05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਮੁਫ਼ਤ ਉਚੇਰੀ ਸਿੱਖਿਆ, ਹਰ ਨਾਗਰਿਕ ਦਾ ਮੁਫ਼ਤ ਇਲਾਜ ਤੇ 23 ਫ਼ਸਲਾਂ ਸਮੇਤ ਫਲਾਂ-ਸਬਜ਼ੀਆਂ ’ਤੇ ਐਮ.ਐਸ.ਪੀ. ਯਕੀਨੀ ਬਣਾਵਾਂਗੇ-ਗੌਰਵ ਰਾਣਾ

ਰੂਪਨਗਰ, 4 ਨਵੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਾਂਝੀਵਾਲਤਾ ਦਲ ਨੇ ਸੂਬੇ ਦੀ ਰਾਜਨੀਤੀ ਵਿਚ ਸਿਰਫ਼ ਸੱਤਾ ਤਬਦੀਲੀ ਦੀ ਬਜਾਏ ਪ੍ਰਬੰਧ ਵਿਚ ਬੁਨਿਆਦੀ ਤਬਦੀਲੀ ਲਿਆਉਣ ਦਾ ਸੰਕਲਪ ਲਿਆ ਹੈ। ਪਾਰਟੀ ਦੇ ਆਗੂ ਅਤੇ ਰੂਪਨਗਰ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਗੌਰਵ ਰਾਣਾ ਨੇ ਕਿਹਾ ਕਿ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਕਿਸਾਨੀ ਨੂੰ ਮਜ਼ਬੂਤ ਕਰਕੇ ਪੰਜਾਬ ਨੂੰ ਮੁੜ ਖੁਸ਼ਹਾਲ ਬਣਾਉਣਾ ਪਾਰਟੀ ਦਾ ਮੁੱਖ ਉਦੇਸ਼ ਹੈ।

ਅਜੀਤ ਡੈਸਕ 05-11-2026
ਰੂਪਨਗਰ, 4 ਨਵੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਾਂਝੀਵਾਲਤਾ ਦਲ ਨੇ ਸੂਬੇ ਦੀ ਰਾਜਨੀਤੀ ਵਿਚ ਸਿਰਫ਼ ਸੱਤਾ ਤਬਦੀਲੀ ਦੀ ਬਜਾਏ ਪ੍ਰਬੰਧ ਵਿਚ ਬੁਨਿਆਦੀ ਤਬਦੀਲੀ ਲਿਆਉਣ ਦਾ ਸੰਕਲਪ ਲਿਆ ਹੈ। ਪਾਰਟੀ ਦੇ ਆਗੂ ਅਤੇ ਰੂਪਨਗਰ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਗੌਰਵ ਰਾਣਾ ਨੇ ਕਿਹਾ ਕਿ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਕਿਸਾਨੀ ਨੂੰ ਮਜ਼ਬੂਤ ਕਰਕੇ ਪੰਜਾਬ ਨੂੰ ਮੁੜ ਖੁਸ਼ਹਾਲ ਬਣਾਉਣਾ ਪਾਰਟੀ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ-ਹਿਮਾਚਲ ਸਰਹੱਦੀ ਖੇਤਰ ਦੀਆਂ ਸਮੱਸਿਆਵਾਂ ਨੂੰ ਵੀ ਏਜੰਡੇ ਵਿਚ ਵਿਸ਼ੇਸ਼ ਤਰਜੀਹ ਦਿੱਤੀ ਗਈ ਹੈ। ਹਿਮਾਚਲ ਦਾ ਐਂਟਰੀ ਟੈਕਸ ਖ਼ਤਮ ਕਰਵਾਉਣ ਲਈ ਸਰਕਾਰ ਬਣਨ ਦੇ ਪਹਿਲੇ ਮਹੀਨੇ ਹੀ ਬਰਾਬਰ ਦਾ ਜਵਾਬੀ ਟੈਕਸ ਲਗਾਉਣ ਦਾ ਪ੍ਰਸਤਾਵ ਹੈ। ਰੋਪੜ ਹਲਕੇ ਵਿਚ ਮੋਜੋਵਾਲ ਤੋਂ ਟਿੱਬਾ ਟਪਰੀਆਂ ਤੱਕ ਨਹਿਰ ਬਣਾਉਣ ਸਮੇਤ ਸੱਤ ਹੋਰ ਮੁੱਦਿਆਂ ਨੂੰ ਚੋਣ ਏਜੰਡੇ ਵਿਚ ਸ਼ਾਮਲ ਕਰਨ ਲਈ ਡਰਾਫਟਿੰਗ ਜਾਰੀ ਹੈ। ਗੌਰਵ ਰਾਣਾ ਨੇ ਕਿਹਾ ਕਿ ਪਾਰਟੀ ਦੀ ਸਰਕਾਰ ਬਣਨ ’ਤੇ ਹਰ ਨਾਗਰਿਕ ਨੂੰ ਮੁਫ਼ਤ ਡਾਕਟਰੀ ਇਲਾਜ ਅਤੇ ਸਰਕਾਰੀ ਵਿਦਿਅਕ ਸੰਸਥਾਵਾਂ ਵਿਚ ਮੈਡੀਕਲ ਤੇ ਇੰਜੀਨੀਅਰਿੰਗ ਸਮੇਤ ਉਚੇਰੀ ਸਿੱਖਿਆ ਮੁਫ਼ਤ ਮੁਹੱਈਆ ਕਰਵਾਈ ਜਾਵੇਗੀ। ਕਿਸਾਨੀ ਬਾਰੇ ਉਨ੍ਹਾਂ ਕਿਹਾ ਕਿ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਦਿਆਂ ਅਨਾਜ ਦੀਆਂ 23 ਫ਼ਸਲਾਂ ਦੇ ਨਾਲ ਫਲਾਂ ਅਤੇ ਸਬਜ਼ੀਆਂ ਨੂੰ ਵੀ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੇ ਘੇਰੇ ਵਿਚ ਲਿਆਂਦਾ ਜਾਵੇਗਾ। ਹੜ੍ਹਾਂ, ਗੜੇਮਾਰੀ ਅਤੇ ਹੋਰ ਕੁਦਰਤੀ ਆਫ਼ਤਾਂ ਕਾਰਨ ਫ਼ਸਲਾਂ ਦੇ ਨੁਕਸਾਨ ’ਤੇ ਕਿਸਾਨਾਂ ਨੂੰ 100 ਫ਼ੀਸਦੀ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਬਸਿਡੀਆਂ ’ਤੇ ਖ਼ਰਚ ਹੋ ਰਹੇ ਲਗਭਗ 26,300 ਕਰੋੜ ਰੁਪਏ ਦੀ ਵਰਤੋਂ ਖੇਤੀਬਾੜੀ, ਸਿੱਖਿਆ, ਸਿਹਤ ਅਤੇ ਉਤਪਾਦਕ ਖੇਤਰਾਂ ਵਿਚ ਨਿਵੇਸ਼ ਲਈ ਕੀਤੀ ਜਾਵੇਗੀ। ਬਜ਼ੁਰਗਾਂ, ਵਿਧਵਾਵਾਂ, ਬੇਸਹਾਰਾ ਅਤੇ ਦਿਵਿਆਂਗ ਵਿਅਕਤੀਆਂ ਦੀਆਂ ਪੈਨਸ਼ਨਾਂ ਦੁੱਗਣੀਆਂ ਕਰਨ ਦੇ ਨਾਲ ਗਰੀਬ ਪਰਿਵਾਰਾਂ ਲਈ 2,500 ਕਰੋੜ ਰੁਪਏ ਦੀ ਵਿਸ਼ੇਸ਼ ਰੁਜ਼ਗਾਰ ਯੋਜਨਾ ਲਿਆਉਣ ਦਾ ਪ੍ਰਸਤਾਵ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕਰਜ਼ੇ ਦੇ ਸਹਾਰੇ ਚਲਾਉਣ ਦੀ ਬਜਾਏ ਅਜਿਹਾ ਪੂੰਜੀ ਨਿਵੇਸ਼ ਕੀਤਾ ਜਾਵੇਗਾ, ਜਿਸ ਨਾਲ ਸਰਕਾਰੀ ਆਮਦਨ ਅਤੇ ਸੂਬੇ ਦੀਆਂ ਸੰਪਤੀਆਂ ਵਧਣ। ਚੋਣ ਵਾਅਦਿਆਂ ਨੂੰ ਹਲਫ਼ਨਾਮੇ ਰਾਹੀਂ ਕਾਨੂੰਨੀ ਤੌਰ ’ਤੇ ਜਵਾਬਦੇਹ ਬਣਾਉਣ ਦਾ ਸਿਧਾਂਤ ਵੀ ਪਾਰਟੀ ਦੇ ਏਜੰਡੇ ਵਿਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਪਾਰਦਰਸ਼ੀ ਪ੍ਰਸ਼ਾਸਨ, ਸਰਕਾਰੀ ਵਿਭਾਗਾਂ ਦੀ ਜਵਾਬਦੇਹੀ ਅਤੇ ਪੁਲਿਸ ਨੂੰ ਸਿਆਸੀ ਦਬਾਅ ਤੋਂ ਮੁਕਤ ਕਰਨਾ ਪਾਰਟੀ ਦੀਆਂ ਮੁੱਖ ਤਰਜੀਹਾਂ ਹੋਣਗੀਆਂ। ਵਿਧਾਨ ਸਭਾ ਵਿਚ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦਿੱਤੀ ਜਾਵੇਗੀ। ਪਾਰਟੀ ਦਾ ਟੀਚਾ ਪੰਜਾਬ ਨੂੰ ਮੁੜ ਦੇਸ਼ ਦਾ ਮੋਹਰੀ, ਖੁਸ਼ਹਾਲ ਅਤੇ ਸਵੈ-ਨਿਰਭਰ ਸੂਬਾ ਬਣਾਉਣਾ ਹੈ।
ਪਿਛਲੀ ਖ਼ਬਰ ਨੂਰਪੁਰ ਬੇਦੀ ਸਕੂਲ ਵਿਖੇ ‘ਦੀਵਾਲੀ ਫੈਸਟ’ ਧੂਮ ਧੜੱਕੇ ਨਾਲ ਕਰਵਾਇਆ ਅਗਲੀ ਖ਼ਬਰ ਮਹਾਂਮਾਰੀ ਦੌਰਾਨ ਮਾਪਿਆ ਨੂੰ ਗੁਆਉਣ ਵਾਲੇ ਬੱਚੇ ਦੇ ਜਨਮ ਦਿਨ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕੇਕ ਕੱਟ ਕੇ ਸਾਂਝੀਆਂ ਕੀਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।