14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਲੇਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਰਾਜਪੁਰਾ,13 ਨਵੰਬਰ (ਜੀ. ਪੀ.

ਅਜੀਤ ਡੈਸਕ 14-11-2026
ਰਾਜਪੁਰਾ,13 ਨਵੰਬਰ (ਜੀ.ਪੀ.ਸਿੰਘ)-ਸਥਾਨਕ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਰਾਜਪੁਰਾ ਵਿਖੇ ਪ੍ਰਿੰਸੀਪਲ ਡਾ. ਚੰਦਰ ਪ੍ਰਕਾਸ਼ ਗਾਂਧੀ ਤੇ ਡਾ. ਮਨਿੰਦਰ ਕੌਰ ਕਨਵੀਨਰ ਪੰਜਾਬੀ ਸਾਹਿਤ ਸਭਾ ਦੀ ਅਗਵਾਈ ਹੇਠ ਵਿਦਿਆਰਥੀਆਂ ਦੀ ਲਿਖਣ ਪ੍ਰਤਿਭਾ ਨੂੰ ਉਭਾਰਨ ਲਈ ਨੌਜਵਾਨ ਪੀੜੀ ਤੇ ਸੋਸ਼ਲ ਮੀਡੀਆ ਦਾ ਪ੍ਰਭਾਵ ਵਿਸ਼ੇ ’ਤੇ ਲੇਖ ਮੁਕਾਬਲੇ ਕਰਵਾਏ ਗਏ। ਜਿਨ੍ਹਾਂ ਵਿਚ ਵਡੀ ਗਿਣਤੀ ’ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਡਾ. ਮਨਦੀਪ ਸਿੰਘ ਮੁਖੀ ਪੰਜਾਬੀ ਵਿਭਾਗ ਨੇ ਵਿਦਿਆਰਥੀਆਂ ਨਾਲ ਲੇਖਣ ਕਲਾ ਦੇ ਗੁਰ ਸਾਂਝੇ ਕਰਦਿਆਂ, ਉਨ੍ਹਾਂ ਨੂੰ ਬੇਝਿਜਕ ਹੋ ਕੇ ਵਿਸ਼ੇ ਸਬੰਧੀ ਆਪਣੇ ਵਿਚਾਰ ਪ੍ਰਗਟਾਉਣ ਲਈ ਪ੍ਰੇਰਿਤ ਕਰਦਿਆਂ ਇਸ ਮੁਕਾਬਲੇ ਦਾ ਆਗਾਜ਼ ਕੀਤਾ। ਉਨ੍ਹਾਂ ਦੱਸਿਆ ਕਿ ਕਲਮ ਦੀ ਤਾਕਤ ਦੁਨੀਆ ਦੀ ਸਭ ਤੋਂ ਵੱਡੀ ਤਾਕਤ ਹੈ। ਜਦੋਂ ਵਿਚਾਰ ਸ਼ਬਦਾਂ ਦਾ ਰੂਪ ਧਾਰ ਕੇ ਕਾਗਜ਼ ’ਤੇ ਉੱਤਰਦੇ ਹਨ ਤਾਂ ਉਹ ਨਾ ਸਿਰਫ਼ ਸਮਾਜ ਨੂੰ ਬਦਲਣ ਦੀ ਸਮਰੱਥਾ ਰੱਖਦੇ ਹਨ, ਸਗੋਂ ਲਿਖਣ ਵਾਲੇ ਦੀ ਸ਼ਖ਼ਸੀਅਤ ਨੂੰ ਵੀ ਨਿਖਾਰਦੇ ਹਨ। ਆਪਣੇ ਅੰਦਰ ਛੁਪੀ ਪ੍ਰਤਿਭਾ ਨੂੰ ਬਾਹਰ ਕੱਢਣ ਅਤੇ ਆਪਣੇ ਵਿਚਾਰਾਂ ਨੂੰ ਬੁਲੰਦ ਕਰਨ ਦਾ ਜਰੀਆ ਹੈ। ਇਹ ਸਿਰਫ਼ ਮੁਕਾਬਲਾ ਨਹੀਂ ਹੈ, ਸਗੋਂ ਤੁਹਾਡੀ ਸੋਚ ਨੂੰ ਨਵੀਆਂ ਉਡਾਰੀਆਂ ਦੇਣ ਦਾ ਇਕ ਸੁਨਹਿਰੀ ਮੌਕਾ ਹੈ। ਇਨ੍ਹਾਂ ਮੁਕਾਬਲਿਆਂ ਵਿਚ ਪਹਿਲਾ ਸਥਾਨ ਨੇਹਾ ਐੱਮ.ਏ. ਪੰਜਾਬੀ ਭਾਗ ਪਹਿਲਾ, ਦੂਜਾ ਸਥਾਨ ਦਿਲਪ੍ਰੀਤ ਕੌਰ ਬੀ.ਐੱਸ.ਸੀ. ਭਾਗ ਪਹਿਲਾ ਤੇ ਤੀਜਾ ਸਥਾਨ ਹਰਸ਼ਪ੍ਰੀਤ ਕੌਰ ਐੱਮ.ਏ. ਪੰਜਾਬੀ ਭਾਗ ਪਹਿਲਾ ਨੇ ਪ੍ਰਾਪਤ ਕੀਤਾ। ਜੇਤੂ ਰਹੇ ਵਿਦਿਆਰਥੀਆਂ ਨੂੰ ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਹਰਿੰਦਰਪਾਲ ਕੌਰ ਡਾ. ਅਮਨਪ੍ਰੀਤ ਕੌਰ ਡਾ. ਸਵਰਨਜੀਤ ਕੌਰ ਪ੍ਰੋ. ਸਤਬੀਰ ਕੌਰ ਤੇ ਪ੍ਰੋ. ਅਵਤਾਰ ਸਿੰਘ ਮੌਜੂਦ ਸਨ।
ਪਿਛਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਵੱਧ ਸਮੇਂ ਦੀ ਪੈਰੋਲ ਦਿੱਤੀ ਜਾਵੇ-ਸਤਵਿੰਦਰ ਸਿੰਘ ਟੌਹੜਾ ਸਿਰਫ਼ ਇਕ ਦਿਨ ਦੀ ਪੈਰੋਲ ਦੇਣਾ... ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਪਟਿਆਲਾ ਵਲੋਂ ਮੰਡੀਆਂ ’ਚ ਝੋਨੇ ਦੀ ਖਰੀਦ ਚਾਲੂ ਰੱਖਣ ਲਈ ਧਰਨੇ ਦੌਰਾਨ ਕੀਤੀ ਪੰਜਾਬ ਸਰਕਾਰ ਤੋਂ ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।