05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਹਲਕੇ ਸਨੌਰ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਯਕੀਨੀ-ਰਣਜੋਧ ਸਿੰਘ ਹਡਾਣਾ

ਸਨੌਰ, 4 ਨਵੰਬਰ (ਸੋਖਲ)-ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਹਲਕਾ ਸਨੌਰ ਅੰਦਰ ਸਿਆਸੀ ਸਰਗਰਮੀਆਂ ਪੂਰੇ ਜ਼ੋਰਾਂ ’ਤੇ ਪਹੁੰਚ ਚੁੱਕੀਆਂ ਹਨ। ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਵੱਲੋਂ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਨੂੰ ਹਲਕਾ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਅਜੀਤ ਡੈਸਕ 05-11-2026
ਸਨੌਰ, 4 ਨਵੰਬਰ (ਸੋਖਲ)-ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਹਲਕਾ ਸਨੌਰ ਅੰਦਰ ਸਿਆਸੀ ਸਰਗਰਮੀਆਂ ਪੂਰੇ ਜ਼ੋਰਾਂ ’ਤੇ ਪਹੁੰਚ ਚੁੱਕੀਆਂ ਹਨ। ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਵੱਲੋਂ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਨੂੰ ਹਲਕਾ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਨ੍ਹਾਂ ਮਿਲਣੀਆਂ ਦੌਰਾਨ ਤੜਕਸਾਰ ਤੋਂ ਹੀ ਵੱਡੀ ਗਿਣਤੀ ਵਿਚ ਹਲਕੇ ਦੇ ਲੋਕ, ਪਤਵੰਤੇ ਸੱਜਣ ਅਤੇ ਵਰਕਰ ਹਡਾਣਾ ਦੇ ਦਫ਼ਤਰ ਵਿਖੇ ਪਹੁੰਚਣੇ ਸ਼ੁਰੂ ਹੋ ਜਾਂਦੇ ਹਨ। ਲੋਕ ਆਪਣੇ ਪਿੰਡਾਂ ਅਤੇ ਵਾਰਡਾਂ ਦੇ ਵਿਕਾਸ ਕਾਰਜਾਂ, ਬੁਨਿਆਦੀ ਸਹੂਲਤਾਂ ਅਤੇ ਰੋਜ਼ਮਰ੍ਹਾ ਦੇ ਮਸਲਿਆਂ ਸੰਬੰਧੀ ਹਲਕਾ ਇੰਚਾਰਜ ਨਾਲ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕਰ ਰਹੇ ਹਨ। ਗੱਲਬਾਤ ਦੌਰਾਨ ਰਣਜੋਧ ਸਿੰਘ ਹਡਾਣਾ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਅੰਦਰ ਵਿਕਾਸ ਦੀ ਨਵੀਂ ਮਿਸਾਲ ਕਾਇਮ ਕੀਤੀ ਹੈ। ਹਲਕਾ ਸਨੌਰ ਵਿੱਚ ਬਿਨਾਂ ਕਿਸੇ ਪੱਖਪਾਤ ਤੋਂ ਬੁਨਿਆਦੀ ਸਹੂਲਤਾਂ, ਪੀਣ ਵਾਲੇ ਪਾਣੀ ਦੇ ਪ੍ਰੋਜੈਕਟ, ਸੜਕਾਂ ਅਤੇ ਧਰਮਸ਼ਾਲਾਵਾਂ ਦੇ ਨਿਰਮਾਣ ਕਾਰਜ ਜੰਗੀ ਪੱਧਰ ‘ਤੇ ਜਾਰੀ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਲੋਕਾਂ ਦਾ ਇਹ ਉਤਸ਼ਾਹ ਦੱਸ ਰਿਹਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵਿਕਾਸ ਕਾਰਜਾਂ ਦੇ ਦਮ ‘ਤੇ ਮੁੜ ਭਾਰੀ ਬਹੁਮਤ ਨਾਲ ‘ਆਪ’ ਦੀ ਸਰਕਾਰ ਬਣੇਗੀ।ਇਸ ਮੌਕੇ ਹਾਜ਼ਰ ਇਲਾਕਾ ਨਿਵਾਸੀਆਂ, ਪੰਚਾਇਤ ਨੁਮਾਇੰਦਿਆਂ ਅਤੇ ਪਤਵੰਤੇ ਸੱਜਣਾਂ ਨੇ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਹਲਕਾ ਇੰਚਾਰਜ ਵੱਲੋਂ ਕਰਵਾਏ ਜਾ ਰਹੇ ਕੰਮਾਂ ‘ਤੇ ਪੂਰਨ ਤਸੱਲੀ ਪ੍ਰਗਟਾਈ। ਲੋਕਾਂ ਨੇ ਇਕਸੁਰ ਹੁੰਦਿਆਂ ਕਿਹਾ ਕਿ ਹਲਕਾ ਸਨੌਰ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਪੱਕੀ ਹੈ ਅਤੇ ਲੋਕ ਵਿਰੋਧੀ ਧਿਰਾਂ ਦੇ ਗੁੰਮਰਾਹਕੁੰਨ ਪ੍ਰਚਾਰ ਨੂੰ ਨਕਾਰ ਕੇ ਸਰਕਾਰ ਦੇ ਨਾਲ ਚਟਾਨ ਵਾਂਗ ਖੜ੍ਹੇ ਹਨ। ਇਸ ਦੌਰਾਨ ਵੱਖ-ਵੱਖ ਪਿੰਡਾਂ ਦੇ ਸਰਪੰਚ-ਪੰਚ, ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ, ਯੂਥ ਆਗੂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ। ਪਿੰਡ ਵਾਸੀਆਂ ਨੇ ਹਲਕੇ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਅਤੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦਾ ਵਿਸ਼ੇਸ਼ ਧੰਨਵਾਦ ਕੀਤਾ।
ਪਿਛਲੀ ਖ਼ਬਰ ਹਰਦਿਆਲ ਸਿੰਘ ਕੰਬੋਜ ਦੀ ਅਗਵਾਈ ’ਚ ਕਾਂਗਰਸ ਦੀ ਇਨਸਾਫ਼ ਰੈਲੀ ਲਈ 75 ਵਾਹਨਾਂ ਦਾ ਕਾਫ਼ਲਾ ਰਵਾਨਾ ਅਗਲੀ ਖ਼ਬਰ ਵੱਡੇ ਕਾਫ਼ਲੇ ਨਾਲ ਹਲਕੇ ਸਨੌਰ ਤੋਂ ਫੱਗੂਵਾਲਾ ਵਿਖੇ ਇਨਸਾਫ਼ ਰੈਲੀ ਵਿਚ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।