2027 ’ ਚ ਕਾਂਗਰਸ ਦੀ ਸਰਕਾਰ ਬਣਨਾ ਤੈਅ-ਕਾਕਾ ਰਣਦੀਪ ਸਿੰਘ
ਭਾਦਸੋਂ, 12 ਨਵੰਬਰ (ਗੁਰਬਖਸ਼ ਸਿੰਘ ਵੜੈਚ)-ਕਾਂਗਰਸ ਪਾਰਟੀ ਦੀ ਸਰਕਾਰ ’ਚ ਕੈਬਨਿਟ ਮੰਤਰੀ ਰਹੇ ਕਾਕਾ ਰਣਦੀਪ ਸਿੰਘ ਨਾਭਾ ਨੇ ਸ਼ਕਤੀ ਕੁਮਾਰ ਦੇ ਦਫਤਰ ਵਿਖੇ ਗੱਲਬਾਤ ਕਰਦੇ ਹੋਏ ਕਿਹਾ ਕਿ ਸੂਬੇ ਦੇ ਬਦਤਰ ਬਣੇ ਹਾਲਾਤਾਂ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰਾਂ ਜਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਾਤਸਕਰੀ, ਰਿਸ਼ਵਤਖੋਰੀ, ਗੋਲੀਬਾਰੀ ਦੀਆਂ ਘਟਨਾਵਾਂ ਨੇ ਸੂਬਾ ਵਾਸੀਆਂ ਨੂੰ ਭੈਅਭੀਤ ਕਰ ਦਿੱਤਾ ਹੈ।
ਅਜੀਤ ਡੈਸਕ
13-11-2026