਵਿਚ ਪਾਰਟੀ ਆਗੂਆਂ ਵਲੋਂ ਲੋਕ ਸੰਪਰਕ ਮੁਹਿੰਮ ਤੇਜ਼ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਇੰਦਰਜੀਤ ਸਿੰਘ ਸੰਧੂ, ਵਾਈਸ ਚੇਅਰਮੈਨ ਪੰਜਾਬ ਸਟੇਟ ਕਨਵੇਅਰ, ਵਲੋਂ ਪਿੰਡ ਈਸਰਹੇੜੀ ਵਿਖੇ ਨੁੱਕੜ ਮੀਟਿੰਗ ਕੀਤੀ ਗਈ। ਇਸ ਮੌਕੇ ਨੌਜਵਾਨ ਆਗੂ ਮਨਪ੍ਰੀਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਮੀਟਿੰਗ ਦਾ ਪ੍ਰਬੰਧ ਕੀਤਾ ਗਿਆ। ਮੀਟਿੰਗ ਦੌਰਾਨ ਇੰਦਰਜੀਤ ਸਿੰਘ ਸੰਧੂ ਨੇ ਪਿੰਡ ਵਾਸੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਆਮ ਆਦਮੀ ਪਾਰਟੀ ਦੀਆਂ ਨੀਤੀਆਂ, ਲੋਕ-ਪੱਖੀ ਯੋਜਨਾਵਾਂ ਅਤੇ ਸਰਕਾਰ ਦੇ ਕੰਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਲਗਾਤਾਰ ਲੋਕਾਂ ਵਿਚ ਜਾ ਰਹੇ ਹਨ। ਇਸ ਦੌਰਾਨ ਪਿੰਡ ਵਾਸੀਆਂ ਵਲੋਂ ਇੰਦਰਜੀਤ ਸਿੰਘ ਸੰਧੂ ਨੂੰ ਭਰਪੂਰ ਪਿਆਰ ਅਤੇ ਸਨਮਾਨ ਦਿੱਤਾ ਗਿਆ। ਪਿੰਡ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਪ੍ਰਤੀ ਭਰੋਸਾ ਪ੍ਰਗਟਾਉਂਦਿਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦਾ ਸਾਥ ਦੇਣ ਅਤੇ ਮੁੜ ਸਰਕਾਰ ਬਣਾਉਣ ਲਈ ਸਮਰਥਨ ਦੇਣ ਦਾ ਭਰੋਸਾ ਦਿੱਤਾ। ਇੰਦਰਜੀਤ ਸਿੰਘ ਸੰਧੂ ਨੇ ਪਿੰਡ ਵਾਸੀਆਂ ਵਲੋਂ ਮਿਲੇ ਪਿਆਰ, ਸਤਿਕਾਰ ਅਤੇ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦਾ ਇਹ ਵਿਸ਼ਵਾਸ ਹੀ ਉਨ੍ਹਾਂ ਨੂੰ ਹੋਰ ਮਿਹਨਤ ਅਤੇ ਲਗਨ ਨਾਲ ਲੋਕ ਸੇਵਾ ਕਰਨ ਲਈ ਪ੍ਰੇਰਿਤ ਕਰਦਾ ਹੈ।
ਪਿਛਲੀ ਖ਼ਬਰ ਨਾਭਾ ਵਿਖੇ ਸੁਖਬੀਰ ਸਿੰਘ ਬਾਦਲ ਦੀ ਆਮਦ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਸਰਗਰਮ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨੇ... ਅਗਲੀ ਖ਼ਬਰ ਚੋਣ ਦਫ਼ਤਰ ਦਾ ਉਦਘਾਟਨ ਕਰ ਕੇ ਮੈਦਾਨ ’ਚ ਨਿੱਤਰੇ ਆਜ਼ਾਦ ਉਮੀਦਵਾਰ ਡਾ. ਭਾਈ ਪਰਮਜੀਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।