14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਪੰਜਾਬ ਦੀ ਕਿਸਾਨੀ ਗੰਭੀਰ ਚੁਣੌਤੀਆਂ ਵਿਚੋਂ ਲੰਘ ਰਹੀ ਹੈ, ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਾ ਸਰਕਾਰਾਂ ਦੀ ਮੁੱਖ ਜ਼ਿੰਮੇਵਾਰੀ -ਮੋਣੀ ਭਾਂਖਰ

ਸਨੌਰ, 13 ਨਵੰਬਰ (ਸੋਖਲ)- ਪੰਜਾਬ ਦੇ ਕਿਸਾਨਾਂ ਦੇ ਮੌਜੂਦਾ ਹਾਲਾਤਾਂ ਅਤੇ ਖੇਤੀਬਾੜੀ ਖੇਤਰ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਨੂੰ ਲੈ ਕੇ ਪ੍ਰਮੁੱਖ ਕਿਸਾਨ ਆਗੂ ਜਸਵਿੰਦਰ ਸਿੰਘ ਮੋਣੀ ਭਾਂਖਰ ਅਤੇ ਰਣਜੀਤ ਸਿੰਘ ਭਾਂਖਰ ਨਾਲ ਵਿਸ਼ੇਸ਼ ਗੱਲਬਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੀ ਕਿਸਾਨੀ ਦੀ ਮੌਜੂਦਾ ਸਥਿਤੀ, ਕਿਸਾਨਾਂ ਦੀਆਂ ਆਰਥਿਕ ਮੁਸ਼ਕਲਾਂ ਅਤੇ ਖੇਤੀਬਾੜੀ ਦੇ ਭਵਿੱਖ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ।

ਅਜੀਤ ਡੈਸਕ 14-11-2026
ਸਨੌਰ, 13 ਨਵੰਬਰ (ਸੋਖਲ)- ਪੰਜਾਬ ਦੇ ਕਿਸਾਨਾਂ ਦੇ ਮੌਜੂਦਾ ਹਾਲਾਤਾਂ ਅਤੇ ਖੇਤੀਬਾੜੀ ਖੇਤਰ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਨੂੰ ਲੈ ਕੇ ਪ੍ਰਮੁੱਖ ਕਿਸਾਨ ਆਗੂ ਜਸਵਿੰਦਰ ਸਿੰਘ ਮੋਣੀ ਭਾਂਖਰ ਅਤੇ ਰਣਜੀਤ ਸਿੰਘ ਭਾਂਖਰ ਨਾਲ ਵਿਸ਼ੇਸ਼ ਗੱਲਬਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੀ ਕਿਸਾਨੀ ਦੀ ਮੌਜੂਦਾ ਸਥਿਤੀ, ਕਿਸਾਨਾਂ ਦੀਆਂ ਆਰਥਿਕ ਮੁਸ਼ਕਲਾਂ ਅਤੇ ਖੇਤੀਬਾੜੀ ਦੇ ਭਵਿੱਖ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਿਸਾਨੀ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ ਅਤੇ ਕਿਸਾਨਾਂ ਦੀ ਮਿਹਨਤ ਸਦਕਾ ਹੀ ਦੇਸ਼ ਦਾ ਅੰਨ ਭੰਡਾਰ ਭਰਦਾ ਹੈ। ਪਰ ਅੱਜ ਕਿਸਾਨਾਂ ਨੂੰ ਕਈ ਤਰ੍ਹਾਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖੇਤੀ ਦੀ ਲਾਗਤ ਵਿੱਚ ਵਾਧਾ, ਫਸਲਾਂ ਦੀ ਸਹੀ ਕੀਮਤ, ਕਰਜ਼ੇ ਦੀ ਸਮੱਸਿਆ ਅਤੇ ਕੁਦਰਤੀ ਆਫ਼ਤਾਂ ਵਰਗੇ ਮੁੱਦੇ ਕਿਸਾਨਾਂ ਲਈ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸਿਰਫ਼ ਭਰੋਸਿਆਂ ਨਾਲ ਨਹੀਂ, ਸਗੋਂ ਠੋਸ ਨੀਤੀਆਂ ਅਤੇ ਅਮਲੀ ਕਦਮਾਂ ਨਾਲ ਹੱਲ ਕਰਨ ਦੀ ਲੋੜ ਹੈ। ਉਨ੍ਹਾਂ ਨੇ ਕਿਸਾਨੀ ਦੀ ਮਜ਼ਬੂਤੀ ਅਤੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਸਾਰੀਆਂ ਧਿਰਾਂ ਨੂੰ ਗੰਭੀਰਤਾ ਨਾਲ ਯਤਨ ਕਰਨ ਦੀ ਅਪੀਲ ਵੀ ਕੀਤੀ।
ਪਿਛਲੀ ਖ਼ਬਰ ਝੋਨੇ ਦੀ ਖਰੀਦ ਬੰਦ ਕਰਕੇ ਪੰਜਾਬ ਸਰਕਾਰ ਨੇ ਕਿਸਾਨ ਵਿਰੋਧੀ ਚਿਹਰਾ ਨੰਗਾ ਕੀਤਾ-ਰਛਪਾਲ ਸਿੰਘ ਜੌੜਾਮਾਜਰਾ ਅਗਲੀ ਖ਼ਬਰ ਰਣਧੀਰ ਸਿੰਘ ਰੱਖੜਾ ਅਤੇ ਭੁਪਿੰਦਰ ਸਿੰਘ ਸ਼ੇਖੂਪੁਰ ਦੀ ਨਿਯੁਕਤੀ ਦਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।