ਪਟਿਆਲਾ-ਪਿਹੋਵਾ ਮਾਰਗ ਨੂੰ ਚਹੁੰ-ਮਾਰਗੀ ਬਣਾਉਣ ਦਾ ਮੁੱਦਾ ਮੁੜ ਉੱਠਿਆ
ਭਾਜਪਾ ’ਚ ਸ਼ਾਮਿਲ ਸਾਬਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ
ਭੁੱਨਰਹੇੜੀ, 11 ਨਵੰਬਰ (ਧਨਵੰਤ ਸਿੰਘ)-ਪਟਿਆਲਾ ਤੋਂ ਪਿਹੋਵਾ ਅਤੇ ਹਰਿਆਣਾ ਨੂੰ ਜੋੜਨ ਵਾਲੇ ਅਹਿਮ ਮਾਰਗ ਨੂੰ ਚਹੁੰ-ਮਾਰਗੀ ਬਣਾਉਣ ਦਾ ਲੰਮੇ ਸਮੇਂ ਤੋਂ ਲਟਕਿਆ ਮੁੱਦਾ ਮੁੜ ਚਰਚਾ ਵਿੱਚ ਆ ਗਿਆ ਹੈ। ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਸਾਬਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵਲੋਂ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਇਸ ਮਾਰਗ ਦੇ ਵਿਸਥਾਰ ਦਾ ਮਾਮਲਾ ਮੁੜ ਉਠਾਇਆ ਗਿਆ ਹੈ।
ਕ
ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਸਮੇਂ ਸਾਬਕਾ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ। ਅਜੀਤ ਤਸਵੀਰ
12-11-2026
ਭੁੱਨਰਹੇੜੀ, 11 ਨਵੰਬਰ (ਧਨਵੰਤ ਸਿੰਘ)-ਪਟਿਆਲਾ ਤੋਂ ਪਿਹੋਵਾ ਅਤੇ ਹਰਿਆਣਾ ਨੂੰ ਜੋੜਨ ਵਾਲੇ ਅਹਿਮ ਮਾਰਗ ਨੂੰ ਚਹੁੰ-ਮਾਰਗੀ ਬਣਾਉਣ ਦਾ ਲੰਮੇ ਸਮੇਂ ਤੋਂ ਲਟਕਿਆ ਮੁੱਦਾ ਮੁੜ ਚਰਚਾ ਵਿੱਚ ਆ ਗਿਆ ਹੈ। ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਸਾਬਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵਲੋਂ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਇਸ ਮਾਰਗ ਦੇ ਵਿਸਥਾਰ ਦਾ ਮਾਮਲਾ ਮੁੜ ਉਠਾਇਆ ਗਿਆ ਹੈ। ਇਸ ਮੁਲਾਕਾਤ ਨਾਲ ਇਲਾਕਾ ਵਾਸੀਆਂ ਵਿੱਚ ਲੰਮੇ ਸਮੇਂ ਤੋਂ ਉਡੀਕੇ ਜਾ ਰਹੇ ਇਸ ਪ੍ਰਾਜੈਕਟ ਦੇ ਅੱਗੇ ਵਧਣ ਦੀ ਆਸ ਮੁੜ ਜਾਗੀ ਹੈ। ਸਾਬਕਾ ਵਿਧਾਇਕ ਨੇ ਫੋਨ ਰਾਹੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਕੇਂਦਰੀ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਪਟਿਆਲਾ-ਪਿਹੋਵਾ, ਚੀਕਾਂ ਅਤੇ ਬਹਾਦਰਗੜ੍ਹ ਤੋ ਸੰਭੂ ਮਾਰਗ ਪੰਜਾਬ ਨੂੰ ਹਰਿਆਣਾ ਨਾਲ ਜੋੜਨ ਵਾਲਾ ਮਹੱਤਵਪੂਰਨ ਸੜਕੀ ਸੰਪਰਕ ਹਨ। ਇਹਨਾਂ ਮਾਰਗ ’ਤੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਵਾਹਨਾਂ ਦੀ ਆਵਾਜਾਈ ਹੁੰਦੀ ਹੈ। ਇਸ ਨੂੰ ਚਹੁੰ-ਮਾਰਗੀ ਬਣਾਉਣ ਨਾਲ ਆਵਾਜਾਈ ਦੀ ਸਮੱਸਿਆ ਘਟਣ ਦੇ ਨਾਲ-ਨਾਲ ਸੜਕ ਸੁਰੱਖਿਆ, ਵਪਾਰਕ ਗਤੀਵਿਧੀਆਂ ਅਤੇ ਦੋਵਾਂ ਸੂਬਿਆਂ ਵਿਚਕਾਰ ਸੰਪਰਕ ਨੂੰ ਵੀ ਮਜ਼ਬੂਤੀ ਮਿਲ ਸਕਦੀ ਹੈ। ਜ਼ਿਕਰਯੋਗ ਹੈ ਕਿ ਪਿਹੋਵਾ-ਪਟਿਆਲਾ ਮਾਰਗ ਨੂੰ ਚਹੁੰ-ਮਾਰਗੀ ਬਣਾਉਣ ਦਾ ਮੁੱਦਾ ਕੋਈ ਨਵਾਂ ਨਹੀਂ ਹੈ। ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਇਸ ਨੂੰ ਕੌਮੀ ਮਾਰਗ ਦਾ ਦਰਜਾ ਦਿਵਾਉਣ ਅਤੇ ਚਹੁੰ-ਮਾਰਗੀ ਬਣਾਉਣ ਦੇ ਐਲਾਨ ਕੀਤੇ ਗਏ ਸਨ। ਉਸ ਸਮੇਂ ਤਤਕਾਲੀ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਹਲਕਾ ਸਨੌਰ ਤੋਂ ਅਕਾਲੀ ਦਲ ਦੇ ਉਮੀਦਵਾਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਵੱਲੋਂ ਇਸ ਪ੍ਰਾਜੈਕਟ ਨੂੰ ਪ੍ਰਮੁੱਖਤਾ ਨਾਲ ਉਭਾਰਿਆ ਗਿਆ ਸੀ ਪਰ ਚੋਣਾਂ ਤੋਂ ਬਾਅਦ ਇਹ ਮਾਮਲਾ ਦਬ ਗਿਆ। ਜਦੋ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਦੁੱਧਨਸਾਧਾਂ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਸਨੌਤ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਮਹਾਂ ਰੈਲੀ ਦੌਰਾਨ ਵੀ ਇਸ ਮਾਰਗ ਨੂੰ ਚਹੁੰ-ਮਾਰਗੀ ਬਣਾਉਣ ਦਾ ਮੁੱਦਾ ਉਠਾਇਆ ਗਿਆ ਸੀ। ਇਸ ਤੋਂ ਬਾਅਦ ਹੁਣ ਭਾਜਪਾ ਵਿੱਚ ਸ਼ਾਮਲ ਹੋਏ ਸਾਬਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਕੇਂਦਰੀ ਮੰਤਰੀ ਨਾਲ ਮੁਲਾਕਾਤ ਕਰਕੇ ਇਸ ਮਾਮਲੇ ਨੂੰ ਮੁੜ ਕੇਂਦਰੀ ਪੱਧਰ ’ਤੇ ਉਠਾਉਣਾ ਸਿਆਸੀ ਅਤੇ ਵਿਕਾਸ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ। ਕੇਂਦਰੀ ਮੰਤਰੀ ਨਿਤਿਨ ਗਡਕਰੀ ਵੱਲੋਂ ਇਸ ਸਬੰਧੀ ਵਿਸਥਾਰਤ ਰਿਪੋਰਟ ਪ੍ਰਾਪਤ ਹੋਣ ਉਪਰੰਤ ਮਾਮਲੇ ’ਤੇ ਤੁਰੰਤ ਕਾਰਵਾਈ ਕਰਨ ਦਾ ਭਰੋਸਾ ਦਿੱਤੇ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ। ਹਾਲਾਂਕਿ ਇਸ ਮਾਰਗ ਦਾ ਵਿਸਥਾਰ ਸਿਰਫ਼ ਸਿਆਸੀ ਮੰਗ ਨਹੀਂ, ਸਗੋਂ ਇਲਾਕੇ ਦੀ ਆਵਾਜਾਈ ਅਤੇ ਆਰਥਿਕ ਲੋੜ ਨਾਲ ਜੁੜਿਆ ਮਾਮਲਾ ਹੈ।