03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਲੋਕ ਜਨ ਸ਼ਕਤੀ ਪਾਰਟੀ ( ਰਾਮਵਿਲਾਸ ) ਦੇ ਸੁਖਦੇਵ ਸਿੰਘ ਪੰਜੇਟਾ ਪੰਜਾਬ ਵਪਾਰ ਮੰਡਲ ਦੇ ਸੂਬਾ ਪ੍ਰਧਾਨ ਨਿਯੁਕਤ

ਸਨੌਰ, 2 ਨਵੰਬਰ (ਮੋਹਨ ਸਿੰਘ ਭੱਟੀ)-ਸਮਾਜ ਸੇਵੀ ਤੇ ਨਾਮਵਰ ਕਾਰੋਬਾਰੀ ਸੁਖਦੇਵ ਸਿੰਘ ਪੰਜੇਟਾ ਵਲੋਂ ਸਮਾਜ ਅਤੇ ਸੰਗਠਨ ਪ੍ਰਤੀ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਨੂੰ ਮੁੱਖ ਰੱਖਦਿਆਂ ਲੋਕ ਜਨ ਸ਼ਕਤੀ ਪਾਰਟੀ (ਰਾਮਵਿਲਾਸ) ਦੇ ਕੌਮੀ ਪ੍ਰਧਾਨ ਤੇ ਕੇਂਦਰੀ ਖ਼ੁਰਾਕ ਪ੍ਰੋਸੈਸਿੰਗ ਉਦਯੋਗ ਮੰਤਰੀ ਚਿਰਾਗ ਪਾਸਵਾਨ ਵਲੋਂ ਉਨ੍ਹਾਂ ਨੂੰ ਪਾਰਟੀ ਦੇ ਪੰਜਾਬ ਵਪਾਰ ਮੰਡਲ (ਵਪਾਰ ਵਿੰਗ) ਦਾ ਸੂਬਾ ਪ੍ਰਧਾਨ ਥਾਪਿਆ ਗਿਆ ਹੈ। ਸੁਖਦੇਵ ਸਿੰਘ ਪੰਜੇਟਾ ਨੂੰ ਇਸ ਅਹਿਮ ਜ਼ਿੰਮੇਵਾਰੀ ਦਾ ਰਸਮੀ ਨਿਯੁਕਤੀ ਪੱਤਰ ਪਾਰਟੀ ਸੁਪਰੀਮੋ ਚਿਰਾਗ ਪਾਸਵਾਨ ਵਲੋਂ ਇਕ ਵਿਸ਼ੇਸ਼ ਤੇ ਭਰਵੇਂ ਸਮਾਗਮ ਦੌਰਾਨ ਸੌਂਪਿਆ।

ਕੇਂਦਰੀ ਮੰਤਰੀ ਤੇ ਐੱਲ. ਜੇ. ਪੀ. (ਰਾਮਵਿਲਾਸ) ਦੇ ਕੌਮੀ ਪ੍ਰਧਾਨ ਚਿਰਾਗ ਪਾਸਵਾਨ ਨਾਮਵਰ ਕਾਰੋਬਾਰੀ ਸੁਖਦੇਵ ਸਿੰਘ ਪੰਜੇਟਾ ਨੂੰ ਪੰਜਾਬ ਵਪਾਰ ਮੰਡਲ ਦੇ ਸੂਬਾ ਪ੍ਰਧਾਨ ਦਾ ਨਿਯੁਕਤੀ ਪੱਤਰ ਸੌਂਪਦੇ ਹੋਏ। ਅਜੀਤ ਤਸਵੀਰ 03-11-2026
ਸਨੌਰ, 2 ਨਵੰਬਰ (ਮੋਹਨ ਸਿੰਘ ਭੱਟੀ)-ਸਮਾਜ ਸੇਵੀ ਤੇ ਨਾਮਵਰ ਕਾਰੋਬਾਰੀ ਸੁਖਦੇਵ ਸਿੰਘ ਪੰਜੇਟਾ ਵਲੋਂ ਸਮਾਜ ਅਤੇ ਸੰਗਠਨ ਪ੍ਰਤੀ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਨੂੰ ਮੁੱਖ ਰੱਖਦਿਆਂ ਲੋਕ ਜਨ ਸ਼ਕਤੀ ਪਾਰਟੀ (ਰਾਮਵਿਲਾਸ) ਦੇ ਕੌਮੀ ਪ੍ਰਧਾਨ ਤੇ ਕੇਂਦਰੀ ਖ਼ੁਰਾਕ ਪ੍ਰੋਸੈਸਿੰਗ ਉਦਯੋਗ ਮੰਤਰੀ ਚਿਰਾਗ ਪਾਸਵਾਨ ਵਲੋਂ ਉਨ੍ਹਾਂ ਨੂੰ ਪਾਰਟੀ ਦੇ ਪੰਜਾਬ ਵਪਾਰ ਮੰਡਲ (ਵਪਾਰ ਵਿੰਗ) ਦਾ ਸੂਬਾ ਪ੍ਰਧਾਨ ਥਾਪਿਆ ਗਿਆ ਹੈ। ਸੁਖਦੇਵ ਸਿੰਘ ਪੰਜੇਟਾ ਨੂੰ ਇਸ ਅਹਿਮ ਜ਼ਿੰਮੇਵਾਰੀ ਦਾ ਰਸਮੀ ਨਿਯੁਕਤੀ ਪੱਤਰ ਪਾਰਟੀ ਸੁਪਰੀਮੋ ਚਿਰਾਗ ਪਾਸਵਾਨ ਵਲੋਂ ਇਕ ਵਿਸ਼ੇਸ਼ ਤੇ ਭਰਵੇਂ ਸਮਾਗਮ ਦੌਰਾਨ ਸੌਂਪਿਆ। ਇਸ ਮੌਕੇ ਪਾਰਟੀ ਮੁਖੀ ਚਿਰਾਗ ਪਾਸਵਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਵਪਾਰੀਆਂ, ਸਨਅਤਕਾਰਾਂ ਅਤੇ ਛੋਟੇ ਕਾਰੋਬਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਉੱਚ ਪੱਧਰ ’ਤੇ ਉਠਾਉਣ ਅਤੇ ਉਨ੍ਹਾਂ ਦਾ ਪੱਕਾ ਹੱਲ ਕੱਢਣ ਲਈ ਸੁਖਦੇਵ ਸਿੰਘ ਪੰਜੇਟਾ ਵਰਗੀ ਸੂਝਵਾਨ, ਤਜਰਬੇਕਾਰ ਤੇ ਸਮਾਜ-ਸੇਵੀ ਸ਼ਖ਼ਸੀਅਤ ਦੀ ਸਖ਼ਤ ਲੋੜ ਸੀ। ਉਨ੍ਹਾਂ ਕਿਹਾ ਕਿ ਪੰਜੇਟਾ ਨੇ ਪਿਛਲੇ ਕਈ ਦਹਾਕਿਆਂ ਤੋਂ ਪੰਜਾਬ, ਚੰਡੀਗੜ੍ਹ, ਮੁਹਾਲੀ, ਹਰਿਆਣਾ ਅਤੇ ਰਾਜਸਥਾਨ ਸਮੇਤ ਉੱਤਰੀ ਭਾਰਤ ਦੇ ਵਪਾਰਕ ਖੇਤਰ ਵਿਚ ਆਪਣੀ ਸਖ਼ਤ ਮਿਹਨਤ ਅਤੇ ਇਮਾਨਦਾਰੀ ਸਦਕਾ ਵਿਲੱਖਣ ਪਛਾਣ ਬਣਾਈ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਪਾਰਟੀ ਦਾ ਵਪਾਰ ਵਿੰਗ ਸੂਬੇ ਭਰ ਵਿਚ ਇਕ ਮਜ਼ਬੂਤ ਤਾਕਤ ਬਣ ਕੇ ਉੱਭਰੇਗਾ।ਆਪਣੀ ਨਿਯੁਕਤੀ `ਤੇ ਕੇਂਦਰੀ ਮੰਤਰੀ ਚਿਰਾਗ ਪਾਸਵਾਨ ਤੇ ਸਮੁੱਚੀ ਕੇਂਦਰੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਨਵ-ਨਿਯੁਕਤ ਸੂਬਾ ਪ੍ਰਧਾਨ ਸੁਖਦੇਵ ਸਿੰਘ ਪੰਜੇਟਾ ਨੇ ਵਿਸ਼ਵਾਸ ਦਿਵਾਇਆ ਕਿ ਪਾਰਟੀ ਹਾਈਕਮਾਨ ਵਲੋਂ ਉਨ੍ਹਾਂ ’ਤੇ ਜੋ ਭਰੋਸਾ ਪ੍ਰਗਟਾਇਆ ਗਿਆ ਹੈ, ਉਹ ਉਸ `ਤੇ ਪੂਰੀ ਤਨਦੇਹੀ, ਲਗਨ ਅਤੇ ਇਮਾਨਦਾਰੀ ਨਾਲ ਖ਼ਰਾ ਉਤਰਨਗੇ।
ਪਿਛਲੀ ਖ਼ਬਰ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨੇ ਆਧੁਨਿਕ ਸਹੂਲਤਾਂ- ਵਿਧਾਇਕ ਦੇਵ ਮਾਨ ਅਗਲੀ ਖ਼ਬਰ ਸਮਾਣਾ ਵਿਖੇ ਸੁਖਬੀਰ ਨਾਲ ਵਪਾਰੀ ਮੀਟਿੰਗ ਦੀ ਵੱਡੀ ਸਫ਼ਲਤਾ ’ ਤੇ ਹਰਿਆਊ ਵਲੋਂ ਵਪਾਰੀਆਂ ਦਾ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।