ਵਿਧਾਇਕ ਗੁਰਲਾਲ ਸਿੰਘ ਘਨੌਰ ਗੁਰਦੁਆਰਾ ਸਿੱਧਸਰ ਅਲੌਹਰਾਂ ਸਾਹਿਬ ਵਿਖੇ ਹੋਏ ਨਤਮਸਤਕ
ਨਾਭਾ, 9 ਨਵੰਬਰ (ਜਗਨਾਰ ਸਿੰਘ ਦੁਲੱਦੀ)-ਬੰਦੀ ਛੋੜ ਦਿਵਸ ਦੇ ਪਵਿੱਤਰ ਮੌਕੇ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਸਿੰਘ ਘਨੌਰ ਨਾਭਾ ਨਜ਼ਦੀਕ ਗੁਰਦੁਆਰਾ ਸਿੱਧਸਰ ਅਲੌਹਰਾਂ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਪੰਥ ਪ੍ਰਸਿੱਧ ਸਿੱਖ ਪ੍ਰਚਾਰਕ ਜਥੇਦਾਰ ਬਾਬਾ ਕਸ਼ਮੀਰਾ ਸਿੰਘ ਤੋਂ ਆਸ਼ੀਰਵਾਦ ਲਿਆ।
ਅਜੀਤ ਡੈਸਕ
10-11-2026