15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸੰਦੀਪ ਹੰਸ ਪਟਿਆਲਾ ਨਗਰ ਨਿਗਮ ਦੀਆਂ ਚੋਣਾਂ ਲਈ ਆਬਜ਼ਰਵਰ ਨਿਯੁਕਤ

ਪਟਿਆਲਾ, 14 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਪਟਿਆਲਾ ਨਗਰ ਨਿਗਮ ਦੇ 30 ਵਾਰਡਾਂ ਦੀਆਂ ਕਰਵਾਈਆਂ ਜਾ ਰਹੀਆਂ ਮੁੜ ਚੋਣਾਂ ਲਈ ਸੀਨੀਅਰ ਆਈ. ਏ.

ਅਜੀਤ ਡੈਸਕ 15-11-2026
ਪਟਿਆਲਾ, 14 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਪਟਿਆਲਾ ਨਗਰ ਨਿਗਮ ਦੇ 30 ਵਾਰਡਾਂ ਦੀਆਂ ਕਰਵਾਈਆਂ ਜਾ ਰਹੀਆਂ ਮੁੜ ਚੋਣਾਂ ਲਈ ਸੀਨੀਅਰ ਆਈ.ਏ.ਐੱਸ. ਅਧਿਕਾਰੀ ਸ੍ਰੀ ਸੰਦੀਪ ਹੰਸ ਨੂੰ ਚੋਣ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਸ੍ਰੀ ਹੰਸ ਇਸ ਸਮੇਂ ਪੰਜਾਬ ਸਰਕਾਰ ਦੇ ਫੂਡ ਪ੍ਰੋਸੈਸਿੰਗ ਵਿਭਾਗ ਵਿਚ ਵਿਸ਼ੇਸ਼ ਸਕੱਤਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਕਮਿਸ਼ਨ ਵੱਲੋਂ ਜਾਰੀ ਪੱਤਰ ਅਨੁਸਾਰ ਉਹ 18 ਨਵੰਬਰ ਦੀ ਸ਼ਾਮ ਤੱਕ ਪਟਿਆਲਾ ਪਹੁੰਚਣਗੇ ਅਤੇ 19 ਤੋਂ 21 ਨਵੰਬਰ ਤੱਕ ਨਾਮਜ਼ਦਗੀਆਂ ਦੀ ਪ੍ਰਕਿਰਿਆ ਤੇ ਚੋਣ ਨਿਸ਼ਾਨਾਂ ਦੀ ਅਲਾਟਮੈਂਟ ਦੌਰਾਨ ਜ਼ਿਲ੍ਹੇ ਵਿਚ ਮੌਜੂਦ ਰਹਿਣ ਤੋਂ ਇਲਾਵਾ 26 ਨਵੰਬਰ ਤੋਂ ਚੋਣਾਂ ਵਾਲੇ ਦਿਨ ਅਤੇ ਨਤੀਜਿਆਂ ਦੇ ਅੰਤਿਮ ਐਲਾਨ ਤੱਕ ਉਹ ਚੋਣ ਪ੍ਰਬੰਧਾਂ ਦੀ ਨਿਗਰਾਨੀ ਕਰਨਗੇ। ਜ਼ਿਕਰਯੋਗ ਹੈ ਕਿ ਪਟਿਆਲਾ ਨਗਰ ਨਿਗਮ ਦੇ 30 ਵਾਰਡਾਂ ਲਈ 28 ਨਵੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ। ਚੋਣ ਆਬਜ਼ਰਵਰ ਵੱਲੋਂ ਸਮੁੱਚੀ ਚੋਣ ਪ੍ਰਕਿਰਿਆ ’ਤੇ ਨਜ਼ਰ ਰੱਖੀ ਜਾਵੇਗੀ, ਤਾਂ ਜੋ ਚੋਣਾਂ ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਮਾਹੌਲ ਵਿੱਚ ਨੇਪਰੇ ਚੜ੍ਹਾਈਆਂ ਜਾ ਸਕਣ।
ਪਿਛਲੀ ਖ਼ਬਰ 2027 ਦੀਆਂ ਚੋਣਾਂ ਲਈ ਸ਼੍ਰੋਅਦ (ਬ) ਨੇ ਵਜਾਇਆ ਬਿਗਲ, ਪਿੰਡ ਕੌਲ ਤੋਂ ਕੀਤੀ ਮੁਹਿੰਮ ਦੀ ਸ਼ੁਰੂਆਤ ਅਗਲੀ ਖ਼ਬਰ ਅਸਲ੍ਹਾ ਚੁੱਕਣ ’ਤੇ ਪਾਬੰਦੀ ਦੇ ਹੁਕਮ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।