05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਹਲਕਾ ਸਨੌਰ ’ਚ ਬਲਜਿੰਦਰ ਸਿੰਘ ਢਿੱਲੋਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

ਸਨੌਰ, 4 ਨਵੰਬਰ (ਸੋਖਲ)-ਹਲਕਾ ਸਨੌਰ ਵਿਚ ਆਮ ਆਦਮੀ ਪਾਰਟੀ ਦੇ ਪੰਜਾਬ ਐਗਰੋ ਦੇ ਚੇਅਰਮੈਨ ਤੇ ਲੋਕ ਸਭਾ ਇੰਚਾਰਜ ਪਟਿਆਲਾ ਦੇ ਬਲਜਿੰਦਰ ਸਿੰਘ ਢਿੱਲੋਂ ਦੀਆਂ ਲਗਾਤਾਰ ਵਧ ਰਹੀਆਂ ਸਰਗਰਮੀਆਂ ਕਾਰਨ ਉਨ੍ਹਾਂ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਹ ਪਿਛਲੇ ਲੰਮੇ ਸਮੇਂ ਤੋਂ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਇਲਾਕਿਆਂ ਵਿਚ ਵਿਚਰ ਰਹੇ ਹਨ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਬਣਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਦਿਖਾਈ ਦੇ ਰਹੇ ਹਨ।

ਅਜੀਤ ਡੈਸਕ 05-11-2026
ਸਨੌਰ, 4 ਨਵੰਬਰ (ਸੋਖਲ)-ਹਲਕਾ ਸਨੌਰ ਵਿਚ ਆਮ ਆਦਮੀ ਪਾਰਟੀ ਦੇ ਪੰਜਾਬ ਐਗਰੋ ਦੇ ਚੇਅਰਮੈਨ ਤੇ ਲੋਕ ਸਭਾ ਇੰਚਾਰਜ ਪਟਿਆਲਾ ਦੇ ਬਲਜਿੰਦਰ ਸਿੰਘ ਢਿੱਲੋਂ ਦੀਆਂ ਲਗਾਤਾਰ ਵਧ ਰਹੀਆਂ ਸਰਗਰਮੀਆਂ ਕਾਰਨ ਉਨ੍ਹਾਂ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਹ ਪਿਛਲੇ ਲੰਮੇ ਸਮੇਂ ਤੋਂ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਇਲਾਕਿਆਂ ਵਿਚ ਵਿਚਰ ਰਹੇ ਹਨ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਬਣਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਦਿਖਾਈ ਦੇ ਰਹੇ ਹਨ। ਇਸ ਦੌਰਾਨ ਉਹ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਦਿਆਂ ਉਨ੍ਹਾਂ ਦੇ ਹੱਲ ਲਈ ਯਤਨ ਕਰਨ ਵਿਚ ਵੀ ਸਰਗਰਮ ਨਜ਼ਰ ਆ ਰਹੇ ਹਨ। ਉਨ੍ਹਾਂ ਦੀ ਇਸ ਸਰਗਰਮੀ ਅਤੇ ਲੋਕਾਂ ਨਾਲ ਲਗਾਤਾਰ ਜੁੜੇ ਰਹਿਣ ਦੇ ਚੱਲਦਿਆਂ ਹਲਕੇ ਵਿੱਚ ਉਨ੍ਹਾਂ ਦੀ ਪਛਾਣ ਇੱਕ ਸਰਗਰਮ ਆਗੂ ਵਜੋਂ ਬਣਦੀ ਜਾ ਰਹੀ ਹੈ। ਸਿਆਸੀ ਹਲਕਿਆਂ ਵਿਚ ਵੀ ਬਲਜਿੰਦਰ ਸਿੰਘ ਢਿੱਲੋਂ ਦਾ ਨਾਮ ਹਲਕਾ ਸਨੌਰ ਦੇ ਇੱਕ ਮਜ਼ਬੂਤ ਆਗੂ ਵਜੋਂ ਉੱਭਰਦਾ ਦਿਖਾਈ ਦੇ ਰਿਹਾ ਹੈ। ਆਉਣ ਵਾਲੇ ਸਮੇਂ ਵਿਚ ਉਨ੍ਹਾਂ ਦੀਆਂ ਸਰਗਰਮੀਆਂ ਅਤੇ ਲੋਕਾਂ ਨਾਲ ਵਧਦਾ ਸੰਪਰਕ ਹਲਕੇ ਦੀ ਸਿਆਸਤ ਵਿਚ ਕੀ ਪ੍ਰਭਾਵ ਪਾਉਂਦਾ ਹੈ, ਇਹ ਦੇਖਣਾ ਦਿਲਚਸਪ ਹੋਵੇਗਾ।
ਪਿਛਲੀ ਖ਼ਬਰ ਡਡੋਆ ’ਚ ਇੰਦਰਜੀਤ ਸਿੰਘ ਸੰਧੂ ਦੇ ਹੱਕ ਵਿੱਚ ਜੁੜਿਆ ਵੱਡਾ ਇਕੱਠ ਬਲਬੇੜਾ-ਦੇਵੀਗੜ੍ਹ ਸੜਕੀ ਸੰਪਰਕ ਅਤੇ ਕਾਲਜ ਦੀ ਸਥਾਪਨਾ... ਅਗਲੀ ਖ਼ਬਰ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ 1 ਕਰੋੜ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦਾ ਕੀਤਾ ਉਦਘਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।