03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਪਟਿਆਲਾ ਨਗਰ ਨਿਗਮ ਚੋਣਾਂ ਦੀ ਹਲਚਲ ਹੋਈ ਤੇਜ਼

ਪਟਿਆਲਾ, 2 ਨਵੰਬਰ (ਮਨਦੀਪ ਸਿੰਘ ਖਰੌੜ)-ਪਟਿਆਲਾ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਹਲਚਲ ਤੇਜ਼ ਹੋ ਗਈ ਹੈ। ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਓ.

ਅਜੀਤ ਡੈਸਕ 03-11-2026
ਪਟਿਆਲਾ, 2 ਨਵੰਬਰ (ਮਨਦੀਪ ਸਿੰਘ ਖਰੌੜ)-ਪਟਿਆਲਾ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਹਲਚਲ ਤੇਜ਼ ਹੋ ਗਈ ਹੈ। ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਓ. ਐਸ. ਡੀ. ਰਾਜਵੀਰ ਸਿੰਘ ਘੁੰਮਣ ਨੇ ਮੀਟਿੰਗ ਕੀਤੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਨਗਰ ਨਿਗਮ ਪਟਿਆਲਾ ਲਈ ਸੰਭਾਵਿਤ ਉਮੀਦਵਾਰ ਨੇ ਉਨ੍ਹਾਂ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨਾਲ ਰਾਜਵੀਰ ਸਿੰਘ ਘੁੰਮਣ ਨੇ ਮੀਟਿੰਗ ਕੀਤੀ ਅਤੇ ਪਟਿਆਲਾ ਸ਼ਹਿਰ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਰਾਜਵੀਰ ਸਿੰਘ ਘੁੰਮਣ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਜਿੰਨੇ ਵੀ ਉਮੀਦਵਾਰ ਖੜ੍ਹੇ ਹੋਣਗੇ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਕੰਮਾਂ ਸਦਕਾ ਲੋਕ ਆਮ ਆਦਮੀ ਪਾਰਟੀ ਦੇ ਨਾਲ ਦਿਲੋਂ ਖੜ੍ਹੇ ਹਨ ਤੇ ਇਨ੍ਹਾਂ ਕੌਂਸਲਰ ਚੋਣਾਂ ’ਚ ਦੂਜੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਲੋਕ ਮੂੰਹ ਨਹੀਂ ਲਾਉਣਗੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਪਟਿਆਲਾ ਦੇ ਅਧੀਨ ਜਿੰਨੇ ਵੀ ਇਲਾਕੇ ਆਉਂਦੇ ਹਨ ਉਨ੍ਹਾਂ ਸਾਰਿਆਂ ’ਚ ਰਿਕਾਰਡ ਤੋੜ ਕੰਮ ਕੀਤੇ ਗਏ ਹਨ, ਜਿਨ੍ਹਾਂ ’ਚ ਮਹਿਲਾਵਾਂ ਨੂੰ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਦੇ ਤਹਿਤ ਰਾਸ਼ੀ ਦਿੱਤੀ ਗਈ, ਮੁਫਤ ਬਸ ਸੇਵਾ, ਹਰ ਘਰ ਨੂੰ ਮੁਫਤ ਬਿਜਲੀ ਮੁਫਤ ਇਲਾਜ ਅਤੇ ਹੋਰ ਸੇਵਾ ਆਮ ਲੋਕਾਂ ਨੂੰ ਪੰਜਾਬ ਸਰਕਾਰ ਨੇ ਦਿੱਤੀ ਹੈ। ਜਿਸ ਦੇ ਸਦਕਾ ਲੋਕ ਇਸ ਸਰਕਾਰ ਨੂੰ ਯਾਦ ਕਰ ਰਹੇ ਹਨ ਅਤੇ ਵਾਅਦਾ ਵੀ ਕਰ ਰਹੇ ਹਨ ਕਿ ਆਉਣ ਵਾਲੇ ਸਮੇਂ ’ਚ ਵੀ ਉਹ ਆਮ ਆਦਮੀ ਪਾਰਟੀ ਨੂੰ ਹੀ ਵੋਟਾਂ ਪਾਉਣਗੇ।
ਪਿਛਲੀ ਖ਼ਬਰ ਨਰਿੰਦਰ ਲਾਲੀ ਦੀ ਅਗਵਾਈ ਹੇਠ ਰਾਹੁਲ ਗਾਂਧੀ ਦੇ ਸੰਗਰੂਰ ਪ੍ਰੋਗਰਾਮ ਸੰਬੰਧੀ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਅਗਲੀ ਅਕਾਲੀ ਸਰਕਾਰ ਸਾਰੇ ਸਰਕਾਰੀ ਟੈਂਡਰਾਂ ਵਿਚ ‘ਮੇਡ ਇਨ ਪੰਜਾਬ’ ਉਤਪਾਦਾਂ ਲਈ ਵਿਸ਼ੇਸ਼ ਕੋਟਾ ਰੱਖੇਗੀ-ਸੁਖਬੀਰ ਸਿੰਘ ਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।