05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

“ ਇਨਸਾਫ ਰੈਲੀ” ਲਈ ਗੌਰਵ ਸੰਧੂ ਦੀ ਅਗਵਾਈ ਹੇਠ ਕਾਂਗਰਸ ਵਰਕਰਾਂ ਦਾ ਭਾਰੀ ਕਾਫ਼ਲਾ ਸੰਗਰੂਰ ਰਵਾਨਾ ਹੋਇਆ

ਸਨੌਰ, 4 ਨਵੰਬਰ (ਮੋਹਨ ਸਿੰਘ ਭੱਟੀ)-ਪੰਜਾਬ ਵਿੱਚ ਸਿਆਸੀ ਸਰਗਰਮੀਆਂ ਨੂੰ ਭੱਖਦਿਆਂ ਹੋਇਆ ਕਾਂਗਰਸ ਪਾਰਟੀ ਵੱਲੋਂ ਸੂਬੇ ਵਿੱਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕਰ ਦਿੱਤਾ ਗਿਆ ਹੈ। ਇਸੇ ਲੜੀ ਤਹਿਤ ਅੱਜ ਮਿਤੀ 4 ਨਵੰਬਰ 2026 ਨੂੰ ਸੰਗਰੂਰ ਜਿਲ੍ਹੇ ਦੇ ਪਿੰਡ ਫੱਗੂਵਾਲਾ ਵਿਖੇ ਕਾਂਗਰਸ ਪਾਰਟੀ ਵੱਲੋਂ ਇੱਕ ਵਿਸ਼ਾਲ ਅਤੇ ਹਾਈ-ਪ੍ਰੋਫਾਈਲ `ਇਨਸਾਫ਼ ਰੈਲੀ` ਦਾ ਆਯੋਜਨ ਹਲਕਾ ਸਨੌਰ ਦੇ ਕਾਂਗਰਸੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

ਅਜੀਤ ਡੈਸਕ 05-11-2026
ਸਨੌਰ, 4 ਨਵੰਬਰ (ਮੋਹਨ ਸਿੰਘ ਭੱਟੀ)-ਪੰਜਾਬ ਵਿੱਚ ਸਿਆਸੀ ਸਰਗਰਮੀਆਂ ਨੂੰ ਭੱਖਦਿਆਂ ਹੋਇਆ ਕਾਂਗਰਸ ਪਾਰਟੀ ਵੱਲੋਂ ਸੂਬੇ ਵਿੱਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕਰ ਦਿੱਤਾ ਗਿਆ ਹੈ। ਇਸੇ ਲੜੀ ਤਹਿਤ ਅੱਜ ਮਿਤੀ 4 ਨਵੰਬਰ 2026 ਨੂੰ ਸੰਗਰੂਰ ਜਿਲ੍ਹੇ ਦੇ ਪਿੰਡ ਫੱਗੂਵਾਲਾ ਵਿਖੇ ਕਾਂਗਰਸ ਪਾਰਟੀ ਵੱਲੋਂ ਇੱਕ ਵਿਸ਼ਾਲ ਅਤੇ ਹਾਈ-ਪ੍ਰੋਫਾਈਲ `ਇਨਸਾਫ਼ ਰੈਲੀ` ਦਾ ਆਯੋਜਨ ਹਲਕਾ ਸਨੌਰ ਦੇ ਕਾਂਗਰਸੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਵਿਧਾਨ ਸਭਾ ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਗੌਰਵ ਸੰਧੂ ਦੀ ਅਗਵਾਈ ਹੇਠ ਹਲਕਾ ਸਨੌਰ ਤੋਂ ਕਾਂਗਰਸ ਵਰਕਰਾਂ ਦਾ 15 ਬੱਸਾਂ ਦਾ ਇੱਕ ਭਾਰੀ-ਭਰਕਮ ਅਤੇ ਪ੍ਰਭਾਵਸ਼ਾਲੀ ਕਾਫ਼ਲਾ ਪਿੰਡ ਫੱਗੂਵਾਲਾ ਵਿਖੇ ਰੱਖੀ ਗਈ ਇਸ `ਇਨਸਾਫ਼ ਰੈਲੀ` ਵਿੱਚ ਸ਼ਾਮਲ ਹੋਣ ਲਈ ਪੂਰੇ ਜਾਹੋ-ਜਲਾਲ ਨਾਲ ਰਵਾਨਾ ਹੋਇਆ। ਗੱਲਬਾਤ ਕਰਦਿਆਂ ਅਤੇ ਰੈਲੀ ਨੂੰ ਸੰਬੋਧਨ ਕਰਦਿਆਂ ਨੌਜਵਾਨ ਆਗੂ ਗੌਰਵ ਸੰਧੂ ਨੇ ਮੌਜੂਦਾ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੂੰ ਤਿੱਖੇ ਹੱਥੀਂ ਲਿਆ। ਉਨ੍ਹਾਂ ਸੂਬੇ ਵਿੱਚ ਦਿਨੋ-ਦਿਨ ਵਧ ਰਹੀ ਨਸ਼ਿਆਂ ਦੀ ਗੰਭੀਰ ਸਮੱਸਿਆ ਨੂੰ ਲੈ ਕੇ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸਰਕਾਰ ਨਸ਼ਾ ਰੋਕਣ ਵਿੱਚ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋ ਚੁੱਕੀ ਹੈ, ਜਿਸ ਕਾਰਨ ਪੰਜਾਬ ਦੀ ਜਵਾਨੀ ਬਰਬਾਦ ਹੋ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਸੂਬੇ ਵਿੱਚ ਲਾਅ ਐਂਡ ਆਰਡਰ (ਕਾਨੂੰਨ ਵਿਵਸਥਾ) ਦੇ ਵਿਗੜਦੇ ਹਾਲਾਤ ਅਤੇ ਦਿਨ-ਦਿਹਾਰੇ ਵਧ ਰਹੀਆਂ ਅਪਰਾਧਿਕ ਘਟਨਾਵਾਂ `ਤੇ ਵੀ ਡੂੰਘੀ ਚਿੰਤਾ ਪ੍ਰਗਟ ਕੀਤੀ। ਇਸ ਮੌਕੇ ਇਲਾਕੇ ਦੇ ਕਈ ਪਤਵੰਤੇ, ਪੰਚ-ਸਰਪੰਚ ਅਤੇ ਭਾਰੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਵਰਕਰ ਹਾਜ਼ਰ ਸਨ, ਜਿਨ੍ਹਾਂ ਨੇ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਅਹਿਦ ਲਿਆ।
ਪਿਛਲੀ ਖ਼ਬਰ ਟੈਗੋਰ ਇੰਟਰਨੈਸ਼ਨਲ ਸਕੂਲ ਦੀ ਕ੍ਰਿਕਟ ’ਚ ਸ਼ਾਨਦਾਰ ਜਿੱਤ, ਅੰਡਰ-14 ਟੀਮ ਨੇ ਜਿੱਤੀ ਪਹਿਲੇ ਕ੍ਰਿਕਟ ਚੈਂਪੀਅਨਸ਼ਿਪ ਕੱਪ 2026... ਅਗਲੀ ਖ਼ਬਰ ਅੱਗ ਲੱਗਣ ਕਾਰਨ ਦੁਕਾਨ ਦਾ ਸਾਮਾਨ ਸੜ ਕੇ ਹੋਇਆ ਸਵਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।