05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਡਡੋਆ ’ਚ ਇੰਦਰਜੀਤ ਸਿੰਘ ਸੰਧੂ ਦੇ ਹੱਕ ਵਿੱਚ ਜੁੜਿਆ ਵੱਡਾ ਇਕੱਠ ਬਲਬੇੜਾ-ਦੇਵੀਗੜ੍ਹ ਸੜਕੀ ਸੰਪਰਕ ਅਤੇ ਕਾਲਜ ਦੀ ਸਥਾਪਨਾ ਕਰਵਾਉਣਾ ਹੋਵੇਗੀ ਪਹਿਲੀ ਤਰਜੀਹ-ਸੰਧੂ

ਡਕਾਲਾ, 4 ਨਵੰਬਰ (ਰਵਿੰਦਰ ਸਿੰਘ ਪੰਜੇਟਾ)-ਵਿਧਾਨ ਸਭਾ ਹਲਕਾ ਸਨੌਰ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਉੱਪ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਵਲੋਂ ਹਲਕੇ ਅੰਦਰ ਆਪਣਾ ਲੋਕ ਸੰਪਰਕ ਵਧਾਉਣ ਲਈ ਪਿੰਡ ਪੱਧਰ ’ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਅਜੀਤ ਡੈਸਕ 05-11-2026
ਡਕਾਲਾ, 4 ਨਵੰਬਰ (ਰਵਿੰਦਰ ਸਿੰਘ ਪੰਜੇਟਾ)-ਵਿਧਾਨ ਸਭਾ ਹਲਕਾ ਸਨੌਰ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਉੱਪ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਵਲੋਂ ਹਲਕੇ ਅੰਦਰ ਆਪਣਾ ਲੋਕ ਸੰਪਰਕ ਵਧਾਉਣ ਲਈ ਪਿੰਡ ਪੱਧਰ ’ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਪਿੰਡ ਡਡੋਆ ਵਿਖੇ ਹੋਈ ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ। ਰਾਮਪਾਲ ਸਿੰਘ ਅਤੇ ਹਰਦੀਪ ਸਿੰਘ ਦੀ ਅਗਵਾਈ ਹੇਠ ਹੋਏ ਇਕੱਠ ਦੌਰਾਨ ਪਿੰਡ ਵਾਸੀਆਂ ਨੇ ਇੰਦਰਜੀਤ ਸਿੰਘ ਸੰਧੂ ਨੂੰ ਸਮਰਥਨ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਜੇਕਰ ਪਾਰਟੀ ਵਲੋਂ ਉਨ੍ਹਾਂ ਨੂੰ 2027 ਦੀਆਂ ਚੋਣਾਂ ਵਿਚ ਹਲਕਾ ਸਨੌਰ ਤੋਂ ਉਮੀਦਵਾਰ ਬਣਾਇਆ ਜਾਂਦਾ ਹੈ ਤਾਂ ਉਹ ਉਨ੍ਹਾਂ ਦੀ ਜਿੱਤ ਲਈ ਪੂਰੀ ਮਿਹਨਤ ਕਰਨਗੇ।ਇਸ ਮੌਕੇ ਸੰਧੂ ਨੇ ਕਿਹਾ ਕਿ ਹਲਕਾ ਸਨੌਰ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ’ਤੇ ਪਹੁੰਚਾਉਣਾ ਉਨ੍ਹਾਂ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੀਆਂ ਕਈ ਅਹਿਮ ਸਮੱਸਿਆਵਾਂ ਵੱਲ ਧਿਆਨ ਦੇਣ ਦੀ ਲੋੜ ਹੈ। ਬਲਬੇੜਾ ਤੋਂ ਦੇਵੀਗੜ੍ਹ ਤੱਕ ਸਿੱਧਾ ਸੜਕੀ ਸੰਪਰਕ ਨਾ ਹੋਣਾ ਅਤੇ ਇਲਾਕੇ ਵਿੱਚ ਕਾਲਜ ਦੀ ਘਾਟ ਅਜਿਹੇ ਮੁੱਦੇ ਹਨ, ਜਿਨ੍ਹਾਂ ਦਾ ਹੱਲ ਹੋਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਜੇਕਰ ਪਾਰਟੀ ਅਤੇ ਹਲਕੇ ਦੇ ਲੋਕ ਉਨ੍ਹਾਂ ਨੂੰ ਨੁਮਾਇੰਦਗੀ ਕਰਨ ਦਾ ਮੌਕਾ ਦਿੰਦੇ ਹਨ ਤਾਂ ਇਨ੍ਹਾਂ ਦੋਵਾਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਵਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਹਲਕੇ ਦਾ ਵਿਕਾਸ ਸਿਰਫ਼ ਵਾਅਦਿਆਂ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ, ਸਗੋਂ ਲੋਕਾਂ ਦੀਆਂ ਲੋੜਾਂ ਅਨੁਸਾਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਵੀ ਜ਼ਰੂਰੀ ਹੈ।ਇਸ ਮੌਕੇ ਬਖਸ਼ੀਸ ਸਿੰਘ ਸਲੇਮਪੁਰ, ਹਰਬੰਸ ਸਿੰਘ ਫੌਜੀ, ਬਾਜ ਸਿੰਘ, ਮਨਜੀਤ ਸਿੰਘ ਸੰਧੂ, ਗੁਰਮੀਤ ਸਿੰਘ ਨਾਨਕਸਰ, ਤੇਜਿੰਦਰਪਾਲ ਸਿੰਘ ਕੁੱਕੂ, ਸੋਨੂੰ ਸਲੇਮਪੁਰ, ਗੁਰਚਰਨ ਸਿੰਘ, ਕਰਮਜੀਤ ਸਿੰਘ, ਸੈਂਟੀ ਸਿੰਘ, ਤਰਸੇਮ ਸਿੰਘ ਪੰਚ, ਲਖਵੀਰ ਸਿੰਘ ਪੰਚ, ਜਸ਼ਨਜੋਤ ਸਿੰਘ, ਕਰਨਵੀਰ ਸਿੰਘ, ਜਸ਼ਨਪ੍ਰੀਤ ਸਿੰਘ, ਸਿਮਰਨਜੋਤ ਸਿੰਘ, ਮਨਪ੍ਰੀਤ ਸਿੰਘ, ਦਿਲਜੋਤ ਸਿੰਘ, ਮਨਵੀਰ ਸਿੰਘ ਅਤੇ ਹਰਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਸ੍ਰੀ ਵਿਸ਼ਵਕਰਮਾ ਪੂਜਾ ਮਹਾਂ ਉਤਸਵ ਸ਼ਰਧਾ ਭਾਵਨਾ ਅਤੇ ਸਤਿਕਾਰ ਨਾਲ ਮਨਾਇਆ ਜਾਵੇਗਾ-ਚਰਨ ਸਿੰਘ ਅਗਲੀ ਖ਼ਬਰ ਹਲਕਾ ਸਨੌਰ ’ਚ ਬਲਜਿੰਦਰ ਸਿੰਘ ਢਿੱਲੋਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।