15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਪੀ.ਐਮ. ਸ੍ਰੀ ਸਰਕਾਰੀ ਸਕੂਲ ਪਬਰੀ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਸ਼ਾਨੋ-ਸ਼ੌਕਤ ਨਾਲ ਕਰਵਾਇਆ

ਪਟਿਆਲਾ, 14 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪੀ. ਐਮ.

ਅਜੀਤ ਡੈਸਕ 15-11-2026
ਪਟਿਆਲਾ, 14 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਬਰੀ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਪ੍ਰਿੰਸੀਪਲ ਮਨਦੀਪ ਸਿੰਘ ਚੀਮਾ ਵਲੋਂ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ ਗਈ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਦਲਬੀਰ ਸਿੰਘ ਗਿੱਲ, ਜਸਵਿੰਦਰ ਸਿੰਘ, ਸਰਪੰਚ ਪਿੰਡ ਆਕੜੀ ਅਤੇ ਸਕੂਲ ਚੇਅਰਮੈਨ ਕੁਲਵੰਤ ਸਿੰਘ ਨੇ ਸਮਾਗਮ ਵਿਚ ਸ਼ਮੂਲੀਅਤ ਕੀਤੀ। ਵਿਦਿਆਰਥੀਆਂ ਵਲੋਂ ਸ਼ਾਨਦਾਰ ਸੱਭਿਆਚਾਰਕ ਅਤੇ ਰੰਗਾਰੰਗ ਪੇਸ਼ਕਾਰੀਆਂ ਦਿੱਤੀਆਂ ਗਈਆਂ। ਇਨ੍ਹਾਂ ਵਿਚ ਸਵਾਗਤੀ ਗੀਤ, ਛੇਵੀਂ ਜਮਾਤ ਦੀਆਂ ਵਿਦਿਆਰਥਣਾਂ ਵਲੋਂ ਨਾਰੀ ਸ਼ਕਤੀ, ਛੇਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਮੋਬਾਈਲ ਦੀ ਲਤ, ਨੌਵੀਂ ਜਮਾਤ (ਸੀ) ਵਲੋਂ ਵਿਗਿਆਨ ਅਤੇ ਅੰਧਵਿਸ਼ਵਾਸ ਨਾਲ ਸੰਬੰਧਤ ਪੇਸ਼ਕਾਰੀ, ਅੱਠਵੀਂ ਜਮਾਤ ਦਾ ਪੰਜਾਬੀ ਲੋਕ ਨਾਚ, ਮਾਈਮ, ਭੰਗੜਾ, ਦਸਵੀਂ ਜਮਾਤ (ਏ ਅਤੇ ਬੀ) ਦਾ ਨਾਚ, ਕੋਰੀਓਗ੍ਰਾਫੀ ਅਤੇ ਗਿੱਧਾ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਵਿਦਿਆਰਥੀਆਂ ਨੇ ਆਪਣੀ ਕਲਾ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹਾਜ਼ਰੀਨ ਦਾ ਮਨ ਮੋਹ ਲਿਆ। ਸਮਾਰੋਹ ਦੀ ਇਕ ਹੋਰ ਵਿਸ਼ੇਸ਼ ਖਿੱਚ ਸਕੂਲ ਦੇ ਸਾਬਕਾ ਵਿਦਿਆਰਥੀਆਂ ਦੀ ਸ਼ਮੂਲੀਅਤ ਰਹੀ। ਇਸ ਮੌਕੇ ਲਖਵੀਰ ਸਿੰਘ, ਬਲਵੀਰ ਸਿੰਘ, ਜਸਵੰਤ ਸਿੰਘ, ਦਲਬੀਰ ਸਿੰਘ, ਗੁਰਵਿੰਦਰ ਸਿੰਘ, ਹਰਦੀਪ ਸਿੰਘ, ਅੰਜੂ ਰਾਣੀ, ਸੁਰਜੀਤ ਸਿੰਘ, ਗੁਰਜੰਟ ਸਿੰਘ, ਇੰਜ. ਰਣਜੀਤ ਸਿੰਘ ਢਿੱਲੋਂ, ਕੋਮਲਦੀਪ ਕੌਰ, ਅਦਿੱਤਿਆ ਰਾਣਾ, ਅੰਮ੍ਰਿਤਪਾਲ ਸਿੰਘ ਅਤੇ ਅਮਨਪ੍ਰੀਤ ਸਿੰਘ ਵਿਸ਼ੇਸ਼ ਤੌਰ ’ਤੇ ਸਮਾਗਮ ਵਿਚ ਪਹੁੰਚੇ। ਇਹ ਸਾਬਕਾ ਵਿਦਿਆਰਥੀ ਅੱਜ ਭਾਰਤੀ ਫ਼ੌਜ, ਪੰਜਾਬ ਪੁਲਿਸ, ਪੀ.