07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਡੀ.ਸੀ. ਦਫ਼ਤਰ ਦੇ ਸਟਾਫ਼ ਨਾਲ ਮਨਾਈ ਦੀਵਾਲੀ

ਪਟਿਆਲਾ, 6 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਡੀ.

ਅਜੀਤ ਡੈਸਕ 07-11-2026
ਪਟਿਆਲਾ, 6 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਡੀ.ਸੀ. ਦਫ਼ਤਰ ਦੇ ਸਮੂਹ ਸਟਾਫ਼ ਨਾਲ ਦੀਵਾਲੀ ਦਾ ਤਿਉਹਾਰ ਖੁਸ਼ੀ ਅਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਦਫ਼ਤਰ ਦੇ ਸਮੂਹ ਕਰਮਚਾਰੀਆਂ ਨੇ ਇਕੱਠੇ ਹੋ ਕੇ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਤਿਉਹਾਰ ਦੀ ਰੌਣਕ ਦਾ ਆਨੰਦ ਮਾਣਿਆ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਮੂਹ ਸਟਾਫ਼ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਤਿਉਹਾਰ ਸਾਰਿਆਂ ਨੂੰ ਆਪਸੀ ਪਿਆਰ, ਸਾਂਝ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦੇ ਹਨ। ਅਜਿਹੇ ਮੌਕੇ ਦਫ਼ਤਰੀ ਰੁਝੇਵਿਆਂ ਤੋਂ ਇਲਾਵਾ ਇਕੱਠੇ ਹੋ ਕੇ ਖੁਸ਼ੀਆਂ ਮਨਾਉਣ ਦਾ ਮੌਕਾ ਵੀ ਪ੍ਰਦਾਨ ਕਰਦੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰੀਤਾ ਜੌਹਲ ਅਤੇ ਜ਼ਿਲ੍ਹਾ ਮਾਲ ਅਫ਼ਸਰ ਦਿਵਿਆ ਸਿੰਗਲਾ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਉਨ੍ਹਾਂ ਨੇ ਵੀ ਸਟਾਫ਼ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਡੀ.ਸੀ. ਦਫ਼ਤਰ ਦੇ ਸਮੂਹ ਸਟਾਫ਼ ਨੇ ਤਿਉਹਾਰ ਨੂੰ ਆਪਸੀ ਸਦਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ।
ਪਿਛਲੀ ਖ਼ਬਰ ‘ ਕੁਰਸੀ ਦੇ ਲਾਲਚੀਆਂ ਨੂੰ ਭਜਾਓ, ਪੰਜਾਬ ਬਚਾਓ’ ਦੇ ਨਾਅਰੇ ਹੇਠ ਜਨਤਕ ਲਹਿਰ ਖੜ੍ਹੀ ਕਰਾਂਗੇ-ਅਮਰਜੀਤ ਸਿੰਘ ਜਾਗਦੇ ਰਹੋ ਅਗਲੀ ਖ਼ਬਰ ਐਸ.ਡੀ.ਐਮ. ਪਟਿਆਲਾ ਵਲੋਂ ਸਰਪੰਚਾਂ ਅਤੇ ਨੰਬਰਦਾਰਾਂ ਨਾਲ ਪਰਾਲੀ ਪ੍ਰਬੰਧਨ ਸੰਬੰਧੀ ਕੀਤੀ ਗਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।