ਕਾਂਗਰਸ ਦੀ ਇਨਸਾਫ਼ ਰੈਲੀ ਦੇ ਪ੍ਰਬੰਧਾਂ ਦਾ ਨਰਿੰਦਰ ਲਾਲੀ ਨੇ ਲਿਆ ਜਾਇਜ਼ਾ
ਪਟਿਆਲਾ, 3 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸੰਗਰੂਰ ਵਿਖੇ 4 ਨਵੰਬਰ ਨੂੰ ਹੋਣ ਵਾਲੀ ਇਨਸਾਫ਼ ਰੈਲੀ ’ਚ ਪਟਿਆਲਾ ਤੋਂ ਨਰਿੰਦਰ ਲਾਲੀ ਦੀ ਟੀਮ ਨੇ ਸੰਗਰੂਰ ਰੈਲੀ ਵਾਲੀ ਜਗ੍ਹਾ ’ਤੇ ਪਹੁੰਚ ਕੇ ਕਾਂਗਰਸ ਦੀ ਸਹਿ ਇੰਚਾਰਜ ਹੀਨਾ ਕਾਂਵੜੇ, ਕਾਂਗਰਸ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਅਤੇ ਸੰਗਰੂਰ ਦੇ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਨਾਲ ਮਿਲ ਕੇ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਪ੍ਰੈੱਸ ਕਾਨਫ਼ਰੰਸ ਵੀ ਕੀਤੀ। ਇਸ ਮੌਕੇ ਫ਼ੋਨ ’ਤੇ ਗੱਲਬਾਤ ਕਰਦਿਆਂ ਨਰਿੰਦਰ ਲਾਲੀ ਨੇ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਦੀ ਇਨਸਾਫ਼ ਰੈਲੀ ਵਿਚ ਕਾਂਗਰਸ ਦੇ ਸਾਰੇ ਆਗੂ ਅਤੇ ਵਰਕਰ ਵਧ ਚੜ੍ਹ ਕੇ ਆਪਣੀ ਸ਼ਮੂਲੀਅਤ ਕਰਨਗੇ ਅਤੇ ਸੂਬੇ ਦੇ ਹੱਕ ਸੱਚ ’ਤੇ ਇਨਸਾਫ਼ ਦੀ ਆਵਾਜ਼ ਨੂੰ ਬੁਲੰਦ ਕਰਨਗੇ।
ਸ
ਸੰਗਰੂਰ ਵਿਖੇ ਕਾਂਗਰਸ ਦੀ ਇਨਸਾਫ਼ ਰੈਲੀ ਦਾ ਜਾਇਜ਼ਾ ਲੈਂਦੇ ਹੋਏ ਨਰਿੰਦਰ ਲਾਲੀ ਅਤੇ ਹੀਨਾ ਕਾਂਵੜੇ ਅਤੇ ਪ੍ਰਧਾਨ ਪਰਗਟ ਸਿੰਘ ਨੂੰ ਮਿਲਦੇ ਹੋਏ ਨਰਿੰਦਰ ਲਾਲੀ। ਅਜੀਤ ਤਸਵੀਰਾਂ
04-11-2026
ਪਟਿਆਲਾ, 3 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸੰਗਰੂਰ ਵਿਖੇ 4 ਨਵੰਬਰ ਨੂੰ ਹੋਣ ਵਾਲੀ ਇਨਸਾਫ਼ ਰੈਲੀ ’ਚ ਪਟਿਆਲਾ ਤੋਂ ਨਰਿੰਦਰ ਲਾਲੀ ਦੀ ਟੀਮ ਨੇ ਸੰਗਰੂਰ ਰੈਲੀ ਵਾਲੀ ਜਗ੍ਹਾ ’ਤੇ ਪਹੁੰਚ ਕੇ ਕਾਂਗਰਸ ਦੀ ਸਹਿ ਇੰਚਾਰਜ ਹੀਨਾ ਕਾਂਵੜੇ, ਕਾਂਗਰਸ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਅਤੇ ਸੰਗਰੂਰ ਦੇ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਨਾਲ ਮਿਲ ਕੇ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਪ੍ਰੈੱਸ ਕਾਨਫ਼ਰੰਸ ਵੀ ਕੀਤੀ। ਇਸ ਮੌਕੇ ਫ਼ੋਨ ’ਤੇ ਗੱਲਬਾਤ ਕਰਦਿਆਂ ਨਰਿੰਦਰ ਲਾਲੀ ਨੇ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਦੀ ਇਨਸਾਫ਼ ਰੈਲੀ ਵਿਚ ਕਾਂਗਰਸ ਦੇ ਸਾਰੇ ਆਗੂ ਅਤੇ ਵਰਕਰ ਵਧ ਚੜ੍ਹ ਕੇ ਆਪਣੀ ਸ਼ਮੂਲੀਅਤ ਕਰਨਗੇ ਅਤੇ ਸੂਬੇ ਦੇ ਹੱਕ ਸੱਚ ’ਤੇ ਇਨਸਾਫ਼ ਦੀ ਆਵਾਜ਼ ਨੂੰ ਬੁਲੰਦ ਕਰਨਗੇ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੇ ਯੋਗ ਨੇਤਾ ਦੀ ਦੇਸ਼ ਨੂੰ ਲੋੜ ਹੈ ਅਤੇ ਸੂਬੇ ਦੇ ਲੋਕ ਰਾਹੁਲ ਗਾਂਧੀ ਦੇ ਵਿਚਾਰਾਂ ਨੂੰ ਸੁਣਨ ਲਈ ਉਤਸੁਕ ਹਨ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਦੀ ਸਹਿ ਇੰਚਾਰਜ ਹੀਨਾ ਕਾਂਵੜੇ ਨੇ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਪ੍ਰਧਾਨ ਪਰਗਟ ਸਿੰਘ ਸਮੇਤ ਸਮੂਹ ਆਗੂਆਂ ਨੇ ਕੱਲ੍ਹ ਦੀਆਂ ਤਿਆਰੀਆਂ ਵਿਚ ਆਪੋ ਆਪਣੀ ਭੂਮਿਕਾ ਨਿਭਾਈ।