ਐੱਸ.ਪੀ.ਸੀ.ਐੱਲ., ਸਿਹਤ ਵਿਭਾਗ, ਮਾਲ ਵਿਭਾਗ ਅਤੇ ਹੋਰ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਦੀ ਸਮਾਗਮ ਵਿਚ ਸ਼ਮੂਲੀਅਤ ਨੇ ਸਕੂਲ ਨਾਲ ਉਨ੍ਹਾਂ ਦੀ ਗੂੜ੍ਹੀ ਸਾਂਝ ਅਤੇ ਮੋਹ ਨੂੰ ਦਰਸਾਇਆ। ਉਨ੍ਹਾਂ ਦੀਆਂ ਪ੍ਰਾਪਤੀਆਂ ਮੌਜੂਦਾ ਵਿਦਿਆਰਥੀਆਂ ਲਈ ਪ੍ਰੇਰਨਾ ਦਾ ਸਰੋਤ ਬਣੀਆਂ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮਨਦੀਪ ਸਿੰਘ ਚੀਮਾ ਨੇ ਕਿਹਾ ਕਿ ਸਾਲਾਨਾ ਸਮਾਰੋਹ ਵਿਦਿਆਰਥੀਆਂ ਦੀ ਸਾਲ ਭਰ ਦੀ ਮਿਹਨਤ, ਪ੍ਰਾਪਤੀਆਂ ਅਤੇ ਪ੍ਰਤਿਭਾ ਨੂੰ ਸਨਮਾਨਿਤ ਕਰਨ ਦਾ ਮਹੱਤਵਪੂਰਨ ਮੌਕਾ ਹੁੰਦਾ ਹੈ। ਅਜਿਹੇ ਸਮਾਗਮ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਆਤਮ-ਵਿਸ਼ਵਾਸ ਅਤੇ ਸ਼ਖ਼ਸੀਅਤ ਨਿਰਮਾਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ’ਤੇ ਲੈਕਚਰਾਰ ਅਮਰੀਕ ਸਿੰਘ ਨੇ ਸਕੂਲ ਦੇ ਸਾਬਕਾ ਵਿਦਿਆਰਥੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ। ਮਾਸਟਰ ਅਕਸ਼ੈ ਕੁਮਾਰ ਨੇ ਸਮਾਗਮ ਵਿਚ ਪਹੁੰਚੇ ਮਹਿਮਾਨਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਮਾਸਟਰ ਵਿੱਕੀ ਸ਼ਰਮਾ ਅਤੇ ਮਾਸਟਰ ਸੰਦੀਪ ਸਿੰਘ ਬਾਜਵਾ ਨੇ ਬਹੁਤ ਹੀ ਸੁਰੀਲੇ ਅਤੇ ਖੂਬਸੂਰਤ ਗੀਤਾਂ ਦੀ ਪੇਸ਼ਕਾਰੀ ਕਰਕੇ ਸਮਾਗਮ ਵਿਚ ਸੰਗੀਤਕ ਰੰਗ ਭਰ ਦਿੱਤੇ ਅਤੇ ਹਾਜ਼ਰੀਨ ਦਾ ਮਨੋਰੰਜਨ ਕੀਤਾ। ਇਸ ਮੌਕੇ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਅਮਿਤਾ ਘਈ ਅਤੇ ਸੁਮਿਤਾ ਖੁਰਾਣਾ ਨੇ ਬਾਖੂਬੀ ਨਿਭਾਈ। ਸਮਾਰੋਹ ਦੌਰਾਨ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨਾਂ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਭੰਗੜਾ ਕੋਚ ਸਤੀਸ਼ ਪੰਡਿਤ, ਹਰਿੰਦਰ ਰੰਧਾਵਾ, ਲਾਹੜੀ ਰਾਜਪੁਰਾ, ਗੁਰਪ੍ਰੀਤ ਸਿੰਘ, ਸੁਖਬੀਰ ਸਿੰਘ ਦਾ ਵਿਸ਼ੇਸ਼ ਸਹਿਯੋਗ ਰਿਹਾ। ਸਕੂਲ ਦਾ ਸਮੂਹ ਸਟਾਫ਼ ਮੈਂਬਰ ਵੀ ਇਸ ਮੌਕੇ ਹਾਜ਼ਰ ਸੀ।
ਪਿਛਲੀ ਖ਼ਬਰ ਪੰਚਮੀ ਦੇ ਦਿਹਾੜੇ ਮੌਕੇ ਸੰਗਤਾਂ ਗੁਰੂ ਘਰ ਨਤਮਸਤਕ, ਸੀਸ ਨਿਵਾ ਕੇ ਪ੍ਰਗਟਾਈ ਆਸਥਾ ਅਗਲੀ ਖ਼ਬਰ ਰਾਜਿੰਦਰਾ ਹਸਪਤਾਲ ’ਚੋਂ ਹਵਾਲਾਤੀ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।