16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਭਾਜਪਾ ਲਿਆਓ, ਨਸ਼ਾ ਭਜਾਓ ਅਤੇ ਪੰਜਾਬ ਬਚਾਓ ਰੈਲੀ 22 ਨਵੰਬਰ ਨੂੰ ਨਾਭਾ ’ਚ-ਰਾਜੇਸ਼ ਬਾਂਸਲ ਬੱਬੂ

ਨਾਭਾ, 15 ਨਵੰਬਰ (ਜਗਨਾਰ ਸਿੰਘ ਦੁਲੱਦੀ)-ਪੰਜਾਬ ਵਿਚੋਂ ਨਸ਼ਿਆਂ ਦੇ ਖ਼ਾਤਮੇ ਅਤੇ ਸੂਬੇ ਦੀ ਬਿਹਤਰੀ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਵਲੋਂ ਆਉਂਦੀ 22 ਨਵੰਬਰ ਨੂੰ ਨਾਭਾ ਦੀ ਨਵੀਂ ਅਨਾਜ ਮੰਡੀ ਵਿਖੇ ਇਕ ਵਿਸ਼ਾਲ ‘ਭਾਜਪਾ ਲਿਆਓ, ਨਸ਼ਾ ਭਜਾਓ ਅਤੇ ਪੰਜਾਬ ਬਚਾਓ’ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਆਗੂ ਰਾਜੇਸ਼ ਬਾਂਸਲ ਬੱਬੂ ਸੂਬਾ ਉਪ ਪ੍ਰਧਾਨ ਬੀਜੇਪੀ ਵਪਾਰ ਵਿੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਅਜੀਤ ਡੈਸਕ 16-11-2026
ਨਾਭਾ, 15 ਨਵੰਬਰ (ਜਗਨਾਰ ਸਿੰਘ ਦੁਲੱਦੀ)-ਪੰਜਾਬ ਵਿਚੋਂ ਨਸ਼ਿਆਂ ਦੇ ਖ਼ਾਤਮੇ ਅਤੇ ਸੂਬੇ ਦੀ ਬਿਹਤਰੀ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਵਲੋਂ ਆਉਂਦੀ 22 ਨਵੰਬਰ ਨੂੰ ਨਾਭਾ ਦੀ ਨਵੀਂ ਅਨਾਜ ਮੰਡੀ ਵਿਖੇ ਇਕ ਵਿਸ਼ਾਲ ‘ਭਾਜਪਾ ਲਿਆਓ, ਨਸ਼ਾ ਭਜਾਓ ਅਤੇ ਪੰਜਾਬ ਬਚਾਓ’ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਆਗੂ ਰਾਜੇਸ਼ ਬਾਂਸਲ ਬੱਬੂ ਸੂਬਾ ਉਪ ਪ੍ਰਧਾਨ ਬੀਜੇਪੀ ਵਪਾਰ ਵਿੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਇਸ ਰੈਲੀ ਨੂੰ ਲੈ ਕੇ ਨਾਭਾ ਹਲਕੇ ਦੇ ਵਰਕਰਾਂ ਅਤੇ ਆਮ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਰੈਲੀ ਦੀਆਂ ਤਿਆਰੀਆਂ ਸੰਬੰਧੀ ਪਾਰਟੀ ਆਗੂਆਂ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਰਾਜੇਸ਼ ਬਾਂਸਲ ਬੱਬੂ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਨਸ਼ਾ ਮੁਕਤ ਕਰਨ ਅਤੇ ਵਿਕਾਸ ਦੀ ਲੀਹ ’ਤੇ ਤੋਰਨ ਲਈ 22 ਨਵੰਬਰ ਨੂੰ ਵੱਡੀ ਗਿਣਤੀ ਵਿਚ ਨਵੀਂ ਅਨਾਜ ਮੰਡੀ ਨਾਭਾ ਵਿਖੇ ਪਹੁੰਚ ਕੇ ਇਸ ਰੈਲੀ ਨੂੰ ਕਾਮਯਾਬ ਬਣਾਉਣ। ਇਸ ਰੈਲੀ ਵਿਚ ਹਰਿਆਣਾ ਦੇ ਮੁੱਖ ਮੰਤਰੀ ਨਇਬ ਸਿੰਘ ਸੈਣੀ ਤੋਂ ਇਲਾਵਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰੇਗੀ। ਬੱਬੂ ਬਾਂਸਲ ਨੇ ਕਿਹਾ ਕਿ ਝੋਨੇ ਦੀ ਫਸਲ ਦੇ ਸੀਜਨ ਨੂੰ ਲੈ ਕੇ ਪਹਿਲਾਂ ਇਹ ਰੈਲੀ ਨਾਭਾ ਦੀ ਗਊਸ਼ਾਲਾ ਵਿਖੇ ਰੱਖੀ ਗਈ ਸੀ ਪਰ ਹੁਣ ਝੋਨੇ ਦੀ ਫਸਲ ਦਾ ਸੀਜ਼ਨ ਘੱਟ ਹੋਣ ਕਾਰਨ ਹੁਣ ਇਸ ਰੈਲੀ ਦਾ ਸਥਾਨ ਬਦਲ ਕੇ ਨਵੀਂ ਅਨਾਜ ਮੰਡੀ ਨਾਭਾ ਕਰ ਦਿੱਤਾ ਗਿਆ ਹੈ। ਇਸ ਮੌਕੇ ਹੋਰ ਵੀ ਪਾਰਟੀ ਆਗੂ ਅਤੇ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ 29 ਵਾਂ ਨਹਿਲਾ ਯਾਦਗਾਰੀ ਮੇਲਾ ਨਾਭੇ ਦਾ 10 ਜਨਵਰੀ ਨੂੰ ਮੇਲੇ ਦੀਆਂ ਤਿਆਰੀਆਂ ਨੂੰ ਲੈ ਕੇ ਹੋਈ ਇਕੱਤਰਤਾ ਅਗਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਵਾਸੀ ਬਣਾਉਣਗੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਅਦ ਦੀ ਸਰਕਾਰ-ਗੁਰਤੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।