05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਪੰਜਾਬ ਸਪੋਰਟਸ ਯੂਨੀਵਰਸਿਟੀ ਵਿਖੇ ਨੌਰਥ ਜ਼ੋਨ ਅੰਤਰ-ਯੂਨੀਵਰਸਿਟੀ ਬਾਸਕਟਬਾਲ (ਪੁਰਸ਼) ਚੈਂਪੀਅਨਸ਼ਿਪ ਸਫਲਤਾਪੂਰਵਕ ਸੰਪੰਨ

ਪਟਿਆਲਾ, 4 ਨਵੰਬਰ (ਗੁਰਵਿੰਦਰ ਸਿੰਘ ਔਲਖ)-ਪੰਜਾਬ ਸਪੋਰਟਸ ਯੂਨੀਵਰਸਿਟੀ ਵਿਖੇ ਉਪ ਕੁਲਪਤੀ ਡਾ. ਪੁਸ਼ਪਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਕਰਵਾਈ ਨੌਰਥ ਜੋਨ ਅੰਤਰ- ਯੂਨੀਵਰਸਿਟੀ ਬਾਸਕਟਬਾਲ (ਪੁਰਸ਼) ਚੈਂਪੀਅਨਸ਼ਿਪ ਸਫ਼ਲਤਾ ਪੂਰਵਕ ਸੰਪੰਨ ਹੋਈ।

ਅਜੀਤ ਡੈਸਕ 05-11-2026
ਪਟਿਆਲਾ, 4 ਨਵੰਬਰ (ਗੁਰਵਿੰਦਰ ਸਿੰਘ ਔਲਖ)-ਪੰਜਾਬ ਸਪੋਰਟਸ ਯੂਨੀਵਰਸਿਟੀ ਵਿਖੇ ਉਪ ਕੁਲਪਤੀ ਡਾ. ਪੁਸ਼ਪਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਕਰਵਾਈ ਨੌਰਥ ਜੋਨ ਅੰਤਰ- ਯੂਨੀਵਰਸਿਟੀ ਬਾਸਕਟਬਾਲ (ਪੁਰਸ਼) ਚੈਂਪੀਅਨਸ਼ਿਪ ਸਫ਼ਲਤਾ ਪੂਰਵਕ ਸੰਪੰਨ ਹੋਈ। ਐਸੋਸੀਏਸ਼ਨ ਆਫ ਇੰਡੀਅਨ ਯੂਨੀਵਰਸਿਟੀਜ਼ ਦੇ ਨਿਯਮਾਂ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਵਾਈ ਗਈ ਇਸ ਚੈਂਪੀਅਨਸ਼ਿਪ ਵਿਚ ਵੱਖ-ਵੱਖ ਸੂਬਿਆਂ ਤੋਂ ਆਈਆਂ 81 ਟੀਮਾਂ ਨੇ ਭਾਗ ਲਿਆ। ਏਆਈਯੂ ਦੇ ਨਿਯਮਾਂ ਅਨੁਸਾਰ ਸਾਰੀਆਂ ਭਾਗ ਲੈਣ ਵਾਲੀਆਂ ਟੀਮਾਂ ਨੂੰ ਚਾਰ ਪੂਲਾਂ ਵਿਚ ਵੰਡਿਆ ਗਿਆ। ਸ਼ੁਰੂਆਤੀ ਦੌਰ ਦੇ ਸਾਰੇ ਮੁਕਾਬਲੇ ਨਾਕਆਊਟ ਪ੍ਰਣਾਲੀ ਅਧੀਨ ਕਰਵਾਏ ਗਏ। ਜਿਹਨਾਂ ਵਿਚੋਂ ਅੰਤਿਮ ਚਾਰ ਟੀਮਾਂ ਚੰਡੀਗੜ੍ਹ ਯੂਨੀਵਰਸਿਟੀ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਤੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਸੈਮੀਫਾਈਨਲ ਵਿਚ ਪੁੱਜੀਆਂ। ਚੈਂਪੀਅਨਸ਼ਿਪ ਦੇ ਫਾਈਨਲ ਮੁਕਾਬਲੇ ਵਿਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨੇ ਬਾਜੀ ਮਾਰੀ, ਦਾ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਫਸਟ ਰਨਰ-ਅੱਪ, ਚੰਡੀਗੜ੍ਹ ਯੂਨੀਵਰਸਿਟੀ, ਮੋਹਾਲੀ ਸੈਕਿੰਡ ਰਨਰ-ਅੱਪ ਅਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਥਰਡ ਰਨਰ-ਅੱਪ ਰਹੀ। ਇਨਾਮ ਵੰਡ ਸਮਾਰੋਹ ਦੌਰਾਨ ਯੂਨੀਵਰਸਿਟੀ ਦੇ ਸਰਪ੍ਰਸਤ ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਜੇਤੂ ਟੀਮਾਂ ਨੂੰ ਟਰਾਫੀਆਂ ਨਾਲ ਸਨਮਾਨਿਤ ਕੀਤਾ ਅਤੇ ਜੇਤੂ ਟੀਮਾਂ ਨੂੰ ਵਧਾਈ ਦਿੰਦਿਆ ਕਿਹਾ ਕਿ ਤੁਹਾਡੀ ਜਿੱਤ ਹੋਰਨਾਂ ਟੀਮਾਂ ਲਈ ਪ੍ਰੇਰਨਾਸ੍ਰੋਤ ਹੈ। ਡਾ. ਗਿੱਲ ਨੇ ਕਿਹਾ ਕਿ ਅਜੋਕੇ ਸਮੇਂ ਵਿਚ ਖੇਡਾਂ ਹੀ ਅਜਿਹਾ ਮਾਧਿਅਮ ਹਨ ਜਿਹਨਾਂ ਸਦਕਾ ਨੌਜਵਾਨੀ ਨਸ਼ਿਆਂ ਤੋਂ ਦੂਰੀ ਬਣਾ ਕੇ ਆਪਣੇ ਜਵਾਨੀ ਵਿਚਲੇ ਜ਼ੋਸ਼ ਨੂੰ ਚੰਗੇ ਮਾਪਦੰਡ ਸਿਰਜਣ ਵੱਲ ਅਗਰਸਰ ਹੋ ਸਕਦੀ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਹਨਾਂ ਮੁਕਾਬਲਿਆਂ ਵਿਚ ਭਾਗ ਲੈਣ ਪਹੁੰਚੀਆਂ ਸਾਰੀਆਂ ਟੀਮਾਂ ਦੇ ਰਹਿਣ-ਸਹਿਣ, ਖਾਣ-ਪੀਣ ਅਤੇ ਟਰਾਂਸਪੋਰਟ ਦਾ ਪੂਰਾ ਪ੍ਰਬੰਧ ਪੰਜਾਬ ਸਪਰੋਟਸ ਯੂਨੀਵਰਸਿਟੀ ਵਲੋਂ ਵੱਡੇ ਪੱਧਰ ’ਤੇ ਕੀਤਾ ਗਿਆ।
ਪਿਛਲੀ ਖ਼ਬਰ ਪੰਜਾਬ ਦੀਆਂ ਸਾਈਕਲਿਸਟ ਧੀਆਂ ਨੇ ਰਚਿਆ ਇਤਿਹਾਸ ਸੱਤ ਸਾਲ ਪੁਰਾਣਾ ਰਾਸ਼ਟਰੀ ਰਿਕਾਰਡ ਤੋੜ ਕੇ ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਸੀਨੀਅਰ ਆਗੂਆਂ ਨੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਨੂੰ ਵੀ ਗੁਰੂਘਰ ਦੇ ਪ੍ਰਬੰਧਾਂ ’ਚ ਪਾਏ ਜਾ ਰਹੇ ਯ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।