10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਪੁਲਿਸ ਵਲੋਂ ਦੋ ਦਿਨਾਂ ’ਚ ਪਰਾਲੀ ਨੂੰ ਅੱਗ ਲਗਾਉਣ ਦੇ 32 ਕੇਸ ਦਰਜ

ਪਟਿਆਲਾ, 9 ਨਵੰਬਰ (ਮਨਦੀਪ ਸਿੰਘ ਖਰੌੜ)-ਝੋਨੇ ਦੀ ਪਰਾਲੀ ਨੂੰ ਸਾਂਭ ਸੰਭਾਲ ਲਈ ਮਸ਼ੀਨਰੀ ਦੇਣ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਦਾਅਵੇ ਤਾਂ ਬਹੁਤ ਕੀਤੇ ਜਾਂਦੇ ਹਨ ਪਰ ਜ਼ਮੀਨੀ ਹਕੀਕਤ ਕੁੱਝ ਹੋਰ ਹੈ। ਪਟਿਆਲਾ ਜ਼ਿਲ੍ਹੇ ’ਚ ਪਿਛਲੇ 2 ਦਿਨਾਂ ’ਚ ਪੁਲਿਸ ਨੇ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ’ਚ 30 ਤੋਂ ਵਧ ਕੇਸ ਦਰਜ ਕਰ ਲਏ ਹਨ।

ਅਜੀਤ ਡੈਸਕ 10-11-2026
ਪਟਿਆਲਾ, 9 ਨਵੰਬਰ (ਮਨਦੀਪ ਸਿੰਘ ਖਰੌੜ)-ਝੋਨੇ ਦੀ ਪਰਾਲੀ ਨੂੰ ਸਾਂਭ ਸੰਭਾਲ ਲਈ ਮਸ਼ੀਨਰੀ ਦੇਣ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਦਾਅਵੇ ਤਾਂ ਬਹੁਤ ਕੀਤੇ ਜਾਂਦੇ ਹਨ ਪਰ ਜ਼ਮੀਨੀ ਹਕੀਕਤ ਕੁੱਝ ਹੋਰ ਹੈ। ਪਟਿਆਲਾ ਜ਼ਿਲ੍ਹੇ ’ਚ ਪਿਛਲੇ 2 ਦਿਨਾਂ ’ਚ ਪੁਲਿਸ ਨੇ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ’ਚ 30 ਤੋਂ ਵਧ ਕੇਸ ਦਰਜ ਕਰ ਲਏ ਹਨ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਇਕ ਪਾਸੇ ਤਾਂ ਸਰਕਾਰ ਕਹਿੰਦੀ ਹੈ ਕਿ ਪਰਾਲੀ ਦੀ ਸਾਂਭ ਸੰਭਾਲ ਲਈ ਮਸ਼ੀਨਰੀ ਹਰ ਪਿੰਡ ’ਚ ਮੁਹੱਈਆ ਹੈ ਜੇਕਰ ਉਹ ਮਸ਼ੀਨਰੀ ਮੌਕੇ ’ਤੇ ਉਪਲਬਧ ਹੈ ਤਾਂ ਕਿਸਾਨ ਪਰਾਲੀ ਨੂੰ ਅੱਗ ਕਿਉਂ ਲਗਾ ਰਹੇ ਹਨ। ਇਸ ਸੰਬੰਧੀ ਕਿਸਾਨ ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਪਹਿਲਾਂ ਨਾਲੋਂ ਅੱਗ ਲਗਾਉਣ ਦੀਆਂ ਘਟਨਾਵਾਂ ਬਹੁਤ ਘੱਟ ਚੁੱਕੀਆਂ ਹਨ ਪਰ ਫਿਰ ਵੀ ਮਸ਼ੀਨਰੀ ਮੌਕੇ ’ਤੇ ਉਪਲਬਧ ਨਹੀਂ ਹੁੰਦੀ। ਜਿਸ ਕਾਰਨ ਕਿਸਾਨਾਂ ਨੂੰ ਮਜ਼ਬੂਰੀਵਸ ਖੇਤ ਖ਼ਾਲੀ ਕਰਨ ਲਈ ਤੇ ਅਗਲੀ ਫ਼ਸਲ ਬੀਜਣ ਲਈ ਅੱਗ ਲਗਾਉਣੀ ਪੈਂਦੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਫ਼ੈਕਟਰੀਆਂ ਤੇ ਵੱਡੇ ਵੱਡੇ ਉਦਯੋਗਾਂ ਦਾ ਪ੍ਰਦੂਸ਼ਣ ਨਹੀਂ ਦਿਸਦਾ ਜਿਹੜੇ ਕਿ ਸਾਰਾ ਸਾਲ ਪ੍ਰਦੂਸ਼ਣ ਕਰਦੇ ਹਨ ਪਰ ਕਿਸਾਨਾਂ ਨੂੰ 15 ਦਿਨਾਂ ਦੇ ਪ੍ਰਦੂਸ਼ਣ ਕਰਨ ਬਦਲੇ ਸਾਰਾ ਸਾਲ ਭੰਡਿਆ ਜਾਂਦਾ ਹੈ ਤੇ ਬਿਨਾਂ ਵਜ੍ਹਾ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤੇ ਜਾ ਰਹੇ ਹਨ। ਜੇਕਰ ਪਰਾਲੀ ਦਾ ਠੋਸ ਹੱਲ ਸਮੇਂ ਸਿਰ ਕੱਢਿਆ ਜਾਵੇ ਤਾਂ ਲੋਕੀਂ ਕਿਉਂ ਪਰਾਲੀ ਨੂੰ ਅੱਗ ਲਗਾਉਣ। ਇਸ ਸੰਬੰਧੀ ਕੋਈ ਵੀ ਸਰਕਾਰ ਪੂਰੀ ਤਰ੍ਹਾਂ ਗੰਭੀਰ ਨਹੀਂ ਹੁੰਦੀ। ਜੇਕਰ ਇਹ ਗੰਭੀਰਤਾ ਸੀਜ਼ਨ ਤੋਂ ਪਹਿਲਾਂ ਦਿਖਾਈ ਜਾਵੇ ਤੇ ਪਿੰਡ ਪੱਧਰ ’ਤੇ ਸਰਵੇ ਕਰ ਕੇ ਮਸ਼ੀਨਰੀ ਮੁਹੱਈਆ ਕਰਵਾਈ ਜਾਵੇ ਤਾਂ ਛੋਟਾ ਕਿਸਾਨ ਵੀ ਪਰਾਲੀ ਦੀ ਸਮੇਂ ਸਿਰ ਸੰਭਾਲ ਕਰ ਸਕੇ ਪਰ ਇਹ ਮਸਲਾ ਅਕਸਰ ਝੋਨੇ ਦੇ ਸੀਜ਼ਨ ਵੇਲੇ ਹੀ ਉਠਾਇਆ ਜਾਂਦਾ ਹੈ। ਇਹ ਮਾਮਲਾ ਗੱਲਾਂ ਤੱਕ ਹੀ ਸੀਮਤ ਹੋ ਕੇ ਰਹਿ ਗਿਆ ਹੈ ਪਰੰਤੂ ਜ਼ਮੀਨੀ ਪੱਧਰ ’ਤੇ ਇਸ ’ਤੇ ਕੋਈ ਠੋਸ ਕਾਰਵਾਈ ਨਹੀਂ ਹੋ ਰਹੀ। ਦੂਜੇ ਪਾਸੇ ਖੇਤੀਬਾੜੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਰ ਇਕ ਪਿੰਡ ’ਚ ਪਰਾਲੀ ਦੀਆਂ ਗੱਠਾਂ ਬਣਾਉਣ ਵਾਲੀਆਂ ਮਸ਼ੀਨਾਂ ਮੌਜੂਦ ਹਨ ਅਤੇ ਇਹ ਗੱਠਾਂ ਬਿਲਕੁਲ ਮੁਫ਼ਤ ਬਣਾ ਕੇ ਆਪ ਹੀ ਚੁੱਕ ਕੇ ਲੈ ਜਾਂਦੇ ਹਨ ਪਰ ਇਸ ਦੇ ਬਾਵਜੂਦ ਵੀ ਕਿਸਾਨ ਇਕ ਦੋ ਦਿਨ ਦੀ ਉਡੀਕ ਕਰਨ ਦੀ ਬਜਾਏ ਅੱਗ ਲਗਾਉਣ ਨੂੰ ਤਰਜੀਹ ਦੇ ਰਹੇ ਹਨ। ਇਸ ਸੰਬੰਧੀ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਸਿੱਧੇ ਤੌਰ ’ਤੇ ਅੱਗ ਲਗਾਉਣ ਦੀਆਂ ਹਦਾਇਤਾਂ ਜਾਰੀ ਹਨ ਤਾਂ ਜਿਹੜੇ ਕਿਸਾਨਾਂ ਵਲੋਂ ਖੇਤਾਂ ’ ਚ ਅੱਗ ਲਗਾਈ ਜਾ ਰਹੀ ਹੈ ਉਨ੍ਹਾਂ ਕਿਸਾਨਾਂ ’ਤੇ ਕੇਸ ਦਰਜ ਕਰ ਕੇ ਜੁਰਮਾਨੇ ਵੀ ਕੀਤੇ ਜਾ ਰਹੇ ਹਨ।
ਪਿਛਲੀ ਖ਼ਬਰ ਜ਼ਮੀਨੀ ਵਿਵਾਦ ਨੂੰ ਲੈ ਕੇ 4 ਨਾਮਜ਼ਦ ਤੇ 15-20 ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸਟੇਟ ਕਾਲਜ ਆਫ਼ ਐਜੂਕੇਸ਼ਨ ਵਿਖੇ ‘ਪੰਜਾਬੀ ਮਾਂ-ਬੋਲੀ’ ਨੂੰ ਸਮਰਪਿਤ ਸੈਮੀਨਾਰ ਤੇ ਕਵੀ ਦਰਬਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।