06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ( ਬ ) ਦੀ ਸਰਕਾਰ ਬਣੇਗੀ - ਪ੍ਰਧਾਨ ਹਰਿਆਊ , ਲਾਲਕਾ , ਖੋਰਾ

ਨਾਭਾ, 4 ਨਵੰਬਰ (ਜਗਨਾਰ ਸਿੰਘ ਦੁਲੱਦੀ)-ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ, ਤਾਂ ਸੂਬੇ ਦੀਆਂ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਵਿਧਾਨ ਸਭਾ ਚੋਣਾਂ ਦੇ ਮੱਦੇ ਨਜ਼ਰ ਅੱਜ ਯੂਥ ਆਗੂ ਜੱਸਾ ਖੋਖ ਦੇ ਘਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਭਰਵੀਂ ਮੀਟਿੰਗ ਹੋਈ।

ਨਾਭਾ ਪਹੁੰਚੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਊ, ਜਥੇਦਾਰ ਕੁਲਦੀਪ ਸਿੰਘ ਨੱਸੂਪੁਰ ਅਤੇ ਸਮੁੱਚੇ ਅਹੁਦੇਦਾਰਾਂ ਨੂੰ ਸਨਮਾਨਿਤ ਕਰਦੇ ਹੋਏ ਯੂਥ ਆਗੂ ਜੱਸਾ ਖੋਖ। ਤਸਵੀਰ : ਜਗਨਾਰ ਸਿੰਘ ਦੁਲੱਦੀ 05-11-2026
ਨਾਭਾ, 4 ਨਵੰਬਰ (ਜਗਨਾਰ ਸਿੰਘ ਦੁਲੱਦੀ)-ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ, ਤਾਂ ਸੂਬੇ ਦੀਆਂ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਵਿਧਾਨ ਸਭਾ ਚੋਣਾਂ ਦੇ ਮੱਦੇ ਨਜ਼ਰ ਅੱਜ ਯੂਥ ਆਗੂ ਜੱਸਾ ਖੋਖ ਦੇ ਘਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਭਰਵੀਂ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਊ, ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ, ਜੂਥ ਆਗੂ ਐਡਵੋਕੇਟ ਖੁਸ਼ਹਾਲ ਬਬਲੂ ਖੋਰਾ, ਕੁਲਦੀਪ ਸਿੰਘ ਨੱਸੂਪੁਰ ਮੈਂਬਰ ਐਸਜੀਪੀਸੀ, ਜਥੇਦਾਰ ਬਲਦੇਵ ਸਿੰਘ ਖੋਖ ਆਦਿ ਤੋਂ ਇਲਾਵਾ ਹੋਰ ਵੀ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਉਪਰੰਤ ਗੱਲਬਾਤ ਕਰਦੇ ਹੋਏ ਜ਼ਿਲ੍ਹਾਂ ਪ੍ਰਧਾਨ ਜਗਮੀਤ ਸਿੰਘ ਹਰਿਆਊ,ਮੱਖਣ ਸਿੰਘ ਲਾਲਕਾ ਅਤੇ ਐਡਵੋਕੇਟ ਖੁਸ਼ਹਾਲ ਬਬਲੂ ਖੋਰਾ ਨੇ ਕਿਹਾ ਕਿ ਪੰਜਾਬ ਦੇ ਲੋਕ ਇਸ ਵਾਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ ਕਿਉਂ ਜੋ ਅੱਜ ਤੱਕ ਜਿੰਨਾ ਪੰਜਾਬ ਦਾ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਇਆ ਹੈ ਉਹ ਕਿਸੇ ਵੀ ਸਰਕਾਰ ਵੱਲੋਂ ਨਹੀਂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਜਿੰਨੀਆਂ ਵੀ ਅੱਜ ਪੰਜਾਬ ਅੰਦਰ ਲੋਕ ਭਲਾਈ ਦੀਆਂ ਸਕੀਮਾਂ ਚੱਲ ਰਹੀਆਂ ਹਨ ਉਹ ਵੀ ਸ਼੍ਰੋਮਣੀ ਅਕਾਲੀ ਦਲ (ਬ) ਦੀ ਦੇਣ ਹਨ। ਨਾਭਾ ਪਹੁੰਚਣ ਤੇ ਯੂਥ ਆਗੂ ਜੱਸਾ ਖੋਖ ਵੱਲੋਂ ਸਾਰੇ ਹੀ ਆਗੂਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਦੀ 63ਵੀਂ ਸਾਲਾਨਾ ਐਥਲੈਟਿਕਸ ਮੀਟ ਆਰੰਭ ਅਗਲੀ ਖ਼ਬਰ ਥਾਣਾ ਕੋਤਵਾਲੀ ਮੁਖੀ ਗੁਰਪਿੰਦਰ ਸਿੰਘ ਹੋਏ ਪਦਉੱਨਤ , ਬਣੇ ਇੰਸਪੈਕਟਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।