ਸਮਾਣਾ ਵਿਖੇ ਸੁਖਬੀਰ ਨਾਲ ਵਪਾਰੀ ਮੀਟਿੰਗ ਦੀ ਵੱਡੀ ਸਫ਼ਲਤਾ ’ ਤੇ ਹਰਿਆਊ ਵਲੋਂ ਵਪਾਰੀਆਂ ਦਾ ਧੰਨਵਾਦ
ਸਮਾਣਾ, 2 ਨਵੰਬਰ (ਪ੍ਰੀਤਮ ਸਿੰਘ ਨਾਗੀ)-ਸ਼੍ਰੋਮਣੀ ਅਕਾਲੀ ਦਲ ਹਲਕਾ ਸਮਾਣਾ ਦੇ ਇੰਚਾਰਜ ਜਗਮੀਤ ਸਿੰਘ ਹਰਿਆਊ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਹਲਕੇ ਦੇ ਵਪਾਰੀ ਨੁਮਾਇੰਦਿਆਂ ਦੀ ਮੀਟਿੰਗ ਕਰਵਾਈ ਗਈ, ਜਿਸ ਵਿਚ ਵਪਾਰੀ ਵਰਗ ਨੇ ਆਪਣੇ ਸੁਝਾਓ ਤੇ ਮੰਗਾਂ ਖੁੱਲ੍ਹ ਕੇ ਰੱਖੀਆਂ। ਜਿਨ੍ਹਾਂ ਨੂੰ ਸੁਖਬੀਰ ਸਿੰਘ ਬਾਦਲ ਨੇ ਬੜੇ ਧਿਆਨ ਨਾਲ ਸੁਣਿਆ ਤੇ ਇਨ੍ਹਾਂ ਮੰਗਾਂ ਨੂੰ ਆਪਣੇ ਚੋਣ ਮੈਨੀਫੈਸਟੋ ਵਿਚ ਸ਼ਾਮਿਲ ਕਰਨ ਦਾ ਵੀ ਐਲਾਨ ਕੀਤਾ।
ਸਮਾਣਾ, 2 ਨਵੰਬਰ (ਪ੍ਰੀਤਮ ਸਿੰਘ ਨਾਗੀ)-ਸ਼੍ਰੋਮਣੀ ਅਕਾਲੀ ਦਲ ਹਲਕਾ ਸਮਾਣਾ ਦੇ ਇੰਚਾਰਜ ਜਗਮੀਤ ਸਿੰਘ ਹਰਿਆਊ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਹਲਕੇ ਦੇ ਵਪਾਰੀ ਨੁਮਾਇੰਦਿਆਂ ਦੀ ਮੀਟਿੰਗ ਕਰਵਾਈ ਗਈ, ਜਿਸ ਵਿਚ ਵਪਾਰੀ ਵਰਗ ਨੇ ਆਪਣੇ ਸੁਝਾਓ ਤੇ ਮੰਗਾਂ ਖੁੱਲ੍ਹ ਕੇ ਰੱਖੀਆਂ। ਜਿਨ੍ਹਾਂ ਨੂੰ ਸੁਖਬੀਰ ਸਿੰਘ ਬਾਦਲ ਨੇ ਬੜੇ ਧਿਆਨ ਨਾਲ ਸੁਣਿਆ ਤੇ ਇਨ੍ਹਾਂ ਮੰਗਾਂ ਨੂੰ ਆਪਣੇ ਚੋਣ ਮੈਨੀਫੈਸਟੋ ਵਿਚ ਸ਼ਾਮਿਲ ਕਰਨ ਦਾ ਵੀ ਐਲਾਨ ਕੀਤਾ। ਜਥੇਦਾਰ ਹਰਿਆਊ ਨੇ ਮੀਟਿੰਗ ਦੀ ਸਫ਼ਲਤਾ ਲਈ ਸਮੁੱਚੇ ਵਪਾਰੀ ਵਰਗ ਦਾ ਧੰਨਵਾਦ ਕੀਤਾ ਅਤੇ ਨਾਲ ਹੀ ਆਪਣੇ ਸਾਰੇ ਸਾਥੀ ਜਥੇਦਾਰ ਕੁਲਦੀਪ ਸਿੰਘ ਨੱਸੂਪੁਰ, ਨਿਸ਼ਾਨ ਸਿੰਘ ਸੰਧੂ, ਗੋਪਾਲ ਸ਼ਰਮਾ, ਪੱਪੀ ਦਿਆਲਗੜ੍ਹ ਵਾਲੇ, ਅਮਰਜੀਤ ਸਿੰਘ ਟੋਡਰਪੁਰ, ਕੁਲਦੀਪ ਸਿੰਘ ਵਿਰਕ, ਮਹਿੰਦਰ ਸਿੰਘ ਧੀਮਾਨ, ਰਣਜੋਧ ਸਿੰਘ ਰਾਣਾ ਦਾ ਵੀ ਧੰਨਵਾਦ ਕੀਤਾ। ਜਥੇ. ਹਰਿਆਊ ਨੇ ਕਿਹਾ ਕਿ ਜਦੋਂ ਵੀ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਈ ਹੈ ਪੰਜਾਬ ਵਿਚ ਉਸ ਸਮੇਂ ਹੀ ਵੱਧ ਤੋਂ ਵੱਧ ਵਿਕਾਸ ਹੋਇਆ ਹੈ, ਜਿਸ ਦਾ ਲਾਭ ਅੱਜ ਵੀ ਲੋਕ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਹਰ ਵਰਗ ਦੀ ਚਿੰਤਾ ਹੈ, ਇਸ ਲਈ ਵਪਾਰੀਆਂ ਦੇ ਨਾਲ ਨਾਲ ਮੁਲਾਜ਼ਮਾਂ, ਮਜ਼ਦੂਰਾਂ ਤੇ ਕਿਸਾਨਾਂ ਨਾਲ ਵੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਹੇਠਲੇ ਪੱਧਰ ’ਤੇ ਹਰ ਵਰਗ ਦੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ।