15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਭਾਜਪਾ ਦੇ ਸਨਮਾਨ ਸਮਾਰੋਹ ਨੇ ਲਾਇਆ ਰਾਜਨੀਤਕ ਪਾਰਟੀਆਂ ਦੇ ਵੋਟ ਬੈਂਕ ਨੂੰ ਸੰਨ੍ਹ

ਰਾਜਪੁਰਾ, 15 ਨਵੰਬਰ (ਰਣਜੀਤ ਸਿੰਘ)-ਅੱਜ ਇੱਥੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਸਕੱਤਰ ਚਰਨਜੀਤ ਸਿੰਘ ਬਰਾੜ ਦੀ ਅਗਵਾਈ ਵਿਚ ਸਨਮਾਨ ਸਮਾਰੋਹ ਕਰਵਾਇਆ ਜਿਸ ਵਿਚ ਕੌਮੀ ਘੱਟ ਗਿਣਤੀ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਬਤੌਰ ਮੁੱਖ ਮਹਿਮਾਨ ਪੁੱਜੇ ਹੋਏ ਸਨ। ਇਸ ਸਮਾਰੋਹ ਨੇ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਵੋਟ ਬੈਂਕ ਨੂੰ ਵੱਡੀ ਗਿਣਤੀ ਵਿਚ ਸੰਨ੍ਹ ਲਾ ਕੇ ਸੈਂਕੜੇ ਨੌਜਵਾਨਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਅਤੇ ਇਹ ਸਮਾਰੋਹ ਸ਼ਕਤੀ ਪ੍ਰਦਰਸ਼ਨ ਹੋ ਨਿੱਬੜਿਆ।

ਅਜੀਤ ਡੈਸਕ 16-11-2026
ਰਾਜਪੁਰਾ, 15 ਨਵੰਬਰ (ਰਣਜੀਤ ਸਿੰਘ)-ਅੱਜ ਇੱਥੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਸਕੱਤਰ ਚਰਨਜੀਤ ਸਿੰਘ ਬਰਾੜ ਦੀ ਅਗਵਾਈ ਵਿਚ ਸਨਮਾਨ ਸਮਾਰੋਹ ਕਰਵਾਇਆ ਜਿਸ ਵਿਚ ਕੌਮੀ ਘੱਟ ਗਿਣਤੀ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਬਤੌਰ ਮੁੱਖ ਮਹਿਮਾਨ ਪੁੱਜੇ ਹੋਏ ਸਨ। ਇਸ ਸਮਾਰੋਹ ਨੇ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਵੋਟ ਬੈਂਕ ਨੂੰ ਵੱਡੀ ਗਿਣਤੀ ਵਿਚ ਸੰਨ੍ਹ ਲਾ ਕੇ ਸੈਂਕੜੇ ਨੌਜਵਾਨਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਅਤੇ ਇਹ ਸਮਾਰੋਹ ਸ਼ਕਤੀ ਪ੍ਰਦਰਸ਼ਨ ਹੋ ਨਿੱਬੜਿਆ। ਇਸ ਮੌਕੇ ’ਤੇ ਸਾਬਕਾ ਵਿਧਾਇਕ ਦੀ ਭਾਜਪਾ ਵਿਚ ਐਂਟਰੀ ਨੂੰ ਲੈ ਕੇ ਸਸਪੈਂਸ ਬਰਕਰਾਰ ਰਿਹਾ ਅਤੇ ਆਗੂਆਂ ਨੇ ਇਸ ਗੱਲ ’ਤੇ ਨਾ ਇਕਰਾਰ ਕੀਤਾ ਅਤੇ ਨਾ ਹੀ ਇਨਕਾਰ ਕੀਤਾ। ਜਾਣਕਾਰੀ ਮੁਤਾਬਿਕ ਅੱਜ ਇੱਥੇ ਸਨਮਾਨ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਦੇ ਤੌਰ ’ਤੇ ਪੁੱਜੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਲੋਕ ਸੱਤਾਧਾਰੀ ਧਿਰ ਦਾ ਬਿਸਤਰਾ ਗੋਲ ਕਰਨ ਦੀ ਤਾਕ ਵਿਚ ਹਨ। ਉਨ੍ਹਾਂ ਨੇ ਕਿਹਾ ਕਿ ਸੂਬੇ ਵਿਚ ਨਸ਼ਾ ਖ਼ਤਰਨਾਕ ਹੱਦ ਤੱਕ ਫੈਲਿਆ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲਾ ਸਮਾਂ ਭਾਜਪਾ ਦਾ ਹੈ ਅਤੇ ਸੂਬੇ ਵਿਚ ਭਾਜਪਾ ਦੀ ਸਰਕਾਰ ਬਣੇਗੀ। ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਗਗਰੌਲੀ ਨੇ ਸਾਬਕਾ ਵਿਧਾਇਕ ਦੀ ਬੈਕਡੋਰ ਐਂਟਰੀ ਨੂੰ ਲੈ ਕੇ ਨਾ ਤਾਂ ਇਨਕਾਰ ਕੀਤਾ ਤੇ ਨਾ ਹੀ ਇਕਰਾਰ ਹੀ ਕੀਤਾ। ਉਨ੍ਹਾਂ ਨੇ ਕਿਹਾ ਕਿ ਜੋ ਵੀ ਪਾਰਟੀ ਵਿਚ ਆਵੇਗਾ ਉਸ ਦਾ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਨੇ ਹਾਲ ਦੀ ਘੜੀ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਦੀ ਸੰਭਾਵਨਾ ਤੋਂ ਇਨਕਾਰ ਹੀ ਕੀਤਾ ਹੈ। ਪਾਰਟੀ ਹਾਲ ਦੀ ਘੜੀ ਇਕੱਲਿਆਂ ਚੱਲਣ ਦੇ ਰੌਂਅ ਵਿਚ ਹੈ। ਸੂਬਾ ਸਕੱਤਰ ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਉਹ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਦਾ ਦਿਲੋਂ ਸਤਿਕਾਰ ਕਰਦੇ ਹਨ ਜਿਨ੍ਹਾਂ ਨੇ ਸਮਾਰੋਹ ਵਿਚ ਆ ਕੇ ਮਾਣ ਵਧਾਇਆ ਹੈ। ਇਸ ਮੌਕੇ ਪਾਰਟੀ ਵਲੋਂ ਮੁੱਖ ਮਹਿਮਾਨ ਹਰਜੀਤ ਸਿੰਘ ਗਰੇਵਾਲ ਅਤੇ ਸ਼ਾਮਲ ਹੋਣ ਵਾਲੇ ਸਾਰੇ ਹੀ ਆਗੂਆਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਸੂਬੇ ਦੇ ਲੋਕ ਭਾਜਪਾ ਦੀਆਂ ਨੀਤੀਆਂ ਤੋਂ ਖ਼ੁਸ਼ ਹਨ ਅਤੇ ਇਹ ਗੱਲ ਲੋਹੇ ’ਤੇ ਲਕੀਰ ਹੈ ਕਿ ਪੰਜਾਬ ਵਿਚ ਕਮਲ ਖਿੜੇਗਾ। ਇਸ ਮੌਕੇ ’ ਤੇ ਹੋਰਨਾਂ ਸਮੇਤ ਸੀਨੀਅਰ ਆਗੂ ਪ੍ਰਦੀਪ ਨੰਦਾ, ਪੀ.ਏ. ਜਸਪਾਲ ਸਿੰਘ ਸ਼ੰਕਰਪੁਰ, ਜਸਵੀਰ ਸਿੰਘ ਕੋਟਲਾ, ਐਡਵੋਕੇਟ ਰਜਿੰਦਰ ਸੈਣੀ, ਐਡਵੋਕੇਟ ਸੰਜੇ ਗਰਗ, ਐਡਵੋਕੇਟ ਅਰੁਨ ਕੌਸ਼ਲ, ਰਿੰਕੂ ਸਲੇਮਪੁਰ, ਸ਼ਮਸ਼ੇਰ ਸਿੰਘ ਉਕਸੀ, ਰੰਜਨ ਹੰਸ, ਰਜਿੰਦਰ ਨਿਰੰਕਾਰੀ, ਪਰਮ ਸੈਣੀ, ਸ਼ਕੁੰਤਲਾ ਬਾਜਵਾ, ਅਮਨਦੀਪ ਕੌਰ, ਡਾ. ਸੁਨੀਤਾ ਅਰੋੜਾ ਅਤੇ ਹੋਰ ਪਾਰਟੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਦੇਵ ਮਾਨ ਨੇ ਪ੍ਰਭਜੋਤ ਸਿੰਘ ਨੂੰ ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ਨਾਭਾ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ ਅਗਲੀ ਖ਼ਬਰ ਛੱਠ ਪੂਜਾ ਮੌਕੇ ਪਵਨ ਗੁਪਤਾ ਨੇ ਡੁੱਬਦੇ ਸੂਰਜ ਨੂੰ ਅਰਘ ਕੀਤੀ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।